ਐੱਸ.ਐੱਸ. ਬਾਜਵਾ ਸਕੂਲ ’ਚ ਰੰਗੋਲੀ ਮੁਕਾਬਲਾ ਕਰਵਾਇਆ
ਬਟਾਲਾ, 12 ਨਵੰਬਰ (ਸਤਿੰਦਰ ਸਿੰਘ)- ਐੱਸ. ਐੱਸ.
ਬਟਾਲਾ, 12 ਨਵੰਬਰ (ਸਤਿੰਦਰ ਸਿੰਘ)- ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਜੂਨੀਅਰ ਵਿੰਗ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਰੰਗੋਲੀ ਪ੍ਰਤੀਯੋਗਤਾ ਕਰਵਾਈ ਗਈ। ਇਸ ਪ੍ਰਤੀਯੋਗਤਾ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਵੱਖ-ਵੱਖ ਰੰਗਾਂ ਦੀ ਵਰਤੋਂ ਕਰਕੇ ਬਹੁਤ ਹੀ ਸੁੰਦਰ ਤੇ ਆਕਰਸ਼ਕ ਰੰਗੋਲੀਆਂ ਬਣਾਈਆਂ। ਇਸ ਪ੍ਰਤੀਯੋਗਤਾ ਰਾਹੀਂ ਵਿਦਿਆਰਥੀਆਂ ਦੀ ਕਲਾ, ਰਚਨਾਤਮਕਤਾ ਅਤੇ ਕਲਾਤਮਕ ਯੋਗਤਾ ਦੇਖਣ ਨੂੰ ਮਿਲੀ। ਸਕੂਲ ਦੇ ਡਾਇਰੈਕਟਰ, ਮੁੱਖ ਅਧਿਆਪਕ ਤੇਜਿੰਦਰ ਸ਼ਰਮਾ ਮੈਡਮ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਾਲਾਘਾ ਕੀਤੀ ਅਤੇ ਤਿਉਹਾਰਾਂ ਨੂੰ ਪਿਆਰ, ਖੁਸ਼ੀ ਤੇ ਮਿਲਵਰਤਣ ਨਾਲ ਮਨਾਉਣ ਦਾ ਸੰਦੇਸ਼ ਦਿੱਤਾ। ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ, ਜਿਸ ਵਿਚ ਜਿਆਨਾ ਖੋਸਲਾ, ਨਿਧੀ, ਪੀਹੂ, ਸਿਮਰਤ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਜਸ਼ਨੂਰ ਕੌਰ, ਜੋਹਾ, ਦਿਲਜੋਤ ਕੌਰ, ਮੁਹਤਾਜ, ਕੌਰ, ਹਰਨੂਰ ਕੌਰ ਨੇ ਦੂਜਾ, ਅਗਮਦੀਪ ਕੌਰ, ਨਵਜੋਤ ਕੌਰ, ਗੁਰਕੀਰਤ ਕੌਰ, ਰਿਤਿਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਇਹ ਸਮਾਗਮ ਬਹੁਤ ਹੀ ਖੁਸ਼ੀ ਤੇ ਉਤਸ਼ਾਹ ਨਾਲ ਸਮਾਪਤ ਹੋਇਆ।