ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 14 ਨੂੰ : ਖਾਲਸਾ
ਹਰਚੋਵਾਲ, 11 ਨਵੰਬਰ (ਢਿੱਲੋਂ, ਭਾਮ)- ਹਰਚੋਵਾਲ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਪੱਤੀ ਖੂਹ ਵਾਲੀ ਤੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਨਗਰ ਕੀਰਤਨ 14 ਨਵੰਬਰ ਨੂੰ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਭਾਈ ਜਗਤਾਰ ਸਿੰਘ ਖਾਲਸਾ ਨੇ ਦੱਸਿਆ ਕਿ ਇਹ ਨਗਰ ਕੀਰਤਨ ਸਵੇਰੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ 10 ਵਜੇ ਹੋਵੇਗਾ, ਜੋ ਪਿੰਡ ਦੇ ਸਾਰੇ ਗੁਰਦੁਆਰਿਆਂ ਤੋਂ ਹੁੰਦਾ ਹੋਇਆ ਆਪਣੇ ਨਿੱਜੀ ਸਥਾਨਾਂ ’ਤੇ ਪਹੁੰਚੇਗਾ।
ਭ
ਭਾਈ ਜਗਤਾਰ ਸਿੰਘ ਖਾਲਸਾ
12-11-2026
ਹਰਚੋਵਾਲ, 11 ਨਵੰਬਰ (ਢਿੱਲੋਂ, ਭਾਮ)- ਹਰਚੋਵਾਲ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਪੱਤੀ ਖੂਹ ਵਾਲੀ ਤੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਨਗਰ ਕੀਰਤਨ 14 ਨਵੰਬਰ ਨੂੰ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਭਾਈ ਜਗਤਾਰ ਸਿੰਘ ਖਾਲਸਾ ਨੇ ਦੱਸਿਆ ਕਿ ਇਹ ਨਗਰ ਕੀਰਤਨ ਸਵੇਰੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ 10 ਵਜੇ ਹੋਵੇਗਾ, ਜੋ ਪਿੰਡ ਦੇ ਸਾਰੇ ਗੁਰਦੁਆਰਿਆਂ ਤੋਂ ਹੁੰਦਾ ਹੋਇਆ ਆਪਣੇ ਨਿੱਜੀ ਸਥਾਨਾਂ ’ਤੇ ਪਹੁੰਚੇਗਾ। ਨਗਰ ਕੀਰਤਨ ਵਿਚ ਉੱਚ ਕੋਟੀ ਦੇ ਪ੍ਰਸਿੱਧ ਢਾਡੀ ਗੁਰਪ੍ਰਤਾਪ ਸਿੰਘ ਪਦਮ, ਕਥਾਵਾਚਕ ਗਿਆਨੀ ਮਾਨ ਸਿੰਘ ਸਾਬਕਾ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਢਾਡੀ ਜਥਾ ਸਚਿਨਦੀਪ ਸਿੰਘ ਸੋਹਲ, ਕਵੀਸ਼ਰੀ ਜਥਾ ਭਾਈ ਪ੍ਰਤਾਪ ਸਿੰਘ ਹੜ ਤੇ ਜਥੇਦਾਰ ਬਾਬਾ ਬਲਵਿੰਦਰ ਸਿੰਘ ਵੱਖ-ਵੱਖ ਪੜਾਵਾਂ ’ਤੇ ਆਈਆਂ ਸੰਗਤਾਂ ਨੂੰ ਗੁਰਬਾਣੀ ਤੇ ਗੁਰੂ ਇਤਿਹਾਸ ਤੋਂ ਜਾਣੂ ਕਰਵਾਉਣਗੇ।