11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਵਿਧਾਨ ਸਭਾ ਹਲਕਾ ਸੁਜਾਨਪੁਰ ਵਿਚ ਕਾਂਗਰਸ ਤੇ ਭਾਜਪਾ ਦੀ ਆਪਸੀ ਫੁੱਟ ਦਾ ਸਿੱਧਾ ਫਾਇਦਾ ‘ਆਪ’ ਨੂੰ ਮਿਲੇਗਾ- ਠਾਕੁਰ ਸੁਭਾਸ਼ ਸਿੰਘ ਸਲਾਰੀਆ

ਮਾਧੋਪੁਰ, 11 ਨਵੰਬਰ (ਮਹਿਰਾ)- ਵਿਧਾਨ ਸਭਾ ਹਲਕਾ ਸੁਜਾਨਪੁਰ ਦੀ ਸਿਆਸਤ ਵਿਚ ਇਸ ਸਮੇਂ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ । ਹਲਕੇ ਦੇ ਪ੍ਰਮੁੱਖ ਸਮਾਜ ਸੇਵਕ ਠਾਕੁਰ ਸੁਭਾਸ਼ ਸਿੰਘ ਸਲਾਰੀਆ ਨੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਅੰਦਰ ਚੱਲ ਰਹੀ ਆਪਸੀ ਫੁੱਟ ਅਤੇ ਧੜੇਬੰਦੀ ਦਾ ਸਿੱਧਾ ਫਾਇਦਾ ਆਮ ਆਦਮੀ ਪਾਰਟੀ ਨੂੰ ਹੋਣ ਜਾ ਰਿਹਾ ਹੈ ।

Ad Position 21
No active advertisement
ਠਾਕੁਰ ਸੁਭਾਸ਼ ਸਿੰਘ ਸਲਾਰੀਆ 12-11-2026
ਮਾਧੋਪੁਰ, 11 ਨਵੰਬਰ (ਮਹਿਰਾ)- ਵਿਧਾਨ ਸਭਾ ਹਲਕਾ ਸੁਜਾਨਪੁਰ ਦੀ ਸਿਆਸਤ ਵਿਚ ਇਸ ਸਮੇਂ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ । ਹਲਕੇ ਦੇ ਪ੍ਰਮੁੱਖ ਸਮਾਜ ਸੇਵਕ ਠਾਕੁਰ ਸੁਭਾਸ਼ ਸਿੰਘ ਸਲਾਰੀਆ ਨੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਅੰਦਰ ਚੱਲ ਰਹੀ ਆਪਸੀ ਫੁੱਟ ਅਤੇ ਧੜੇਬੰਦੀ ਦਾ ਸਿੱਧਾ ਫਾਇਦਾ ਆਮ ਆਦਮੀ ਪਾਰਟੀ ਨੂੰ ਹੋਣ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਆਗੂਆਂ ਵਿਚ ਆਪਸੀ ਤਾਲਮੇਲ ਦੀ ਭਾਰੀ ਘਾਟ ਹੈ ਤੇ ਵਰਕਰ ਵੀ ਆਪਣੇ ਆਗੂਆਂ ਦੀ ਆਪਸੀ ਖਿੱਚੋਤਾਣ ਤੋਂ ਨਿਰਾਸ਼ ਹਨ । ਸਲਾਰੀਆ ਅਨੁਸਾਰ ਜਦੋਂ ਪਾਰਟੀ ਦੇ ਆਗੂ ਆਪਸ ਵਿਚ ਹੀ ਉਲਝੇ ਰਹਿਣਗੇ ਤਾਂ ਉਹ ਜਨਤਾ ਦੇ ਮੁੱਦਿਆਂ ਨੂੰ ਕਿਵੇਂ ਹੱਲ ਕਰਨਗੇ ? ਉਨ੍ਹਾਂ ਕਿਹਾ ਕਿ ਟਿਕਟਾਂ ਦੀ ਵੰਡ ਅਤੇ ਅਹੁਦਿਆਂ ਦੀ ਲਾਲਸਾ ਕਾਰਨ ਕਾਂਗਰਸ ਤੇ ਭਾਜਪਾ ਦਾ ਅੰਦਰੂਨੀ ਢਾਂਚਾ ਪੂਰੀ ਤਰ੍ਹਾਂ ਕਮਜ਼ੋਰ ਹੋ ਚੁੱਕਾ ਹੈ, ਜਿਸ ਦੀ ਚਰਚਾ ਹੁਣ ਹਲਕੇ ਦੇ ਹਰ ਪਿੰਡ ਤੇ ਸ਼ਹਿਰ ਵਿਚ ਹੋ ਰਹੀ ਹੈ । ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਇਕ ਪਾਸੇ ਕਾਂਗਰਸ ਤੇ ਭਾਜਪਾ ਆਪਣੀ ਹੋਂਦ ਬਚਾਉਣ ਤੇ ਅੰਦਰੂਨੀ ਫੁੱਟ ਨੂੰ ਠੱਲ੍ਹ ਪਾਉਣ ਵਿਚ ਲੱਗੀਆਂ ਹੋਈਆਂ ਹਨ, ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੇ ਵਿਕਾਸ ਕਾਰਜਾਂ ਤੋਂ ਹਲਕੇ ਦੇ ਲੋਕ ਬੇਹੱਦ ਖੁਸ਼ ਹਨ । ਠਾਕੁਰ ਸਲਾਰੀਆ ਨੇ ਭਰੋਸਾ ਜਤਾਇਆ ਕਿ ਜਨਤਾ ਹੁਣ ਇਨ੍ਹਾਂ ਰਵਾਇਤੀ ਪਾਰਟੀਆਂ ਦੀ ਆਪਸੀ ਲੜਾਈ ਤੋਂ ਅੱਕ ਚੁੱਕੀ ਹੈ ਤੇ ‘ਆਪ’ ਦੇ ਹੱਕ ਵਿਚ ਇਕਜੁੱਟ ਹੋ ਰਹੀ ਹੈ । ਉਨ੍ਹਾਂ ਅੰਤ ਵਿਚ ਕਿਹਾ ਕਿ ਵਿਰੋਧੀਆਂ ਦੀ ਇਹ ਫੁੱਟ ‘ਆਪ’ ਦੀ ਜਿੱਤ ਦੇ ਰਾਹ ਨੂੰ ਹੋਰ ਆਸਾਨ ਬਣਾਏਗੀ ਤੇ ਪਾਰਟੀ ਇਤਿਹਾਸਕ ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕਰੇਗੀ ।
Ad Position 22
No active advertisement
ਪਿਛਲੀ ਖ਼ਬਰ ਘਰੇਲੂ ਝਗੜੇ ਦੇ ਚੱਲਦਿਆਂ ਜਵਾਈ ਨੇ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਕੀਤਾ ਜ਼ਖਮੀ ਅਗਲੀ ਖ਼ਬਰ ਪਿੰਡ ਸ਼ਾਦੀਪੁਰ ਵਿਖੇ ਬਣੇ ਖੇਡ ਮੈਦਾਨ ਦਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਉਦਘਾਟਨ
Ad Position 24