ਗੁਰਦਾਸਪੁਰ ਵਿਖੇ 13 ਨਵੰਬਰ ਨੂੰ ਲੱਗੇਗਾ ‘ਸਾਡੇ ਬਜ਼ੁਰਗ ਸਾਡਾ ਮਾਣ’ ਜ਼ਿਲ੍ਹਾ ਪੱਧਰੀ ਵਿਸ਼ੇਸ਼ ਕੈਂਪ
ਬਜ਼ੁਰਗਾਂ ਨੂੰ ਮੁਫ਼ਤ ਮਿਲਣਗੀਆਂ ਕਈ ਅਹਿਮ ਸਹੂਲਤਾਂ
ਗੁਰਦਾਸਪੁਰ, 11 ਨਵੰਬਰ (ਗੁਰਪ੍ਰਤਾਪ ਸਿੰਘ)- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ‘ਸਾਡੇ ਬਜ਼ੁਰਗ ਸਾਡਾ ਮਾਣ’ ਸਟੇਟ ਐਕਸ਼ਨ ਪਲਾਨ ਫੋਰ ਸੀਨੀਅਰ ਸਿਟੀਜ਼ਨ ਤਹਿਤ 13 ਨਵੰਬਰ ਨੂੰ ਪੁਰਾਣਾ ਬੱਸ ਸਟੈਂਡ ਗੁਰਦਾਸਪੁਰ ਵਿਖੇ ਇਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਹੋਲਿਸਟਿਕ ਵੈਲਬੀਂਗ ਕੈਂਪ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਡਾ: ਕਿਰਤਪ੍ਰੀਤ ਕੌਰ ਨੇ ਦੱਸਿਆ ਕਿ ਇਹ ਕੈਂਪ 13 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗਾ ਜਿਸ ਵਿਚ ਸੀਨੀਅਰ ਸਿਟੀਜ਼ਨਜ਼ ਲਈ ਵਿਆਪਕ ਧਿਆਨ ਰੱਖਦਿਆਂ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਗੁਰਦਾਸਪੁਰ, 11 ਨਵੰਬਰ (ਗੁਰਪ੍ਰਤਾਪ ਸਿੰਘ)- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ‘ਸਾਡੇ ਬਜ਼ੁਰਗ ਸਾਡਾ ਮਾਣ’ ਸਟੇਟ ਐਕਸ਼ਨ ਪਲਾਨ ਫੋਰ ਸੀਨੀਅਰ ਸਿਟੀਜ਼ਨ ਤਹਿਤ 13 ਨਵੰਬਰ ਨੂੰ ਪੁਰਾਣਾ ਬੱਸ ਸਟੈਂਡ ਗੁਰਦਾਸਪੁਰ ਵਿਖੇ ਇਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਹੋਲਿਸਟਿਕ ਵੈਲਬੀਂਗ ਕੈਂਪ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਡਾ: ਕਿਰਤਪ੍ਰੀਤ ਕੌਰ ਨੇ ਦੱਸਿਆ ਕਿ ਇਹ ਕੈਂਪ 13 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗਾ ਜਿਸ ਵਿਚ ਸੀਨੀਅਰ ਸਿਟੀਜ਼ਨਜ਼ ਲਈ ਵਿਆਪਕ ਧਿਆਨ ਰੱਖਦਿਆਂ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਕੈਂਪ ਦੌਰਾਨ ਆਯੁਰਵੈਦਿਕ, ਹੋਮਿਓਪੈਥਿਕ, ਮਨੋਵਿਗਿਆਨ, ਹੱਡੀਆਂ, ਅੱਖਾਂ, ਨੱਕ, ਕੰਨ, ਗਲੇ ਤੇ ਦੰਦਾਂ ਦੇ ਮਾਹਿਰ ਡਾਕਟਰਾਂ ਦੇ ਨਾਲ-ਨਾਲ ਆਰਥੋਪੈਡਿਕ, ਕੈਂਸਰ ਸਕਰੀਨਿੰਗ, ਈ.ਸੀ.ਜੀ., ਗੈਰ-ਸੰਚਾਰੀ ਰੋਗਾਂ ਤੇ ਫਿਜ਼ੀਓਥੈਰੇਪੀ ਦੀਆਂ ਮੁਫ਼ਤ ਸਿਹਤ ਸੇਵਾਵਾਂ ਉਪਲੱਬਧ ਹੋਣਗੀਆਂ। ਸਿਹਤ ਜਾਂਚ ਤੋਂ ਇਲਾਵਾ ਕੈਂਪ ਵਿਚ ਯੋਗਾ ਅਭਿਆਸ, ਨੁੱਕੜ ਨਾਟਕਾਂ ਰਾਹੀਂ ਜਾਗਰੂਕਤਾ, ਡਿਜ਼ੀਟਲ ਸਾਖਰਤਾ ਪ੍ਰੋਗਰਾਮ, ‘ਇਕ ਰੁੱਖ ਮਾਂ ਦੇ ਨਾਮ’ ਮੁਹਿੰਮ, ਪੀੜ੍ਹੀਆਂ ਦੇ ਆਪਸੀ ਸਾਂਝ-ਸਬੰਧ ਵਧਾਉਣ ਵਾਲੀਆਂ ਗਤੀਵਿਧੀਆਂ ਅਤੇ ਸੀਨੀਅਰ ਸਿਟੀਜ਼ਨ ਐਕਟ ਬਾਰੇ ਜਾਗਰੂਕਤਾ ਵਰਗੇ ਅਹਿਮ ਪ੍ਰੋਗਰਾਮ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਕੀਤੇ ਗਏ ਹਨ ।