13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

5.5 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਵਾਟਰ ਸਪਲਾਈ ਪ੍ਰੋਜੈਕਟ ਦਾ ਲਾਲ ਚੰਦ ਕਟਾਰੂਚੱਕ ਨੇ ਕੀਤਾ ਉਦਘਾਟਨ

ਨਰੋਟ ਜੈਮਲ ਸਿੰਘ, 13 ਨਵੰਬਰ (ਸ਼ਸ਼ੀ ਕੁਮਾਰ)- ਵਿਧਾਨ ਸਭਾ ਹਲਕਾ ਭੋਆ ਦੇ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਵਿਖੇ 5. 5 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਵਾਟਰ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ।

Ad Position 21
No active advertisement
ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੰਤਰੀ ਲਾਲ ਚੰਦ ਕਟਾਰੂਚੱਕ। ਉਨ੍ਹਾਂ ਨਾਲ ‘ਆਪ’ ਦੇ ਸੀਨੀਅਰ ਆਗੂ ਅਤੇ ਹਾਜ਼ਰ ਲੋਕ। ਤਸਵੀਰ: ਸ਼ਸ਼ੀ ਕੁਮਾਰ 14-11-2026
ਨਰੋਟ ਜੈਮਲ ਸਿੰਘ, 13 ਨਵੰਬਰ (ਸ਼ਸ਼ੀ ਕੁਮਾਰ)- ਵਿਧਾਨ ਸਭਾ ਹਲਕਾ ਭੋਆ ਦੇ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਵਿਖੇ 5.5 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਵਾਟਰ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਭੁਪਿੰਦਰ ਸਿੰਘ ਮੁੰਨਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਬਲਾਕ ਪ੍ਰਧਾਨ ਸੰਦੀਪ ਮਹਾਜਨ, ਬਲਾਕ ਪ੍ਰਧਾਨ ਸੂਬੇਦਾਰ ਕੁਲਵੰਤ ਸਿੰਘ, ਨਗਰ ਪੰਚਾਇਤ ਨਰੋਟ ਜੈਮਲ ਸਿੰਘ ਕੌਂਸਲਰ ਮਾਇਆ ਦੇਵੀ, ਕੌਂਸਲਰ ਮਨੀਸ਼ਾ ਮਹਾਜਨ, ਕੌਂਸਲਰ ਕਰਮ ਚੰਦ ਕੋਕੋ, ਕੌਂਸਲਰ ਅਨੂ ਸ਼ਰਮਾ, ਕੌਂਸਲਰ ਆਸ਼ਾ ਦੇਵੀ, ਵਾਟਰ ਸਪਲਾਈ ਸੀਵਰੇਜ ਬੋਰਡ ਦੇ ਐਕਸੀਅਨ ਦਿਵਤੇਸ਼ ਵਿਰਦੀ, ਮੁਕੇਸ਼ ਕੁਮਾਰ ਯੂਥ ਆਗੂ, ਨਗਰ ਪੰਚਾਇਤ ਦੇ ਸਮੂਹ ਐਮ.ਸੀ. ਸ਼ਾਮਿਲ ਸਨ । ਇਸ ਮੌਕੇ ਉਦਘਾਟਨ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਨਰੋਟ ਜੈਮਲ ਸਿੰਘ ਦੇ ਲੋਕ ਲੰਬੇ ਸਮੇਂ ਤੋਂ ਪੀਣ ਵਾਲੇ ਸਾਫ਼ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਸਨ। ਲੋਕਾਂ ਦੀ ਇਸ ਮੁੱਢਲੀ ਲੋੜ ਨੂੰ ਧਿਆਨ ’ ਚ ਰੱਖਦਿਆਂ ਪੰਜਾਬ ਸਰਕਾਰ ਵਲੋਂ ਇਸ ਮਹੱਤਵਪੂਰਨ ਪ੍ਰੋਜੈਕਟ ਨੂੰ ਪੂਰਾ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ 1.70 ਲੱਖ ਲੀਟਰ ਪਾਣੀ ਦੀ ਸਮਰੱਥਾ ਵਾਲੀ ਵਿਸ਼ਾਲ ਟੈਂਕੀ ਦਾ ਨਿਰਮਾਣ ਕੀਤਾ ਗਿਆ ਹੈ ਤੇ ਨਗਰ ਵਿਚ ਕਰੀਬ 11.5 ਕਿੱਲੋਮੀਟਰ ਲੰਬੀ ਨਵੀਂ ਪਾਈਪਲਾਈਨ ਵਿਛਾਈ ਗਈ ਹੈ । ਇਸ ਨਵੇਂ ਬੁਨਿਆਦੀ ਢਾਂਚੇ ਰਾਹੀਂ ਕਰੀਬ 1,000 ਘਰਾਂ ਨੂੰ ਪੀਣ ਵਾਲੇ ਸ਼ੁੱਧ ਪਾਣੀ ਦੇ ਨਵੇਂ ਕੁਨੈਕਸ਼ਨ ਮੁਹੱਈਆ ਕਰਵਾਏ ਜਾਣਗੇ । ਕੈਬਨਿਟ ਮੰਤਰੀ ਨੇ ਹਲਕਾ ਭੋਆ ਦੇ ਸਰਵਪੱਖੀ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ। ਅੰਤ ਵਿਚ ਕੈਬਨਿਟ ਮੰਤਰੀ ਨੇ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਦੇ ਸਮੂਹ ਵਸਨੀਕਾਂ ਨੂੰ ਨਵੇਂ ਵਾਟਰ ਸਪਲਾਈ ਪ੍ਰੋਜੈਕਟ ਦੀ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਵਿਗਿਆਨ ਪ੍ਰਦਰਸ਼ਨੀ ’ਚ ਵਿਦਿਆਰਥੀਆਂ ਨੇ ਮਾਡਲਾਂ ਰਾਹੀਂ ਦਿਖਾਈਆਂ ਨਵੀਆਂ ਕਾਢਾਂ
Ad Position 24