11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਟ੍ਰੈਫਿਕ ਇੰਚਾਰਜ ਬ੍ਰਹਮ ਦੱਤ ਅਤੇ ਉਨ੍ਹਾਂ ਦੀ ਟੀਮ ਨੇ ਮਿਸਾਲੀ ਸੇਵਾ ਨਿਭਾਅ ਕੇ ਸਮਾਜ ਲਈ ਪੇਸ਼ ਕੀਤੀ ਵਧੀਆ ਉਦਾਹਰਨ- ਅਸ਼ੋਕ ਕੁਮਾਰ

ਪਠਾਨਕੋਟ, 11 ਨਵੰਬਰ (ਸੰਧੂ)- ‘ਦੀ ਹੈਲਪਿੰਗ ਵਨ ਫਾਊਂਡੇਸ਼ਨ’ ਪੰਜਾਬ ਦੇ ਸੂਬਾ ਪ੍ਰਧਾਨ ਅਸ਼ੋਕ ਕੁਮਾਰ ਨੇ ਅੱਜ ਪਠਾਨਕੋਟ ਵਿਖੇ ਪੰਜਾਬ ਪੁਲਿਸ ਦੇ ਇਕ ਬਹੁਤ ਹੀ ਸ਼ਲਾਘਾਯੋਗ ਤੇ ਮਿਸਾਲੀ ਕਾਰਜ ਦੀ ਜ਼ੋਰਦਾਰ ਪ੍ਰਸ਼ੰਸਾ ਕਰਦਿਆਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ. ਜੀ.

Ad Position 21
No active advertisement
ਅਜੀਤ ਡੈਸਕ 12-11-2026
ਪਠਾਨਕੋਟ, 11 ਨਵੰਬਰ (ਸੰਧੂ)- ‘ਦੀ ਹੈਲਪਿੰਗ ਵਨ ਫਾਊਂਡੇਸ਼ਨ’ ਪੰਜਾਬ ਦੇ ਸੂਬਾ ਪ੍ਰਧਾਨ ਅਸ਼ੋਕ ਕੁਮਾਰ ਨੇ ਅੱਜ ਪਠਾਨਕੋਟ ਵਿਖੇ ਪੰਜਾਬ ਪੁਲਿਸ ਦੇ ਇਕ ਬਹੁਤ ਹੀ ਸ਼ਲਾਘਾਯੋਗ ਤੇ ਮਿਸਾਲੀ ਕਾਰਜ ਦੀ ਜ਼ੋਰਦਾਰ ਪ੍ਰਸ਼ੰਸਾ ਕਰਦਿਆਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਤੋਂ ਸਬੰਧਿਤ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਦੀ ਮੰਗ ਕੀਤੀ ਹੈ । ਸੰਸਥਾ ਦੇ ਪੰਜਾਬ ਪ੍ਰਧਾਨ ਅਸ਼ੋਕ ਕੁਮਾਰ ਨੇ ਦੱਸਿਆ ਕਿ ਅੱਜ ਜਦੋਂ ਉਹ ਪਠਾਨਕੋਟ ਦੇ ਸਿੰਬਲ ਚੌਂਕ ਵਲੋਂ ਲੰਘ ਰਹੇ ਸਨ ਤਾਂ ਉਨ੍ਹਾਂ ਸੜਕ ’ਤੇ ਇਕ ਅਜਿਹਾ ਦ੍ਰਿਸ਼ ਦੇਖਿਆ ਜਿਸ ਨੇ ਹਰ ਕਿਸੇ ਦਾ ਦਿਲ ਜਿੱਤ ਲਿਆ । ਉਨ੍ਹਾਂ ਦੇਖਿਆ ਕਿ ਪਠਾਨਕੋਟ ਟ੍ਰੈਫਿਕ ਇੰਚਾਰਜ ਬ੍ਰਹਮ ਦੱਤ ਆਪਣੇ ਮੁਲਾਜ਼ਮ ਸਾਥੀਆਂ ਦੇ ਨਾਲ ਮਿਲ ਕੇ ਰੋਡ ’ਤੇ ਪਏ ਵੱਡੇ-ਵੱਡੇ ਖੱਡਿਆਂ ਨੂੰ ਭਰਨ ਦੀ ਸੇਵਾ ਕਰ ਰਹੇ ਸਨ । ਉਨ੍ਹਾਂ ਦੱਸਿਆ ਕਿ ਟ੍ਰੈਫਿਕ ਇੰਚਾਰਜ ਬ੍ਰਹਮ ਦੱਤ ਨੇ ਨਾ ਸਿਰਫ਼ ਆਪਣੀ ਜੇਬ੍ਹ ਖਰਚੇ ਤੋਂ ਜੇ.ਸੀ.ਬੀ. ਮਸ਼ੀਨ ਮੰਗਵਾਈ, ਸਗੋਂ ਆਪਣੇ ਪੁਲਿਸ ਮੁਲਾਜ਼ਮ ਸਾਥੀਆਂ ਨਾਲ ਮਿਲ ਕੇ ਆਪਣੇ ਹੱਥੀਂ ਸੜਕ ਦੇ ਟੋਇਆਂ ਨੂੰ ਭਰਿਆ । ਅਸ਼ੋਕ ਕੁਮਾਰ ਨੇ ਕਿਹਾ ਕਿ ਜੇਕਰ ਵੇਖਿਆ ਜਾਵੇ ਤਾਂ ਟ੍ਰੈਫਿਕ ਪੁਲਿਸ ਦਾ ਮੁੱਖ ਕੰਮ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਤੇ ਨਿਯਮਾਂ ਦੀ ਪਾਲਣਾ ਕਰਵਾਉਣਾ ਹੁੰਦਾ ਹੈ ਪਰ ਟ੍ਰੈਫਿਕ ਇੰਚਾਰਜ ਬ੍ਰਹਮ ਦੱਤ ਨੇ ਆਪਣੀ ਡਿਊਟੀ ਤੋਂ ਇਕ ਕਦਮ ਅੱਗੇ ਵੱਧ ਕੇ ਆਮ ਜਨਤਾ ਦੀਆਂ ਮੁਸ਼ਕਿਲਾਂ ਤੇ ਸੜਕ ਹਾਦਸਿਆਂ ਦੇ ਖਤਰੇ ਨੂੰ ਮੱਦੇਨਜ਼ਰ ਰੱਖਦਿਆਂ ਖੁਦ ਅੱਗੇ ਹੋ ਕੇ ਇਹ ਸ਼ਲਾਘਾਯੋਗ ਕੰਮ ਕੀਤਾ । ਉਨ੍ਹਾਂ ਵਲੋਂ ਕੀਤੇ ਗਏ ਇਸ ਉਪਰਾਲੇ ਨਾਲ ਸੜਕ ’ਤੇ ਟ੍ਰੈਫਿਕ ਦੀ ਆਵਾਜਾਈ ਕਾਫ਼ੀ ਸੁਚਾਰੂ ਹੋ ਗਈ ਹੈ ਤੇ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੀ ਹੈ । ਫਾਊਂਡੇਸ਼ਨ ਦੇ ਪ੍ਰਧਾਨ ਅਸ਼ੋਕ ਕੁਮਾਰ ਨੇ ਕਿਹਾ ਕਿ ਅਜਿਹੇ ਇਮਾਨਦਾਰ, ਸੰਵੇਦਨਸ਼ੀਲ ਤੇ ਜਨ-ਸੇਵਾ ਦੀ ਭਾਵਨਾ ਰੱਖਣ ਵਾਲੇ ਅਧਿਕਾਰੀ ਪੰਜਾਬ ਪੁਲਿਸ ਦਾ ਮਾਣ ਹਨ। ਉਨ੍ਹਾਂ ਪੰਜਾਬ ਦੇ ਡੀ.ਜੀ.ਪੀ. ਤੋਂ ਪੁਰਜ਼ੋਰ ਮੰਗ ਕੀਤੀ ਕਿ ਟ੍ਰੈਫਿਕ ਇੰਚਾਰਜ ਬ੍ਰਹਮ ਦੱਤ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੇ ਇਸ ਪ੍ਰੇਰਨਾਦਾਇਕ ਤੇ ਸ਼ਲਾਘਾਯੋਗ ਕਾਰਜ ਲਈ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਪ੍ਰਸ਼ੰਸਾ ਪੱਤਰ ਅਤੇ ਸਨਮਾਨ ਨਾਲ ਨਵਾਜਿਆ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਦਵੈਤ ਸਵਰੂਪ ਪਰਮਧਾਮ ਹੀਰਾ ਆਸ਼ਰਮ ਵਿਖੇ ਜਾਗਰਣ ਤੇ ਸੰਤ ਸੰਮੇਲਨ 15 ਨੂੰ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ
Ad Position 24