ਹਲਕਾ ਡੇਰਾ ਬਾਬਾ ਨਾਨਕ ਦਾ ਸਰਬਪੱਖੀ ਵਿਕਾਸ ਪਹਿਲ ਦੇ ਆਧਾਰ ’ਤੇ ਹੋਵੇਗਾ : ਵਿਜੇ ਸੋਨੀ ਮੋਹਲੋਵਾਲੀ
ਕਲਾਨੌਰ, 11 ਨਵੰਬਰ (ਪੁਰੇਵਾਲ)- ਭਾਜਪਾ ਵਪਾਰ ਮੰਡਲ ਗੁਰਦਾਸਪੁਰ ਦੇ ਇੰਚਾਰਜ ਅਤੇ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਨ ਸਭਾ ਚੋਣ ਲੜਨ ਦੇ ਦਾਅਵੇਦਾਰ ਸ੍ਰੀ ਵਿਜੇ ਕੁਮਾਰ ਸੋਨੀ ਮੋਹਲੋਵਾਲੀ ਨੇ ਕਿਹਾ ਕਿ ਹਲਕਾ ਡੇਰਾ ਬਾਬਾ ਨਾਨਕ ਦੇ ਸਰਬਪੱਖੀ ਵਿਕਾਸ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਤੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਇਲਾਕੇ ਵਿੱਚ ਸੜਕਾਂ, ਸਿਹਤ ਸਹੂਲਤਾਂ, ਸਿੱਖਿਆ, ਪੀਣ ਵਾਲੇ ਪਾਣੀ ਤੇ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਦੀ ਲੋੜ ਹੈ ਤੇ ਉਨ੍ਹਾਂ ਦਾ ਉਦੇਸ਼ ਹੈ ਕਿ ਹਲਕੇ ਦੇ ਹਰ ਪਿੰਡ ਤੇ ਸ਼ਹਿਰ ਦਾ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਹੋਵੇ ਤੇ ਆਮ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਮਿਲੇ।
ਕਲਾਨੌਰ, 11 ਨਵੰਬਰ (ਪੁਰੇਵਾਲ)- ਭਾਜਪਾ ਵਪਾਰ ਮੰਡਲ ਗੁਰਦਾਸਪੁਰ ਦੇ ਇੰਚਾਰਜ ਅਤੇ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਨ ਸਭਾ ਚੋਣ ਲੜਨ ਦੇ ਦਾਅਵੇਦਾਰ ਸ੍ਰੀ ਵਿਜੇ ਕੁਮਾਰ ਸੋਨੀ ਮੋਹਲੋਵਾਲੀ ਨੇ ਕਿਹਾ ਕਿ ਹਲਕਾ ਡੇਰਾ ਬਾਬਾ ਨਾਨਕ ਦੇ ਸਰਬਪੱਖੀ ਵਿਕਾਸ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਤੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਇਲਾਕੇ ਵਿੱਚ ਸੜਕਾਂ, ਸਿਹਤ ਸਹੂਲਤਾਂ, ਸਿੱਖਿਆ, ਪੀਣ ਵਾਲੇ ਪਾਣੀ ਤੇ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਦੀ ਲੋੜ ਹੈ ਤੇ ਉਨ੍ਹਾਂ ਦਾ ਉਦੇਸ਼ ਹੈ ਕਿ ਹਲਕੇ ਦੇ ਹਰ ਪਿੰਡ ਤੇ ਸ਼ਹਿਰ ਦਾ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਹੋਵੇ ਤੇ ਆਮ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਮਿਲੇ। ਸੋਨੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਦੇਸ਼ ਦੇ ਵਿਕਾਸ, ਸੁਸ਼ਾਸਨ, ਰੁਜ਼ਗਾਰ ਦੇ ਮੌਕਿਆਂ ਤੇ ਆਮ ਲੋਕਾਂ ਦੀ ਭਲਾਈ ਨੂੰ ਸਮਰਪਿਤ ਹਨੇ ਉਹ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੱਲ ਲਈ ਉੱਚ ਪੱਧਰ ਤੱਕ ਪਹੁੰਚਾਉਣ ਅਤੇ ਇਲਾਕੇ ਦੀ ਤਰੱਕੀ ਲਈ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ।