10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪ੍ਰਾਇਮਰੀ ਹੈਲਥ ਸੈਂਟਰ ਦੁਨੇਰਾ ਵਿਖੇ ਮੁਫਤ ਚੈਕਅੱਪ ਕੈਂਪ 13 ਨੂੰ

ਧਾਰਕਲਾਂ, 10 ਨਵੰਬਰ (ਨਰੇਸ਼ ਪਠਾਨੀਆ)-ਧਾਰ ਕਲਾਂ ਅਧੀਨ ਪੈਂਦੇ ਪਿੰਡ ਦੁਨੇਰਾ ਦੇ ਪ੍ਰਾਇਮਰੀ ਹੈਲਥ ਸੈਂਟਰ ਵਿਖੇ ਇਕ ਮੁਫਤ ਚੈਕਅੱਪ ਕੈਂਪ ਦਾ ਆਯੋਜਨ 13 ਨਵੰਬਰ ਨੂੰ ਕੀਤਾ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਨੇਰਾ ਦੇ ਮੈਡੀਕਲ ਅਫਸਰ ਡਾ: ਨਰੇਸ਼ ਕੁਮਾਰ ਨੇ ਦੱਸਿਆ ਕਿ ਇਸ ਮੁਫਤ ਚੈਕਅਪ ਕੈਂਪ ਦਾ ਮੁੱਖ ਉਦੇਸ਼ ਇਲਾਕੇ ਦੇ ਲੋਕਾਂ ਵਿਚ ਫੇਫੜਿਆਂ ਅਤੇ ਦਿਲ ਨਾਲ ਸਬੰਧਿਤ ਬਿਮਾਰੀਆਂ ਦੀ ਸਮੇਂ ਸਿਰ ਪਹਿਚਾਣ ਕਰਨਾ ਤੇ ਜਾਂਚ ਕਰਨਾ ਹੈ ।

Ad Position 21
No active advertisement
ਅਜੀਤ ਡੈਸਕ 11-11-2026
ਧਾਰਕਲਾਂ, 10 ਨਵੰਬਰ (ਨਰੇਸ਼ ਪਠਾਨੀਆ)-ਧਾਰ ਕਲਾਂ ਅਧੀਨ ਪੈਂਦੇ ਪਿੰਡ ਦੁਨੇਰਾ ਦੇ ਪ੍ਰਾਇਮਰੀ ਹੈਲਥ ਸੈਂਟਰ ਵਿਖੇ ਇਕ ਮੁਫਤ ਚੈਕਅੱਪ ਕੈਂਪ ਦਾ ਆਯੋਜਨ 13 ਨਵੰਬਰ ਨੂੰ ਕੀਤਾ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਨੇਰਾ ਦੇ ਮੈਡੀਕਲ ਅਫਸਰ ਡਾ: ਨਰੇਸ਼ ਕੁਮਾਰ ਨੇ ਦੱਸਿਆ ਕਿ ਇਸ ਮੁਫਤ ਚੈਕਅਪ ਕੈਂਪ ਦਾ ਮੁੱਖ ਉਦੇਸ਼ ਇਲਾਕੇ ਦੇ ਲੋਕਾਂ ਵਿਚ ਫੇਫੜਿਆਂ ਅਤੇ ਦਿਲ ਨਾਲ ਸਬੰਧਿਤ ਬਿਮਾਰੀਆਂ ਦੀ ਸਮੇਂ ਸਿਰ ਪਹਿਚਾਣ ਕਰਨਾ ਤੇ ਜਾਂਚ ਕਰਨਾ ਹੈ । ਉਨ੍ਹਾਂ ਕਿਹਾ ਕਿ ਇਸ ਮੁਫਤ ਚੈਕਅੱਪ ਕੈਂਪ ਵਿਚ ਟੀ.ਬੀ., ਦਮਾ, ਨਮੂਨੀਆ, ਫੇਫੜਿਆਂ ਦੀ ਬਿਮਾਰੀ, ਸਾਹ ਨਲੀ ਵਿਚ ਸੋਜ ਅਤੇ ਦਿਲ ਨਾਲ ਸਬੰਧਿਤ ਬਿਮਾਰੀਆਂ ਦਾ ਮੁਫਤ ਚੈਕਅੱਪ ਕੀਤਾ ਜਾਵੇਗਾ । ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਦਾ ਉਦੇਸ਼ ਲੋੜਵੰਦਾਂ ਦਾ ਚੈਕਅੱਪ ਕਰਨਾ ਅਤੇ ਉਨ੍ਹਾਂ ਨੂੰ ਢੁੱਕਵੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ।
Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਪੁਲਿਸ ਨੇ ਹੈਰੋਇਨ ਸਮੇਤ ਤਿੰਨ ਵਿਅਕਤੀ ਕੀਤੇ ਕਾਬੂ ਅਗਲੀ ਖ਼ਬਰ ਅਸੀਂ ਲੋਕਾਂ ਦੀ ਸੇਵਾ ਕਰਨ ਦੇ ਮਨਸੇ ਨਾਲ ਤੁਹਾਡੇ ’ਚ ਆਏ ਹਾਂ, ਸਾਡਾ ਸਾਥ ਦਿਓ : ਅਮਨਦੀਪ ਕੌਰ
Ad Position 24