ਬਾਲ ਦਿਵਸ ਉਤਸ਼ਾਹ ਨਾਲ ਮਨਾਇਆ
ਪਠਾਨਕੋਟ, 13 ਨਵੰਬਰ (ਸੰਧੂ)- ਏ. ਐਂਡ.
ਪਠਾਨਕੋਟ, 13 ਨਵੰਬਰ (ਸੰਧੂ)- ਏ.ਐਂਡ.ਐਮ. ਜੇਮਜ਼ ਕੈਂਬਰਿਜ ਇੰਟਰਨੈਸ਼ਨਲ ਸਕੂਲ ਪਠਾਨਕੋਟ ਵਿਖੇ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਅਧਿਆਪਕਾਂ ਨੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ ਜਿਸ ਵਿਚ ਮਨਮੋਹਕ ਪ੍ਰਦਰਸ਼ਨਾਂ ਤੇ ਮਨੋਰੰਜਕ ਗਤੀਵਿਧੀਆਂ ਰਾਹੀਂ ਉਨ੍ਹਾਂ ਦੇ ਚਿਹਰਿਆਂ ’ਤੇ ਮੁਸਕਰਾਹਟ ਆਈ। ਸਕੂਲ ਦੇ ਚੇਅਰਮੈਨ ਅਕਸ਼ੇ ਮਹਾਜਨ, ਵਾਈਸ ਚੇਅਰਮੈਨ ਨਮਨ ਮਹਾਜਨ, ਪ੍ਰਿੰਸੀਪਲ ਮੰਜੂ ਸਿੰਘ ਤੇ ਵਾਈਸ ਪ੍ਰਿੰਸੀਪਲ ਅਰਮਿੰਦਰ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।