12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਬਟਾਲਾ ਪੁਲਿਸ ਵਲੋਂ 8 ਪਿਸਤੌਲਾਂ, 2 ਕਿਲੋ ਦੇ ਕਰੀਬ ਹੈਰੋਇਨ, 63 ਕਾਰਤੂਸ, 6 ਮੈਗਜ਼ੀਨ ਸਮੇਤ ਤਿੰਨ ਨੌਜਵਾਨ ਕਾਬੂ

ਬਟਾਲਾ, 12 ਨਵੰਬਰ (ਹਰਦੇਵ ਸਿੰਘ ਸੰਧੂ)- ਪੰਜਾਬ ਪੁਲਿਸ ਵਲੋਂ ਗੈਰ ਕਾਨੂੂੰਨੀ ਹਥਿਆਰ ਤੇ ਨਸ਼ਿਆ ਵਿਰੁੱਧ ਚਲਾਈ ਮੁਹਿੰਮ ਤਹਿਤ ਬਟਾਲਾ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਿਲ ਹੋਈ ਹੈ। ਪੁਲਿਸ ਵਲੋਂ 2 ਵੱਖ-ਵੱਖ ਕਾਰਵਾਈਆਂ ਕਰਦਿਆਂ ਤਿੰਨ ਵਿਅਕਤੀਆਂ ਨੂੰ 8 ਪਿਸਤੌਲ, 1 ਕਿਲੋ 970 ਗ੍ਰਾਮ ਹੈਰੋਇਨ, 63 ਜਿੰਦਾ ਕਾਰਤੂਸ, 6 ਮੈਗਜ਼ੀਨ ਅਤੇ ਇਕ ਮੋਟਰਸਾਇਕਲ ਸਮੇਤ ਕਾਬੂ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 13-11-2026
ਬਟਾਲਾ, 12 ਨਵੰਬਰ (ਹਰਦੇਵ ਸਿੰਘ ਸੰਧੂ)- ਪੰਜਾਬ ਪੁਲਿਸ ਵਲੋਂ ਗੈਰ ਕਾਨੂੂੰਨੀ ਹਥਿਆਰ ਤੇ ਨਸ਼ਿਆ ਵਿਰੁੱਧ ਚਲਾਈ ਮੁਹਿੰਮ ਤਹਿਤ ਬਟਾਲਾ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਿਲ ਹੋਈ ਹੈ। ਪੁਲਿਸ ਵਲੋਂ 2 ਵੱਖ-ਵੱਖ ਕਾਰਵਾਈਆਂ ਕਰਦਿਆਂ ਤਿੰਨ ਵਿਅਕਤੀਆਂ ਨੂੰ 8 ਪਿਸਤੌਲ, 1 ਕਿਲੋ 970 ਗ੍ਰਾਮ ਹੈਰੋਇਨ, 63 ਜਿੰਦਾ ਕਾਰਤੂਸ, 6 ਮੈਗਜ਼ੀਨ ਅਤੇ ਇਕ ਮੋਟਰਸਾਇਕਲ ਸਮੇਤ ਕਾਬੂ ਕੀਤਾ ਹੈ। ਇਸ ਬਾਰੇ ਪੁਲਿਸ ਲਾਇਨ ਬਟਾਲਾ ਵਿਖੇ ਕੀਤੀ ਗਈ ਇਕ ਪ੍ਰੈਸ ਕਾਨਫਰੰਸ ਦੌਰਾਨ ਆਈ.ਜੀ. ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾ ਦੱਸਿਆ ਕਿ 19 ਸਤੰਬਰ 2026 ਨੂੰ ਗਾਂਧੀ ਕੈਂਪ ਬਟਾਲਾ ਵਿਖੇ ਦੇਰ ਰਾਤ ਕੁਝ ਵਿਅਤੀਆਂ ਵਲੋਂ ਇਕ ਘਰ ਦੇ ਗੇਟ ’ਤੇ ਗੋਲੀਆਂ ਚਲਾਈਆਂ ਗਈਆਂ ਹਨ ਜਿਸ ਦੌਰਾਨ ਇਕ ਔਰਤ ਜਖ਼ਮੀ ਹੋਈ ਸੀ, ਘਟਨਾ ਤੋਂ ਬਾਅਦ ਗੋਲੀ ਚਲਾਉਣ ਵਾਲੇ ਮੌਕੇ ਤੋਂ ਫਰਾਰ ਹੋ ਗਏ ਸਨ। ਇਸ ਸੰਬੰਧੀ ਥਾਣਾ ਸਿਵਲ ਲਾਈਨ ਬਟਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਮਾਮਲੇ ਵਿਚ ਵਿਸ਼ਾਲ ਉਰਫ ਸ਼ਾਲੂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਆਈ.ਜੀ. ਭੁੱਲਰ ਨੇ ਦੱਸਿਆ ਕਿ ਤਕਨੀਕੀ ਤੇ ਖੂਫੀਆ ਸੂਚਨਾ ਦੇ ਆਧਾਰ ’ਤੇ ਪੁਲਿਸ ਟੀਮ ਵਲੋਂ ਕਪੂਰਥਲਾ ਵਿਖੇ ਕਾਰਵਾਈ ਕਰਦਿਆਂ ਸਾਜਨ ਉਰਫ ਲੌਂਡਾ, ਲਵ ਉਰਫ ਬੀਂਡਾ ਤੇ ਸਾਵਰ ਉਰਫ ਸਾਬਰ ਨੂੰ ਗ੍ਰਿਫਤਾਰ ਕੀਤਾ। ਇਨ੍ਹਾਂ ਤਿੰਨਾਂ ਵਿਅਕਤੀਆਂ ਕੋਲੋਂ ਪੁਲਿਸ ਨੇ 5 ਗੈਰ-ਕਾਨੂੰਨੀ ਪਿਸਤੌਲ ਤੇ 13 ਜਿੰਦਾ ਕਾਰਤੂਸ ਬਰਾਮਦ ਕੀਤੇ। ਆਈ.ਜੀ. ਭੁੱਲਰ ਨੇ ਦੱਸਿਆ ਕਿ ਸਾਜਨ ਉਰਫ ਲੌਂਡਾ ਤੇ ਸਾਵਰ ਉੱਪਰ 6-6 ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਪੁਲਿਸ ਤੇ ਬੀ.ਐਸ.ਐਫ. ਦੀਆਂ ਟੀਮਾਂ ਨੇ ਡੇਰਾ ਬਾਬਾ ਨਾਨਕ ਇਲਾਕੇ ਦੇ ਖੇਤਾਂ ਵਿਚ ਸਾਂਝੀ ਤਾਲਾਸ਼ੀ ਮੁਹਿੰਮ ਤਹਿਤ ਇਕ ਕਿਲੋਂ 970 ਗ੍ਰਾਮ ਹੈਰੋਇਨ, ਤਿੰਨ ਪਿਸਤੌਲ, 6 ਮੈਗਜ਼ੀਨ ਤੇ 50 ਜਿੰਦਾ ਕਾਰਤੂਸ, ਇਕ ਬਿਨ੍ਹਾ ਨੰਬਰੀ ਮੋਟਰਸਾਇਕਲ ਬਰਾਮਦ ਕੀਤਾ। ਇਸ ਮੌਕੇ ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ, ਐੱਸ.ਪੀ. ਨਵਜੋਤ ਸਿੰਘ ਸੰਧੂ, ਡੀ.ਐੱਸ.ਪੀ. ਸਿਟੀ ਸੁਖਇੰਦਰ ਸਿੰਘ, ਸੀ.ਆਈ.ਏ. ਸਟਾਫ ਇੰਚਾਰਜ ਸੁਖਰਾਜ ਸਿੰਘ, ਐਸ.ਐਚ.ਓ. ਸਿਵਲ ਲਾਈਨ ਲਖਵਿੰਦਰ ਸਿੰਘ ਤੇ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਸਰਕਾਰ ਆਉਣ ’ਤੇ ਨਸ਼ਾ ਪੀੜਤਾਂ ਲਈ ਮੁੜ ਵਸੇਬਾ ਪ੍ਰੋਗਰਾਮ ਚਲਾਇਆ ਜਾਵੇਗਾ-ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਡੱਲਾ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ
Ad Position 24