12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸਰਕਾਰ ਬਣਨ ਮਗਰੋਂ ਨਸ਼ਾ ਜੜ੍ਹ ਤੋਂ ਖ਼ਤਮ ਕੀਤਾ ਜਾਵੇਗਾ - ਹਰਸਿਮਰਤ ਕੌਰ ਬਾਦਲ

ਊਧਨਵਾਲ/ਹਰਚੋਵਾਲ 12 ਨਵੰਬਰ (ਪਰਗਟ ਸਿੰਘ/ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਰੰਭ ਕੀਤੇ ਗਏ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਾਵਾਵਾਂਗੇ ਨਸ਼ੇ ਦਾ ਵਪਾਰ’ ਪ੍ਰੋਗਰਾਮ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਹੇਠ ਸਥਾਨਕ ਕਸਬੇ ਦੇ ਮਹਾਰਾਜਾ ਰਿਜੋਰਟ ਵਿਚ ਬੀਬੀਆਂ ਦਾ ਵਿਸ਼ਾਲ ਇਕੱਠ ਕੀਤਾ ਗਿਆ ਜਿਸ ਵਿਚ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਉਚੇਚੇ ਤੌਰ ’ਤੇ ਪਹੁੰਚੇ। ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਪਣੇ ਪੰਜਾਬ ਨੂੰ ਬਚਾਉਣ ਲਈ ਅੱਗੇ ਆਉਣਾ ਪਵੇਗਾ ਤਾਂ ਹੀ ਅਸੀਂ ਆਪਣੇ ਬੱਚਿਆਂ ਨੂੰ ਨਸ਼ਿਆਂ ਦੇ ਦਲਦਲ ਵਿਚੋਂ ਕਢ ਸਕਦੇੇ ਹਾਂ।

Ad Position 21
No active advertisement
ਸਟੇਜ ’ਤੇ ਬੈਠੇ ਬੀਬਾ ਹਰਸਿਮਰਤ ਕੌਰ ਬਾਦਲ, ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਅਤੇ ਸਾਹਮਣੇ ਵੱਡੀ ਗਿਣਤੀ ’ਚ ਬੈਠੀਆਂ ਬੀਬੀਆਂ। ਤਸਵੀਰ: ਪਰਗਟ ਸਿੰਘ/ਢਿੱਲੋਂ 13-11-2026
ਊਧਨਵਾਲ/ਹਰਚੋਵਾਲ 12 ਨਵੰਬਰ (ਪਰਗਟ ਸਿੰਘ/ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਰੰਭ ਕੀਤੇ ਗਏ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਾਵਾਵਾਂਗੇ ਨਸ਼ੇ ਦਾ ਵਪਾਰ’ ਪ੍ਰੋਗਰਾਮ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਹੇਠ ਸਥਾਨਕ ਕਸਬੇ ਦੇ ਮਹਾਰਾਜਾ ਰਿਜੋਰਟ ਵਿਚ ਬੀਬੀਆਂ ਦਾ ਵਿਸ਼ਾਲ ਇਕੱਠ ਕੀਤਾ ਗਿਆ ਜਿਸ ਵਿਚ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਉਚੇਚੇ ਤੌਰ ’ਤੇ ਪਹੁੰਚੇ। ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਪਣੇ ਪੰਜਾਬ ਨੂੰ ਬਚਾਉਣ ਲਈ ਅੱਗੇ ਆਉਣਾ ਪਵੇਗਾ ਤਾਂ ਹੀ ਅਸੀਂ ਆਪਣੇ ਬੱਚਿਆਂ ਨੂੰ ਨਸ਼ਿਆਂ ਦੇ ਦਲਦਲ ਵਿਚੋਂ ਕਢ ਸਕਦੇੇ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਮਗਰੋਂ ਨਸ਼ਾ ਜੜ੍ਹ ਤੋਂ ਖ਼ਤਮ ਕੀਤਾ ਜਾਵੇਗਾ, ਉਨ੍ਹਾਂ ਬੀਬੀਆਂ ਨੂੰ ਮਾਈ ਭਾਗੋ ਫ਼ੌਜ ਦਾ ਮੈਂਬਰ ਬਣਨ ਲਈ ਪ੍ਰੇਰਿਤ ਕੀਤਾ। ਸਟੇਜ ਦੀ ਸੇਵਾ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਸ਼ਰਨਜੀਤ ਕੌਰ ਜੀਂਦੜ ਨੇ ਨਿਭਾਈ ਅਤੇ ਬੀਬੀ ਸੁਖਵਿੰਦਰ ਕੌਰ ਬਲਾਕ ਪ੍ਰਧਾਨ, ਸਤਿੰਦਰ ਕੌਰ ਬਲਾਕ ਸੰਮਤੀ ਮੈਂਬਰ, ਬੀਬੀ ਹਰਭਜਨ ਕੌਰ ਤੁਗਲਵਾਲਾ ਨੇ ਸਟੇਜ ’ਤੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਜੀ ਆਇਆਂ ਆਖਿਆ। ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦਾ ਸਿਰਪਾਓ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਸ਼ਰਨਜੀਤ ਕੌਰ ਜੀਂਦੜ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ, ਅਕਾਲੀ ਆਗੂ ਸੁਰਜੀਤ ਸਿੰਘ ਤੁਗਲਵਾਲ, ਸੁਖਵਿੰਦਰ ਕੌਰ ਬਲਾਕ ਪ੍ਰਧਾਨ, ਸਤਿੰਦਰ ਕੌਰ ਬਲਾਕ ਸੰਮਤੀ ਮੈਂਬਰ, ਲਖਵਿੰਦਰ ਕੌਰ ਸਰਕਲ ਪ੍ਰ ਧਾਨ, ਮਨਜੀਤ ਕੌਰ ਮੀਕੇ, ਮਨਦੀਪ ਕੌਰ ਸੱਲੋ ਚਾਹਲ, ਸੁਖਵਿੰਦਰ ਕੌਰ, ਹਰਜਿੰਦਰ ਕੌਰ, ਹਰਜੀਤ ਕੌਰ ਅਮਰਜੀਤ ਕੌਰ, ਜਗਦੀਸ਼ ਕੌਰ, ਕੁਲਦੀਪ ਕੌਰ ਊਧਨਵਾਲ, ਨਰਿੰਦਰ ਕੌਰ, ਹਰਜਿੰਦਰ ਕੌਰ ਹਰਚੋਵਾਲ, ਜਸਵਿੰਦਰ ਕੌਰ, ਮਨਜੀਤ ਕੌਰ, ਜਸਮੀਤ ਕੌਰ, ਹਰਪਿੰਦਰ ਕੌਰ, ਸਾਬਕਾ ਸਰਪੰਚ, ਹਰਪ੍ਰੀਤ ਕੌਰ ਬੱਲ, ਕੁਲਵੰਤ ਕੌਰ ਬੱਲ, ਰਣਜੀਤ ਕੌਰ ਬੱਲ, ਬਲਜਿੰਦਰ ਕੌਰ ਬੱਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਦਾਬਾਂਵਾਲ ਵਿਖੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਮੈਦਾਨ ਦਾ ਉਦਘਾਟਨ ਅਗਲੀ ਖ਼ਬਰ ਐੱਸ.ਜੀ.ਪੀ.ਸੀ. ਦੇ 20 ਨਵੰਬਰ ਦੇ ਜਨਰਲ ਇਜਲਾਸ ਤੋਂ ਪਹਿਲਾਂ ਧਰਮੀ ਫ਼ੌਜੀਆਂ ਨਾਲ ਮੀਟਿੰਗ ਹੋਵੇ : ਪ੍ਰਧਾਨ ਬਲਦੇਵ ਸਿੰਘ
Ad Position 24