11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਆਈ-ਲਵ ਪਠਾਨਕੋਟ ਗੇਟ ਨੇੜੇ ਕਰੋੜਾਂ ਦੀ ਜਗ੍ਹਾ ’ਤੇ ਕੰਟੇਨਰ ਰੱਖ ਕੇ ਕਬਜ਼ੇ ਦੀ ਕੋਸ਼ਿਸ਼, ਲੋਕਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ

ਪਠਾਨਕੋਟ, 11 ਨਵੰਬਰ (ਸੰਧੂ)- ਪਠਾਨਕੋਟ ਦੇ ਡਲਹੌਜ਼ੀ ਰੋਡ ਸਥਿਤ ਆਈ ਲਵ ਪਠਾਨਕੋਟ ਐਂਟਰੀ ਗੇਟ ਨੇੜੇ ਰਾਮ ਸ਼ਰਨ ਕਾਲੋਨੀ ਨੂੰ ਜਾਂਦੇ ਰਸਤੇ ’ਤੇ ਕੰਟੇਨਰ ਰੱਖ ਕੇ ਜਗ੍ਹਾ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੇ ਵਿਰੋਧ ’ਚ ਅੱਜ ਸਥਾਨਕ ਮੁਹੱਲਾ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਸੜਕ ਜਾਮ ਕਰ ਕੇ ਕਬਜ਼ੇ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 12-11-2026
ਪਠਾਨਕੋਟ, 11 ਨਵੰਬਰ (ਸੰਧੂ)- ਪਠਾਨਕੋਟ ਦੇ ਡਲਹੌਜ਼ੀ ਰੋਡ ਸਥਿਤ ਆਈ ਲਵ ਪਠਾਨਕੋਟ ਐਂਟਰੀ ਗੇਟ ਨੇੜੇ ਰਾਮ ਸ਼ਰਨ ਕਾਲੋਨੀ ਨੂੰ ਜਾਂਦੇ ਰਸਤੇ ’ਤੇ ਕੰਟੇਨਰ ਰੱਖ ਕੇ ਜਗ੍ਹਾ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੇ ਵਿਰੋਧ ’ਚ ਅੱਜ ਸਥਾਨਕ ਮੁਹੱਲਾ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਸੜਕ ਜਾਮ ਕਰ ਕੇ ਕਬਜ਼ੇ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਲੋਕਾਂ ਦਾ ਕਹਿਣਾ ਸੀ ਕਿ ਰੇਲਵੇ ਵਲੋਂ ਆਪਣੇ ਖੇਤਰ ਨੂੰ ਬੰਦ ਕਰਨ ਤੋਂ ਬਾਅਦ ਇੱਥੇ ਪੈਦਲ ਲੰਘਣ ਲਈ ਸੀਮਤ ਰਸਤਾ ਛੱਡਿਆ ਗਿਆ ਹੈ ਜਿਸ ਦੀ ਵਰਤੋਂ ਮੁਹੱਲਾ ਵਾਸੀਆਂ ਅਤੇ ਸਕੂਲ ਜਾਣ ਵਾਲੇ ਬੱਚਿਆਂ ਸਮੇਤ ਰਾਹਗੀਰਾਂ ਵਲੋਂ ਕੀਤੀ ਜਾਂਦੀ ਹੈ। ਅਜਿਹੇ ਵਿਚ ਕੰਟੇਨਰ ਰੱਖ ਕੇ ਰਸਤੇ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਲੋਕਾਂ ਲਈ ਵੱਡੀ ਮੁਸ਼ਕਿਲ ਪੈਦਾ ਕਰ ਸਕਦੀ ਹੈ। ਮੌਕੇ ’ਤੇ ਪਹੁੰਚੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਪ੍ਰਦਰਸ਼ਨਕਾਰੀਆਂ ਦਾ ਸਮਰਥਨ ਕਰਦਿਆਂ ਕਿਹਾ ਕਿ ਇਹ ਕੋਈ ਛੋਟੀ ਘਟਨਾ ਨਹੀਂ, ਸਗੋਂ ਕਰੋੜਾਂ ਰੁਪਏ ਦੀ ਕੀਮਤੀ ਜਗ੍ਹਾ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦਾ ਗੰਭੀਰ ਮਾਮਲਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭੂ-ਮਾਫੀਆ ਨਾਲ ਜੁੜੇ ਲੋਕ ਰਾਜਨੀਤਿਕ ਸ਼ਹਿ ’ਤੇ ਅਜਿਹੀਆਂ ਕਾਰਵਾਈਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਕਰੀਬ ਸੱਤ ਦਿਨ ਪਹਿਲਾਂ ਵੀ ਇਸ ਜਗ੍ਹਾ ’ਤੇ ਕੰਟੇਨਰ ਰੱਖਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਸਮੇਂ ਉਨ੍ਹਾਂ ਨਾਲ ਯੋਗੇਸ਼ ਠਾਕੁਰ, ਸੰਨੀ ਕਲੇਰ ਤੇ ਹੋਰ ਸਾਥੀਆਂ ਨੇ ਮੌਕੇ ’ਤੇ ਪਹੁੰਚ ਕੇ ਲੋਕਾਂ ਦੀ ਸਮੱਸਿਆ ਨੂੰ ਦੇਖਿਆ ਸੀ। ਉਸ ਸਮੇਂ ਕੰਟੇਨਰ ਹਟਵਾਇਆ ਗਿਆ ਸੀ ਪਰ ਹੁਣ ਮੁੜ ਕੰਟੇਨਰ ਰੱਖ ਕੇ ਜਗ੍ਹਾ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਅਸ਼ਵਨੀ ਸ਼ਰਮਾ ਨੇ ਪੁਲਿਸ ਵਿਭਾਗ ਅਤੇ ਐੱਸ.ਐੱਸ.ਪੀ. ਪਠਾਨਕੋਟ ਨੂੰ ਅਪੀਲ ਕਰਦਿਆਂ ਕਿਹਾ ਕਿ ਮੌਕੇ ’ਤੇ ਲਗਾਏ ਗਏ ਕੰਟੇਨਰ ਨੂੰ ਤੁਰੰਤ ਜ਼ਬਤ ਕਰਕੇ ਪੁਲਿਸ ਆਪਣੀ ਕਸੱਟਡੀ ’ਚ ਲਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਵਲੋਂ ਕੰਟੇਨਰ ਲਿਆ ਕੇ ਰੱਖਿਆ ਗਿਆ ਹੈ, ਉਨ੍ਹਾਂ ਦੀ ਵੀਡੀਓ ਵੀ ਸਥਾਨਕ ਲੋਕਾਂ ਵਲੋਂ ਬਣਾਈ ਗਈ ਹੈ, ਇਸ ਲਈ ਵੀਡੀਓ ਤੇ ਹੋਰ ਸਬੂਤਾਂ ਦੇ ਆਧਾਰ ’ਤੇ ਸਾਰੇ ਸਬੰਧਿਤ ਵਿਅਕਤੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਮਾਮਲੇ ’ਚ ਨਾਮਜ਼ਦ ਕੀਤਾ ਜਾਵੇ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਵਾਲ ਉਠਾਇਆ ਕਿ ਆਖ਼ਰ ਕਿਹੜੇ ਲੋਕਾਂ ਦੀ ਸ਼ਹਿ ’ਤੇ ਕੋਈ ਵਿਅਕਤੀ ਇਸ ਤਰ੍ਹਾਂ ਜਨਤਕ ਆਵਾਜਾਈ ਵਾਲੇ ਰਸਤੇ ’ਤੇ ਕਬਜ਼ਾ ਕਰਨ ਦੀ ਹਿੰਮਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਜਗ੍ਹਾ ’ਤੇ ਕਿਸੇ ਵੀ ਕੀਮਤ ’ਤੇ ਨਜਾਇਜ਼ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ । ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਮੁਹੱਲਾ ਵਾਸੀਆਂ ਦੇ ਨਾਲ ਖੜ੍ਹੇ ਹਨ ਤੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਉਠਾਉਣਗੇ । ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਮੌਕੇ ’ਤੇ ਪਹੁੰਚਿਆ ਤੇ ਪ੍ਰਦਰਸ਼ਨ ਕਰ ਰਹੇ ਲੋਕਾਂ ਨਾਲ ਗੱਲਬਾਤ ਕਰਕੇ ਧਰਨਾ ਸਮਾਪਤ ਕਰਵਾਇਆ । ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਬੁਲਾਰਾ ਯੋਗੇਸ਼ ਠਾਕੁਰ, ਸੰਨੀ ਕਲੇਰ ਸਮੇਤ ਵੱਡੀ ਗਿਣਤੀ ਵਿਚ ਸਥਾਨਕ ਲੋਕ ਤੇ ਪਾਰਟੀ ਵਰਕਰ ਮੌਜੂਦ ਸਨ । ਮੁਹੱਲਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਰਸਤੇ ਨੂੰ ਆਮ ਲੋਕਾਂ ਦੀ ਆਵਾਜਾਈ ਲਈ ਸੁਰੱਖਿਅਤ ਰੱਖਿਆ ਜਾਵੇ ਤੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਸ਼ਾਹਪੁਰ ਕੰਢੀ ਟਾਊਨਸ਼ਿਪ ਨਿਵਾਸੀ ਰੋਹਿਤ ਏਰੀ ਭਾਜਪਾ ਐਨ.ਆਰ.ਆਈ. ਸੈੱਲ ਦੇ ਸਹਿ-ਕਨਵੀਨਰ ਨਿਯੁਕਤ ਅਗਲੀ ਖ਼ਬਰ ਹੈਰੋਇਨ ਸਮੇਤ ਦੋ ਕਾਬੂ
Ad Position 24