12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਜ਼ਿਲ੍ਹਾ ਤੇ ਹਲਕਾ ਪੱਧਰ ’ਤੇ ਸਕੂਲਾਂ/ਕਾਲਜਾਂ ’ਚ ਲੇਖ ਲਿਖਣ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਜਾਣਗੇ - ਆਦਿੱਤਿਆ ਉੱਪਲ

ਗੁਰਦਾਸਪੁਰ, 11 ਨਵੰਬਰ (ਚੱਕਰਾਜਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਦਿੱਤਿਆ ਉੱਪਲ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਸਭਾ ਚੋਣਾਂ-2027 ਦੀਆਂ ਤਿਆਰੀਆਂ ਆਰੰਭ ਹੋ ਗਈਆਂ ਹਨ । ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਵਿਦਿਆਰਥੀਆਂ ਵਿਚ ਵੋਟ ਦੇ ਮਹੱਤਵ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਲੇਖ ਲਿਖਣ ’ਤੇ ਕੁਇਜ਼ ਮੁਕਾਬਲੇ ਕਰਵਾਏ ਜਾਣੇ ਹਨ ।

Ad Position 21
No active advertisement
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਦਿੱਤਿਆ ਉੱਪਲ 12-11-2026
ਗੁਰਦਾਸਪੁਰ, 11 ਨਵੰਬਰ (ਚੱਕਰਾਜਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਦਿੱਤਿਆ ਉੱਪਲ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਸਭਾ ਚੋਣਾਂ-2027 ਦੀਆਂ ਤਿਆਰੀਆਂ ਆਰੰਭ ਹੋ ਗਈਆਂ ਹਨ । ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਵਿਦਿਆਰਥੀਆਂ ਵਿਚ ਵੋਟ ਦੇ ਮਹੱਤਵ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਲੇਖ ਲਿਖਣ ’ਤੇ ਕੁਇਜ਼ ਮੁਕਾਬਲੇ ਕਰਵਾਏ ਜਾਣੇ ਹਨ । ਇਹ ਮੁਕਾਬਲੇ ਚੋਣ ਸਾਖਰਤਾ ਕਲੱਬਾਂ ਰਾਹੀਂ ਜ਼ਿਲ੍ਹਾ ਪੱਧਰ ਅਤੇ ਚੋਣ ਹਲਕਾ ਪੱਧਰ ’ਤੇ ਸਕੂਲਾਂ ਅਤੇ ਕਾਲਜਾਂ ਵਿਚ ਕਰਵਾਏ ਜਾਣੇ ਹਨ । ਉਨ੍ਹਾਂ ਦੱਸਿਆ ਕਿ 11 ਤੇ 1 2 ਨਵੰਬਰ ਨੂੰ ਸੰਸਥਾ-ਪੱਧਰੀ ਦੌਰ ਤਹਿਤ ਹਰੇਕ ਮੁਕਾਬਲੇ ਲਈ 2 ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ ਜਦਕਿ 16 ਨਵੰਬਰ ਨੂੰ ਵਿਧਾਨ ਸਭਾ ਹਲਕਾ ਪੱਧਰੀ ਦੌਰ ਵਿਚ ਪ੍ਰਤੀ ਮੁਕਾਬਲਾ ਹਰੇਕ ਵਿਧਾਨ ਸਭਾ ਹਲਕੇ ਵਿਚੋਂ 10 ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ, ਜ਼ਿਲ੍ਹਾ ਪੱਧਰੀ ਮੁਕਾਬਲਾ 18 ਨਵੰਬਰ ਨੂੰ ਹੋਵੇਗਾ ਅਤੇ 20 ਨਵੰਬਰ ਨੂੰ ਨਤੀਜਿਆਂ ਦਾ ਐਲਾਨ ਕਰਦਿਆਂ ਸਰਟੀਫਿਕੇਟ ਜਾਰੀ ਕੀਤੇ ਜਾਣਗੇ । ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰ ਤੇ ਹਲਕਾ ਪੱਧਰ ’ਤੇ ਸਕੂਲਾਂ ਤੇ ਕਾਲਜਾਂ ਵਿਚ ਸਵੀਪ ਜਾਗਰੂਕਤਾ ਗਤੀਵਿਧੀਆਂ ਦਾ ਵਿਸ਼ੇਸ਼ ਮਹੱਤਵ ਹੈ ਤਾਂ ਜੋ ਵਿਦਿਆਰਥੀਆਂ ਰਾਹੀਂ ਉਨ੍ਹਾਂ ਦੇ ਮਾਪਿਆਂ ਅਤੇ ਸਮਾਜ ਨੂੰ ਵੋਟ ਦੀ ਮਹੱਤਤਾ ਬਾਰੇ ਜਾਗੂਕ ਕੀਤਾ ਜਾ ਸਕੇ ।
Ad Position 22
No active advertisement
ਪਿਛਲੀ ਖ਼ਬਰ ਅਥਰਵ ਨੂੰ ਕੁਦਰਤ ਪ੍ਰੇਮ ਨੇ 12 ਸਾਲ ਦੀ ਉਮਰ ਵਿਚ ਹੀ ਬਣਾ ਦਿੱਤਾ ਫੋਟੋਗ੍ਰਾਫਰ ਤੇ ਲੇਖਕ ਲਿਖੀ ਪਹਿਲੀ ਕਿਤਾਬ ‘ਬਰਡਸ ਆਫ... ਅਗਲੀ ਖ਼ਬਰ ਭਾਜਪਾ ਦੀ ਸਰਕਾਰ ਆਉਣ ’ਤੇ ਲੋਕਾਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਠੋਸ ਕਦਮ ਚੁੱਕਾਂਗੇ- ਛੀਨਾ
Ad Position 24