ਸੰਕਲਪ ਸੰਸਥਾ ਹਰਚੋਵਾਲ ਵਲੋਂ ਸਾਲਾਨਾ ਖੇਡਾਂ ‘ਖੇਡਾਂ ਰਿਆੜਕੀ ਦੀਆਂ’ ਮੁਲਤਵੀ
ਹਰਚੋਵਾਲ, 10 ਨਵੰਬਰ (ਰਣਜੋਧ ਸਿੰਘ ਭਾਮ/ਢਿੱਲੋਂ)-ਸੰਕਲਪ ਸੰਸਥਾ ਹਰਚੋਵਾਲ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਸਾਬੀ ਦੀ ਪ੍ਰਧਾਨਗੀ ਹੇਠ ਸੰਸਥਾ ਦੇ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕਰਨ ਉਪਰੰਤ ਸੰਸਥਾ ਵਲੋਂ ਹਰ ਸਾਲ ਕਰਵਾਈਆਂ ਜਾਂਦੀਆਂ ਸਾਲਾਨਾ ਖੇਡਾਂ ‘ਖੇਡਾਂ ਰਿਆੜਕੀ ਦੀਆਂ’ ਕੁਝ ਤਕਨੀਕੀ ਕਾਰਨਾਂ ਕਰ ਕੇ ਫਿਲਹਾਲ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ।
ਹਰਚੋਵਾਲ, 10 ਨਵੰਬਰ (ਰਣਜੋਧ ਸਿੰਘ ਭਾਮ/ਢਿੱਲੋਂ)-ਸੰਕਲਪ ਸੰਸਥਾ ਹਰਚੋਵਾਲ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਸਾਬੀ ਦੀ ਪ੍ਰਧਾਨਗੀ ਹੇਠ ਸੰਸਥਾ ਦੇ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕਰਨ ਉਪਰੰਤ ਸੰਸਥਾ ਵਲੋਂ ਹਰ ਸਾਲ ਕਰਵਾਈਆਂ ਜਾਂਦੀਆਂ ਸਾਲਾਨਾ ਖੇਡਾਂ ‘ਖੇਡਾਂ ਰਿਆੜਕੀ ਦੀਆਂ’ ਕੁਝ ਤਕਨੀਕੀ ਕਾਰਨਾਂ ਕਰ ਕੇ ਫਿਲਹਾਲ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੀਟਿੰਗ ਵਿਚ ਬਾਬਾ ਫਤਿਹ ਸਿੰਘ ਖੇਡ ਅਕੈਡਮੀ ਦੇ ਮੁੱਖ ਪ੍ਰਬੰਧਕ ਸੇਵਾ ਮੁਕਤ ਇੰਸਪੈਕਟਰ ਰਣਜੀਤ ਸਿੰਘ ਪੱਡਾ, ਪ੍ਰਿੰਸੀਪਲ ਕੈਪਟਨ ਸਿੰਘ, ਬਲਜੀਤ ਸਿੰਘ ਬਾਜ, ਸੇਵਾ ਮੁਕਤ ਇੰਸਪੈਕਟਰ ਜੋਗਿੰਦਰ ਸਿੰਘ ਅਤੇ ਵਿਕਰਮਜੀਤ ਸਿੰਘ ਪਹਿਲਵਾਨ ਸਮੇਤ ਹੋਰ ਅਹੁਦੇਦਾਰ ਹਾਜ਼ਰ ਸਨ। ਸੰਸਥਾ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਖੇਡਾਂ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ। ਖਿਡਾਰੀਆਂ, ਖੇਡ ਪ੍ਰੇਮੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਬੇਨਤੀ ਹੈ ਕਿ ਨਵੀਆਂ ਤਰੀਕਾਂ ਸਬੰਧੀ ਸੰਸਥਾ ਵੱਲੋਂ ਜਾਰੀ ਕੀਤੀ ਜਾਣ ਵਾਲੀ ਅਗਲੀ ਸੂਚਨਾ ਦੀ ਉਡੀਕ ਕਰਨ।