13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਗੁਰਦੁਆਰਾ ਬੇਬੇ ਨਾਨਕੀ ਵਿਖੇ ਕੀਰਤਨ ਦਰਬਾਰ 16 ਤੋਂ 24 ਨਵੰਬਰ ਤੱਕ

ਧਾਰੀਵਾਲ, 13 ਨਵੰਬਰ (ਲਖਬੀਰ ਸਿੰਘ ਖੁੰਡਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੇਬੇ ਨਾਨਕੀ ਜੀ ਨੇੜੇ ਬੱਸ ਸਟੈਂਡ ਧਾਰੀਵਾਲ ਵਿਖੇ 16 ਤੋਂ 24 ਨਵੰਬਰ ਤੱਕ ਮਹਾਨ ਕੀਰਤਨ ਦਰਬਾਰ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਬੇਬੇ ਨਾਨਕੀ ਦੇ ਪ੍ਰਧਾਨ ਅਮਰਜੀਤ ਸਿੰਘ ਹੈਪੀ ਤੇ ਗੁਰਜੀਤ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਹਰ ਰੋਜ਼ ਸ਼ਾਮ 6:30 ਵਜੇ ਤੋਂ ਰਾਤ 9 ਵਜੇ ਤੱਕ ਪ੍ਰਸਿੱਧ ਕੀਰਤਨੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।

Ad Position 21
No active advertisement
ਅਜੀਤ ਡੈਸਕ 14-11-2026
ਧਾਰੀਵਾਲ, 13 ਨਵੰਬਰ (ਲਖਬੀਰ ਸਿੰਘ ਖੁੰਡਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੇਬੇ ਨਾਨਕੀ ਜੀ ਨੇੜੇ ਬੱਸ ਸਟੈਂਡ ਧਾਰੀਵਾਲ ਵਿਖੇ 16 ਤੋਂ 24 ਨਵੰਬਰ ਤੱਕ ਮਹਾਨ ਕੀਰਤਨ ਦਰਬਾਰ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਬੇਬੇ ਨਾਨਕੀ ਦੇ ਪ੍ਰਧਾਨ ਅਮਰਜੀਤ ਸਿੰਘ ਹੈਪੀ ਤੇ ਗੁਰਜੀਤ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਹਰ ਰੋਜ਼ ਸ਼ਾਮ 6:30 ਵਜੇ ਤੋਂ ਰਾਤ 9 ਵਜੇ ਤੱਕ ਪ੍ਰਸਿੱਧ ਕੀਰਤਨੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਉਨ੍ਹਾਂ ਦੱਸਿਆ ਕਿ 16 ਨਵੰਬਰ ਨੂੰ ਭਾਈ ਵਿਸ਼ਵਦੀਪ ਸਿੰਘ ਪਟਿਆਲੇ ਵਾਲੇ, 17 ਨਵੰਬਰ ਨੂੰ ਭਾਈ ਸਤਨਾਮ ਸਿੰਘ ਜਵੰਦੀ ਵਾਲੇ, 18 ਨਵੰਬਰ ਨੂੰ ਭਾਈ ਗੁਰਦੇਵ ਸਿੰਘ ਵੇਰਕਾ ਵਾਲੇ, 19 ਨਵੰਬਰ ਨੂੰ ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, 20 ਨਵੰਬਰ ਨੂੰ ਭਾਈ ਤੇਜਿੰਦਰ ਸਿੰਘ ਅਤੇ 21 ਨਵੰਬਰ ਨੂੰ ਡਾ. ਸ਼ਿਵ ਸਿੰਘ ਨਿਸ਼ਕਾਮ ਕੀਰਤਨੀ ਜਥਾ ਗੁਰਦਾਸਪੁਰ ਵਾਲੇ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰਨਗੇ। ਉਨ੍ਹਾਂ ਦੱਸਿਆ ਕਿ 22 ਨਵੰਬਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੇ 23 ਨਵੰਬਰ ਨੂੰ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਤੋਂ ਇਲਾਵਾ 24 ਨਵੰਬਰ ਨੂੰ ਭਾਈ ਜਸਬੀਰ ਸਿੰਘ ਵੱਲਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੇ ਇੰਟਰਨੈਸ਼ਨਲ ਢਾਡੀ ਜਥਾ ਗੁਰਮੀਤ ਸਿੰਘ ਐੱਮ.ਏ. ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਢਾਡੀ ਵਾਰਾਂ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਪ੍ਰਧਾਨ ਗੁਰਦੁਆਰਾ ਬੇਬੇ ਨਾਨਕੀ ਅਮਰਜੀਤ ਸਿੰਘ ਹੈਪੀ, ਗੁਰਜੀਤ ਸਿੰਘ ਲੇਹਲ, ਪਲਵਿੰਦਰ ਸਿੰਘ ਤੇਜਾ, ਡਾਕਟਰ ਗੁਰਜਿੰਦਰ ਸਿੰਘ, ਕੁਲਦੀਪ ਸਿੰਘ ਪਟਵਾਰੀ, ਬਲਜਿੰਦਰ ਸਿੰਘ, ਸਤਿੰਦਰ ਸਿੰਘ, ਰਸਪਾਲ ਸਿੰਘ, ਜਸਵੰਤ ਸਿੰਘ, ਹਰਦੀਪ ਸਿੰਘ , ਦਲੀਪ ਸਿੰਘ ਇਲਾਵਾ ਹੋਰ ਵੀ ਕਮੇਟੀ ਮੈਂਬਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸੇਂਟ ਫਰਾਂਸਿਸ ਸਕੂਲ ਕਲਾਨੌਰ ਵਿਖੇ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਦੀਨਾਨਗਰ ਤੋਂ ‘ਆਪ’ ਉਮੀਦਵਾਰ ਐਲਾਨੇ ਜਾਣ ਮਗਰੋਂ ਸ਼ਮਸ਼ੇਰ ਸਿੰਘ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਵਿਖੇ ਹੋਏ ਨਤਮਸਤਕ
Ad Position 24