ਗੁਰਦੁਆਰਾ ਸਿੰਘ ਸਭਾ ਢਾਕੀ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ 15 ਨੂੰ
ਪਠਾਨਕੋਟ, 13 ਨਵੰਬਰ (ਸੰਧੂ)- ਸਰਬੱਤ ਖਾਲਸਾ ਸੰਸਥਾ ਪਠਾਨਕੋਟ ਵਲੋਂ ਗੁਰਦੁਆਰਾ ਸਿੰਘ ਸਭਾ ਢਾਕੀ ਵਿਖੇ 15 ਨਵੰਬਰ ਦਿਨ ਐਤਵਾਰ ਨੂੰ ਹਫ਼ਤਾਵਾਰੀ ਗੁਰਮਤਿ ਸਮਾਗਮ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਕਰਵਾਇਆ ਜਾਵੇਗਾ। ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕਥਾਵਾਚਕ ਤੇ ਪ੍ਰਚਾਰਕ ਭਾਈ ਹਰਿ ਸੁਖਮਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਚੱਲ ਰਹੀ ਬਾਣੀ ਦੀ ਵਿਆਖਿਆ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ।
ਪਠਾਨਕੋਟ, 13 ਨਵੰਬਰ (ਸੰਧੂ)- ਸਰਬੱਤ ਖਾਲਸਾ ਸੰਸਥਾ ਪਠਾਨਕੋਟ ਵਲੋਂ ਗੁਰਦੁਆਰਾ ਸਿੰਘ ਸਭਾ ਢਾਕੀ ਵਿਖੇ 15 ਨਵੰਬਰ ਦਿਨ ਐਤਵਾਰ ਨੂੰ ਹਫ਼ਤਾਵਾਰੀ ਗੁਰਮਤਿ ਸਮਾਗਮ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਕਰਵਾਇਆ ਜਾਵੇਗਾ। ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕਥਾਵਾਚਕ ਤੇ ਪ੍ਰਚਾਰਕ ਭਾਈ ਹਰਿ ਸੁਖਮਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਚੱਲ ਰਹੀ ਬਾਣੀ ਦੀ ਵਿਆਖਿਆ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ। ਇਸ ਤੋਂ ਇਲਾਵਾ ਭਾਈ ਸਿਮਰਨਜੀਤ ਸਿੰਘ ਦਾ ਰਾਗੀ ਜਥਾ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ। ਇਸ ਮੌਕੇ ਮੈਨੇਜਰ ਸੋਹਨ ਸਿੰਘ, ਬਖਸ਼ੀਸ਼ ਸਿੰਘ, ਹਰਨਾਮ ਸਿੰਘ, ਹਰਜੀਤ ਸਿੰਘ, ਪ੍ਰਿਤਪਾਲ ਸਿੰਘ, ਚਰਨ ਸਿੰਘ ਤੇ ਜਗਿੰਦਰ ਸਿੰਘ ਆਦਿ ਹਾਜ਼ਰ ਸਨ ।