12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਡੀ.ਸੀ. ਦਫ਼ਤਰ ਅੱਗੇ ਦਿੱਤਾ ਧਰਨਾ

ਗੁਰਦਾਸਪੁਰ, 11 ਨਵੰਬਰ (ਗੁਰਪ੍ਰਤਾਪ ਸਿੰਘ)-ਗੁਰਦਾਸਪੁਰ ਵਿਚ ਅੱਜ ਗੰਨੇ ਦੀ ਬਕਾਇਆ ਰਾਸ਼ੀ ਅਤੇ ਹੋਰ ਅਹਿਮ ਮੰਗਾਂ ਨੂੰ ਲੈ ਕੇ ਸੰਯੁਕਤ ਗੰਨਾ ਸੰਘਰਸ਼ ਕਮੇਟੀ ਦੇ ਬੈਨਰ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਇਕਜੁੱਟ ਹੁੰਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ । ਇਸ ਦੌਰਾਨ ਰੋਸ ਵਿਚ ਆਏ ਕਿਸਾਨਾਂ ਨੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ।

Ad Position 21
No active advertisement
ਅਜੀਤ ਡੈਸਕ 12-11-2026
ਗੁਰਦਾਸਪੁਰ, 11 ਨਵੰਬਰ (ਗੁਰਪ੍ਰਤਾਪ ਸਿੰਘ)-ਗੁਰਦਾਸਪੁਰ ਵਿਚ ਅੱਜ ਗੰਨੇ ਦੀ ਬਕਾਇਆ ਰਾਸ਼ੀ ਅਤੇ ਹੋਰ ਅਹਿਮ ਮੰਗਾਂ ਨੂੰ ਲੈ ਕੇ ਸੰਯੁਕਤ ਗੰਨਾ ਸੰਘਰਸ਼ ਕਮੇਟੀ ਦੇ ਬੈਨਰ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਇਕਜੁੱਟ ਹੁੰਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ । ਇਸ ਦੌਰਾਨ ਰੋਸ ਵਿਚ ਆਏ ਕਿਸਾਨਾਂ ਨੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ । ਕਿਸਾਨ ਆਗੂਆਂ ਕਿਹਾ ਕਿ ਗੰਨਾ ਮਿੱਲਾਂ ਵੱਲ ਕਿਸਾਨਾਂ ਦੀਆਂ ਕਰੋੜਾਂ ਰੁਪਏ ਦੀਆਂ ਬਕਾਇਆ ਰਾਸ਼ੀਆਂ ਲੰਮੇ ਸਮੇਂ ਤੋਂ ਲਮਕ ਰਹੀਆਂ ਹਨ, ਜਿਨ੍ਹਾਂ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ । ਇਸ ਦੇ ਨਾਲ ਹੀ ਗੰਨੇ ਦਾ ਸਰਕਾਰੀ ਸਮਰਥਨ ਮੁੱਲ 600 ਰੁਪਏ ਪ੍ਰਤੀ ਕੁਇੰਟਲ ਨਾ ਕੀਤੇ ਜਾਣ ਕਾਰਨ ਕਿਸਾਨਾਂ ਨੂੰ ਲਗਾਤਾਰ ਵੱਡਾ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ । ਉਨ੍ਹਾਂ ਦੋਸ਼ ਲਗਾਇਆ ਕਿ ਹਰ ਸਿਆਸੀ ਧਿਰ ਸੱਤਾ ਵਿਚ ਆਉਣ ਤੋਂ ਪਹਿਲਾਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੇ ਦਾਅਵੇ ਕਰਦੀ ਹੈ । ਪਰ ਸਰਕਾਰ ਬਣਦਿਆਂ ਹੀ ਕਿਸਾਨਾਂ ਨਾਲ ਵਾਅਦਾ ਖਿਲਾਫ਼ੀ ਕੀਤੀ ਜਾਂਦੀ ਹੈ । ਕਿਸਾਨ ਆਗੂਆਂ ਪੰਜਾਬ ਸਰਕਾਰ ਨੂੰ ਸਪੱਸ਼ਟ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਤਾਂ 15 ਨਵੰਬਰ ਤੋਂ ਗੁਰਦਾਸਪੁਰ ਬਾਈਪਾਸ ’ਤੇ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਨੈਸ਼ਨਲ ਹਾਈਵੇ ਮੁਕੰਮਲ ਜਾਮ ਕੀਤਾ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ਮਨੁੱਖਤਾ ਦੇ ਆਧਾਰ ’ਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਵੇ ਸਰਕਾਰ : ਭਾਈ ਗੁਰਪ੍ਰੀਤ ਸਿੰਘ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਵਲੋਂ ਵਾਰਿਸ ਮਸੀਹ ਰਹੀਮਾਬਾਦ ਕ੍ਰਿਸ਼ਚਨ ਵੈੱਲਫੇਅਰ ਬੋਰਡ ਵਿਧਾਨ ਸਭਾ ਹਲਕਾ ਬਟਾਲਾ ਦੇ ਚੇਅਰਮੈਨ ਨਿਯੁ...
Ad Position 24