ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ ਵਿਖੇ ਬਾਲ ਦਿਵਸ ਮਨਾਇਆ
ਬਟਾਲਾ, 13 ਨਵੰਬਰ (ਸਤਿੰਦਰ ਸਿੰਘ)- ਹਰਚੋਵਾਲ ਰੋਡ ਸਥਿਤ ਗੁਰੂ ਨਾਨਕ ਦੇਵ ਪਬਲਿਕ ਸਕੂਲ (ਸੀ. ਬੀ.
ਬਟਾਲਾ, 13 ਨਵੰਬਰ (ਸਤਿੰਦਰ ਸਿੰਘ)- ਹਰਚੋਵਾਲ ਰੋਡ ਸਥਿਤ ਗੁਰੂ ਨਾਨਕ ਦੇਵ ਪਬਲਿਕ ਸਕੂਲ (ਸੀ.ਬੀ.ਐੱਸ.ਈ. ਬੋਰਡ) ਵਿਖੇ ਬਾਲ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਖ਼ਾਸ ਮੌਕੇ ਵਿਦਿਆਰਥੀਆਂ ਵਿਚ ਭਾਰੀ ਰੌਣਕ ਦੇਖਣ ਨੂੰ ਮਿਲੀ ਤੇ ਬੱਚਿਆਂ ਲਈ ਖੇਡਾਂ ਤੇ ਪੇਂਟਿੰਗ ਦੇ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ। ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਦੱਸੀ। ਪ੍ਰਿੰਸੀਪਲ ਸੁਖਜਿੰਦਰਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਤਹਿ ਦਿਲੋਂ ਵਧਾਈਆਂ ਦਿੱਤੀਆਂ। ਇਸ ਮੌਕੇ ਡਾਇਰੈਕਟਰ ਮਨਜਿੰਦਰ ਕੌਰ ਸੰਧੂ, ਰਜਿੰਦਰ ਕੌਰ, ਅਮਨਦੀਪ ਕੌਰ ਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।