12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਕੇਂਦਰ ਸਰਕਾਰ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਦੇਖਦਿਆਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹੇ : ਹਰੂਵਾਲ, ਮੰਮਣ

ਕੋਟਲੀ ਸੂਰਤ ਮੱਲ੍ਹੀ, 12 ਨਵੰਬਰ (ਕੁਲਦੀਪ ਸਿੰਘ ਨਾਗਰਾ)- ਕੇਂਦਰ ਦੀ ਮੋਦੀ ਸਰਕਾਰ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ’ਚ ਰੱਖਦਿਆਂ ਹੋਇਆਂ ਪਾਕਿਸਤਾਨ ਸਥਿਤ ਮੁਕੱਦਸ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹੇ ਤਾਂ ਜੋ ਨਾਨਕ ਨਾਮ ਲੇਵਾ ਸੰਗਤਾਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ’ਚ ਨਤਮਸਤਕ ਹੋ ਸਕਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਿੱਲਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਤੇ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ ਤੇ ਸਾਬਕਾ ਚੇਅਰਮੈਨ ਸੁੱਚਾ ਸਿੰਘ ਮੰਮਣ ਨੇ ਕੀਤਾ।

Ad Position 21
No active advertisement
ਬਲਵਿੰਦਰ ਸਿੰਘ ਹਰੂਵਾਲ, ਸੁੱਚਾ ਸਿੰਘ ਮੰਮਣ 13-11-2026
ਕੋਟਲੀ ਸੂਰਤ ਮੱਲ੍ਹੀ, 12 ਨਵੰਬਰ (ਕੁਲਦੀਪ ਸਿੰਘ ਨਾਗਰਾ)- ਕੇਂਦਰ ਦੀ ਮੋਦੀ ਸਰਕਾਰ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ’ਚ ਰੱਖਦਿਆਂ ਹੋਇਆਂ ਪਾਕਿਸਤਾਨ ਸਥਿਤ ਮੁਕੱਦਸ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹੇ ਤਾਂ ਜੋ ਨਾਨਕ ਨਾਮ ਲੇਵਾ ਸੰਗਤਾਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ’ਚ ਨਤਮਸਤਕ ਹੋ ਸਕਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਿੱਲਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਤੇ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ ਤੇ ਸਾਬਕਾ ਚੇਅਰਮੈਨ ਸੁੱਚਾ ਸਿੰਘ ਮੰਮਣ ਨੇ ਕੀਤਾ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਾ ਹੋਣ ਕਰਕੇ ਪੱਛੜੇਪਣ ਦਾ ਦਰਦ ਹੰਢਾਉਂਦਾ ਇਹ ਖਿੱਤਾ ਲਾਂਘੇ ਦੇ ਖੁੱਲ੍ਹਣ ਦੀ ਉਮੀਦ ਨਾਲ ਜੀਵੰਤ ਹੋ ਉੱਠਿਆ ਸੀ ਤੇ ਲੋਕਾਂ ਨੂੰ ਜੋ ਆਸ ਬੱਝੀ ਸੀ ਸਰਕਾਰ ਨੇ ਉਹ ਪੂਰੀ ਨਹੀਂ ਹੋਣ ਦਿੱਤੀ। ਉਨ੍ਹਾਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹਿਆ ਜਾਵੇ ਤੇ ਸੰਗਤਾਂ ਨੂੰ ਪਾਸਪੋਰਟ ਦੀ ਬਜਾਏ ਆਧਾਰ ਕਾਰਡ ’ਤੇ ਦਰਸ਼ਨ ਕਰਨ ਦੀ ਆਗਿਆ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਉਦੇਵੀਰ ਸਿੰਘ ਰੰਧਾਵਾ ਨੇ ਵੱਖ-ਵੱਖ ਪਿੰਡਾਂ ’ਚ ਜਾ ਕੇ ਕਾਂਗਰਸੀ ਵਰਕਰਾਂ ਨੂੰ ਮਿਲ ਕੇ ਹਾਲ-ਚਾਲ ਪੁੱਛਿਆ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਡੀ.ਏ. ਨਾ ਦੇਣ ’ਤੇ ਪੈਨਸ਼ਨਰਾਂ ’ਚ ਭਾਰੀ ਰੋਸ
Ad Position 24