12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਵਿਧਾਇਕ ਸ਼ੈਰੀ ਕਲਸੀ ਵਲੋਂ ਵਾਰਿਸ ਮਸੀਹ ਰਹੀਮਾਬਾਦ ਕ੍ਰਿਸ਼ਚਨ ਵੈੱਲਫੇਅਰ ਬੋਰਡ ਵਿਧਾਨ ਸਭਾ ਹਲਕਾ ਬਟਾਲਾ ਦੇ ਚੇਅਰਮੈਨ ਨਿਯੁਕਤ

ਨੌਸ਼ਹਿਰਾ ਮੱਝਾ ਸਿੰਘ, 11 ਨਵੰਬਰ (ਰਵੀ ਭਗਤ)- ਸੂਬਾ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਪਿਛਲੇ ਲੰਬੇ ਸਮੇਂ ਤੋਂ ਬਤੌਰ ਵਰਕਰ ਆਮ ਆਦਮੀ ਪਾਰਟੀ ਨਾਲ ਜੁੜ ਕੇ ਕੰਮ ਕਰ ਰਹੇ ਕ੍ਰਿਸ਼ਚਨ ਆਗੂ ਵਾਰਿਸ ਮਸੀਹ ਰਹੀਮਾਬਾਦ ਨੂੰ ਕ੍ਰਿਸ਼ਚਨ ਵੈਲਫੇਅਰ ਬੋਰਡ ਵਿਧਾਨ ਸਭਾ ਹਲਕਾ ਬਟਾਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਵਾਰਿਸ ਮਸੀਹ ਰਹੀਮਾਬਾਦ ਨੂੰ ਕ੍ਰਿਸ਼ਚਨ ਵੈਲਫੇਅਰ ਬੋਰਡ ਦੇ ਚੇਅਰਮੈਨ ਵਜੋਂ ਨਿਯੁਕਤ ਪੱਤਰ ਸੌਂਪੇ ਜਾਣ ਉਪਰੰਤ ਮੂੰਹ ਮਿੱਠਾ ਕਰਵਾ ਕੇ ਸ਼ੁੱਭਕਾਮਨਾਵਾਂ ਦਿੱਤੀਆਂ।

Ad Position 21
No active advertisement
ਅਜੀਤ ਡੈਸਕ 12-11-2026
ਨੌਸ਼ਹਿਰਾ ਮੱਝਾ ਸਿੰਘ, 11 ਨਵੰਬਰ (ਰਵੀ ਭਗਤ)- ਸੂਬਾ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਪਿਛਲੇ ਲੰਬੇ ਸਮੇਂ ਤੋਂ ਬਤੌਰ ਵਰਕਰ ਆਮ ਆਦਮੀ ਪਾਰਟੀ ਨਾਲ ਜੁੜ ਕੇ ਕੰਮ ਕਰ ਰਹੇ ਕ੍ਰਿਸ਼ਚਨ ਆਗੂ ਵਾਰਿਸ ਮਸੀਹ ਰਹੀਮਾਬਾਦ ਨੂੰ ਕ੍ਰਿਸ਼ਚਨ ਵੈਲਫੇਅਰ ਬੋਰਡ ਵਿਧਾਨ ਸਭਾ ਹਲਕਾ ਬਟਾਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਵਾਰਿਸ ਮਸੀਹ ਰਹੀਮਾਬਾਦ ਨੂੰ ਕ੍ਰਿਸ਼ਚਨ ਵੈਲਫੇਅਰ ਬੋਰਡ ਦੇ ਚੇਅਰਮੈਨ ਵਜੋਂ ਨਿਯੁਕਤ ਪੱਤਰ ਸੌਂਪੇ ਜਾਣ ਉਪਰੰਤ ਮੂੰਹ ਮਿੱਠਾ ਕਰਵਾ ਕੇ ਸ਼ੁੱਭਕਾਮਨਾਵਾਂ ਦਿੱਤੀਆਂ। ਵਾਰਿਸ ਮਸੀਹ ਰਹੀਮਾਬਾਦ ਨੇ ਵਿਧਾਇਕ ਸ਼ੈਰੀ ਕਲਸੀ, ਸੂਬਾ ਉਪ ਪ੍ਰਧਾਨ ਸਵਰਨ ਸਲਾਰੀਆ ਸਮੇਤ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਮਨਜੀਤ ਸਿੰਘ ਬਮਰਾਹ ਹਲਕਾ ਕੋਆਰਡੀਨੇਟਰ, ਚੇਅਰਮੈਨ ਹਰਸ਼ ਮਹਾਜਨ, ਗੁਰਪ੍ਰੀਤ ਸਿੰਘ ਸਰਪੰਚ ਰਹੀਮਾਬਾਦ, ਰਣਜੀਤ ਸਿੰਘ ਜਾਂਗਲਾ , ਬਲਦੇਵ ਸਿੰਘ, ਲਾਲੀ ਮਸੀਹ, ਗੋਪਾਲ ਮਸੀਹ, ਕਾਰਤਿਕ ਮਸੀਹ, ਬਾਊ ਮਸੀਹ, ਨਿਆਂਮਤ ਮਸੀਹ, ਦਰਸ਼ਨ ਮਸੀਹ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਡੀ.ਸੀ. ਦਫ਼ਤਰ ਅੱਗੇ ਦਿੱਤਾ ਧਰਨਾ ਅਗਲੀ ਖ਼ਬਰ ‘ਲਲਕਾਰ ਰੈਲੀ’ ’ਚ ਸਰਪੰਚ ਹਰਜਿੰਦਰ ਸਿੰਘ ਗਿਲਾਂਵਾਲੀ ਨੇ ਵੱਡੇ ਜਥੇ ਸਮੇਤ ਕੀਤੀ ਸ਼ਿਰਕਤ
Ad Position 24