13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਵਿਗਿਆਨ ਪ੍ਰਦਰਸ਼ਨੀ ’ਚ ਵਿਦਿਆਰਥੀਆਂ ਨੇ ਮਾਡਲਾਂ ਰਾਹੀਂ ਦਿਖਾਈਆਂ ਨਵੀਆਂ ਕਾਢਾਂ

ਪਠਾਨਕੋਟ, 13 ਨਵੰਬਰ (ਸੰਧੂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਐਸ. ਸੀ.

Ad Position 21
No active advertisement
ਅਜੀਤ ਡੈਸਕ 14-11-2026
ਪਠਾਨਕੋਟ, 13 ਨਵੰਬਰ (ਸੰਧੂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਐਸ.ਸੀ.ਈ.ਆਰ.ਟੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈ:) ਕਮਲਦੀਪ ਕੌਰ ਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਮਨਦੀਪ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ-2026 ਕਰਵਾਈ ਗਈ। ‘ਸਤੱਤ ਤੇ ਵਿਕਸਿਤ ਭਾਰਤ ਲਈ ਵਿਗਿਆਨ ਤੇ ਨਵਾਚਾਰ’’ ਵਿਸ਼ੇ ’ਤੇ ਆਧਾਰਿਤ ਇਸ ਪ੍ਰਦਰਸ਼ਨੀ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਕਮਲਦੀਪ ਕੌਰ ਨੇ ਕੀਤਾ। ਪ੍ਰਦਰਸ਼ਨੀ ਵਿਚ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ, ਗ੍ਰੀਨ ਐਨਰਜੀ, ਸਿਹਤ, ਖੇਤੀਬਾੜੀ, ਪੇਂਡੂ ਵਿਕਾਸ ਤੇ ਆਫ਼ਤ ਪ੍ਰਬੰਧਨ ਵਰਗੇ ਵਿਸ਼ਿਆਂ ’ਤੇ ਦਿਲਚਸਪ ਮਾਡਲ ਪੇਸ਼ ਕਰਕੇ ਆਪਣੀ ਵਿਗਿਆਨਕ ਸੋਚ ਤੇ ਨਵੀਆਂ ਕਾਢਾਂ ਦਾ ਪ੍ਰਦਰਸ਼ਨ ਕੀਤਾ। ਵੱਖ-ਵੱਖ ਵਰਗਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਸ਼ਮਾ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ, ਸਰਕਾਰੀ ਹਾਈ ਸਕੂਲ ਨੋਮਾਲਾ ਨੇ ਗ੍ਰੀਨ ਐਨਰਜੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਜਾਨਪੁਰ (ਲੜਕੇ) ਨੇ ਸਿਹਤ ਤੇ ਸਫ਼ਾਈ, ਸਰਕਾਰੀ ਹਾਈ ਸਕੂਲ ਚੱਕਕੜ ਨੇ ਖੇਤੀਬਾੜੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਮੂਨ ਨੇ ਪੇਂਡੂ ਵਿਕਾਸ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲਭੂਰ ਨੇ ਆਫ਼ਤ ਪ੍ਰਬੰਧਨ ਦੇ ਵਰਗ ਵਿਚ ਪਹਿਲਾ ਸਥਾਨ ਹਾਸਲ ਕੀਤਾ। ਮੁੱਖ ਮਹਿਮਾਨ ਕਮਲਦੀਪ ਕੌਰ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਸ਼ਲਾਘਾ ਕੀਤੀ। ਜ਼ਿਲ੍ਹਾ ਕੋਆਰਡੀਨੇਟਰ ਸੰਜੀਵ ਸ਼ਰਮਾ ਨੇ ਵੀ ਵਿਦਿਆਰਥੀਆਂ ਨੂੰ ਆਪਣੇ ਪ੍ਰੋਜੈਕਟਾਂ ਵਿਚ ਨਵੀਨਤਾ ਤੇ ਵਿਹਾਰਕਤਾ ਨੂੰ ਤਰਜ਼ੀਹ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਜੋਤੀ ਪਰਾਸ਼ਰ, ਸੰਜੀਵ ਸ਼ਰਮਾ, ਰਾਜੇਸ਼ ਸਲਵਾਨ, ਸੰਜੀਵ ਮੰਨੀ, ਕੰਸ ਰਾਜ, ਚੰਦਰ ਸ਼ੇਖਰ, ਨਰਿੰਦਰ ਕੁਮਾਰ, ਸ਼ਿਵਾਨੀ, ਭੁਪਿੰਦਰ ਕੌਰ, ਸਤਿੰਦਰ ਸਿੰਘ ਤੇ ਬਲਵਿੰਦਰ ਸਮੇਤ ਹੋਰ ਅਧਿਆਪਕ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ 5.5 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਵਾਟਰ ਸਪਲਾਈ ਪ੍ਰੋਜੈਕਟ ਦਾ ਲਾਲ ਚੰਦ ਕਟਾਰੂਚੱਕ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਔਰਤ ਦੇ ਕੰਨਾਂ ’ਚੋਂ ਵਾਲੀਆਂ ਝਪਟੀਆਂ
Ad Position 24