ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਲ ਦਿਵਸ ਮਨਾਇਆ
ਕਿਲ੍ਹਾ ਲਾਲ ਸਿੰਘ, 13 ਨਵੰਬਰ (ਬਲਬੀਰ ਸਿੰਘ)- ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਵਿਖੇ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।
ਕਿਲ੍ਹਾ ਲਾਲ ਸਿੰਘ, 13 ਨਵੰਬਰ (ਬਲਬੀਰ ਸਿੰਘ)- ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਵਿਖੇ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਹ ਦਿਨ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਦੀ ਯਾਦ ਵਿਚ ਹਰ ਸਾਲ 14 ਨਵੰਬਰ ਨੂੰ ਮਨਾਇਆ ਜਾਂਦਾ ਹੈ। ਬੱਚਿਆਂ ਨਾਲ ਉਨ੍ਹਾਂ ਦਾ ਵਿਸ਼ੇਸ਼ ਪਿਆਰ ਹੋਣ ਕਾਰਨ ਬੱਚੇ ਉਨ੍ਹਾਂ ਨੂੰ ਪਿਆਰ ਨਾਲ ਚਾਚਾ ਨਹਿਰੂ ਕਹਿ ਕੇ ਬੁਲਾਉਂਦੇ ਸਨ। ਸਕੂਲ ਦੇ ਅਧਿਆਪਕਾਂ ਵਲੋਂ ਬੱਚਿਆਂ ਲਈ ਕਈ ਤਰ੍ਹਾਂ ਦੀਆਂ ਮਨੋਰੰਜਨ, ਸਿੱਖਿਆਦਾਇਕ ਤੇ ਰਚਨਾਤਮਕ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਅਧਿਆਪਕਾਂ ਵਲੋਂ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਵਿਸਤਾਰ ਪੂਰਕ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਤੇਜਿੰਦਰ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਅਤੇ ਸਮਾਜਿਕ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।