13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪੀ.ਸੀ.ਐਸ. ਪੇਪਰ ਘੁਟਾਲੇ ਦੇ ਵਿਰੋਧ ’ਚ ਭਾਜਪਾ ਵਲੋਂ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ

ਗੁਰਦਾਸਪੁਰ, 13 ਨਵੰਬਰ (ਪੰਕਜ ਸ਼ਰਮਾ)- ਪੀ. ਸੀ.

Ad Position 21
No active advertisement
ਅਜੀਤ ਡੈਸਕ 14-11-2026
ਗੁਰਦਾਸਪੁਰ, 13 ਨਵੰਬਰ (ਪੰਕਜ ਸ਼ਰਮਾ)- ਪੀ.ਸੀ.ਐੱਸ. ਪੇਪਰ ਘੁਟਾਲੇ ਦੇ ਮਾਮਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਪੂਰੇ ਪੰਜਾਬ ਵਿਚ ਰੋਸ ਮਾਰਚ ਕੱਢ ਕੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਗਏ। ਇਸ ਮੁਹਿੰਮ ਤਹਿਤ ਭਾਜਪਾ ਜ਼ਿਲ੍ਹਾ ਗੁਰਦਾਸਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਇਸ ਦੌਰਾਨ ਭਾਜਪਾ ਵਰਕਰਾਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਭਾਜਪਾ ਆਗੂਆਂ ਨੇ ਕਿਹਾ ਕਿ ਪੀ.ਸੀ.ਐਸ. ਵਰਗੀ ਮਹੱਤਵਪੂਰਨ ਪ੍ਰੀਖਿਆ ਨਾਲ ਜੁੜੇ ਇਸ ਮਾਮਲੇ ਨੇ ਨੌਜਵਾਨਾਂ ਦੇ ਭਵਿੱਖ ਤੇ ਪ੍ਰੀਖਿਆ ਪ੍ਰਣਾਲੀ ਦੀ ਪਾਰਦਰਸ਼ਤਾ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਤੇ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਜੇਕਰ ਕੋਈ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਮਿਹਨਤ ਤੇ ਭਵਿੱਖ ਨਾਲ ਜੁੜੇ ਅਜਿਹੇ ਮਾਮਲਿਆਂ ਵਿਚ ਪਾਰਦਰਸ਼ਤਾ ਤੇ ਜਵਾਬਦੇਹੀ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆ ਨੇ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਣਾ ਚਾ ਹੀਦਾ ਹੈ ਤੇ ਸਰਕਾਰ ਨੂੰ ਇਸ ਸਬੰਧੀ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ। ਇਸ ਮੌਕੇ ਰਾਜਬੀਰ ਸਿੰਘ ਰਾਜਨ, ਸੁਧੀਰ ਮਹਾਜਨ, ਅੰਕੁਸ਼ ਮਹਾਜਨ, ਰਿਕੀ ਮਹੰਤ, ਬਿੰਦੀਆ ਸਮੇਤ ਵਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਦੀਨਾਨਗਰ ਤੋਂ ‘ਆਪ’ ਉਮੀਦਵਾਰ ਐਲਾਨੇ ਜਾਣ ਮਗਰੋਂ ਸ਼ਮਸ਼ੇਰ ਸਿੰਘ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਗੁਰਦਾਸਪੁਰ ਦੇ ਕਿਸਾਨਾਂ ’ਚ ਪਰਾਲੀ ਨਾ ਸਾੜਨ ਦਾ ਰੁਝਾਨ ਵਧਿਆ, ਮੁੱਖ ਖੇਤੀਬਾੜੀ ਅਫ਼ਸਰ ਦਾ ਦਾਅਵਾ ਇਸ ਸਾਲ ਕਿਸਾਨਾਂ ਨੂ...
Ad Position 24