13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ

ਤਾਰਾਗੜ੍ਹ, 13 ਨਵੰਬਰ (ਸੋਹਨ ਲਾਲ)- ਕਾਂਗਰਸ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਨੂੰ ਤੇਜ਼ ਕਰਨਾ ਸ਼ੁਰੂ ਕਰ ਦਿੱਤਾ ਹੈ । ਪਾਰਟੀ ਹਾਈਕਮਾਂਡ ਨੇ ਸੰਗਠਨ ਨੂੰ ਮਜ਼ਬੂਤ ਕਰਨ ਜ਼ਮੀਨੀ ਪੱਧਰ ਦੇ ਵਰਕਰਾਂ ਦੀ ਨਬਜ਼ ਨੂੰ ਮਾਪਣ ਤੇ ਸੰਭਾਵੀ ਉਮੀਦਵਾਰਾਂ ਦੀ ਸਥਿਤੀ ਦਾ ਮੁਲਾਂਕਣ ਕਰਨ ਲਈ ਰਾਜਨੀਤਿਕ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ ।

Ad Position 21
No active advertisement
ਸਾਬਕਾ ਵਿਧਾਇਕ ਜੋਗਿੰਦਰ ਪਾਲ ਸਚਿਨ ਪਾਇਲਟ ਨਾਲ ਮੁਲਾਕਾਤ ਕਰਦੇ ਹੋਏ, ਨਾਲ ਬਲਾਕ ਪ੍ਰਧਾਨ ਹਰਸ਼ ਸ਼ਰਮਾ ਤੇ ਗੁਰਨਾਮ ਸਿੰਘ ਛੀਨਾ। ਅਜੀਤ ਤਸਵੀਰ 14-11-2026
ਤਾਰਾਗੜ੍ਹ, 13 ਨਵੰਬਰ (ਸੋਹਨ ਲਾਲ)- ਕਾਂਗਰਸ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਨੂੰ ਤੇਜ਼ ਕਰਨਾ ਸ਼ੁਰੂ ਕਰ ਦਿੱਤਾ ਹੈ । ਪਾਰਟੀ ਹਾਈਕਮਾਂਡ ਨੇ ਸੰਗਠਨ ਨੂੰ ਮਜ਼ਬੂਤ ਕਰਨ ਜ਼ਮੀਨੀ ਪੱਧਰ ਦੇ ਵਰਕਰਾਂ ਦੀ ਨਬਜ਼ ਨੂੰ ਮਾਪਣ ਤੇ ਸੰਭਾਵੀ ਉਮੀਦਵਾਰਾਂ ਦੀ ਸਥਿਤੀ ਦਾ ਮੁਲਾਂਕਣ ਕਰਨ ਲਈ ਰਾਜਨੀਤਿਕ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ । ਇਸ ਪਹਿਲਕਦਮੀ ਦੇ ਹਿੱਸੇ ਵਜੋਂ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜੋਗਿੰਦਰ ਪਾਲ ਨੇ ਗੁਰਦਾਸਪੁਰ ਵਿਚ ਇਕ ਪ੍ਰੋਗਰਾਮ ਦੌਰਾਨ ਨਵ-ਨਿਯੁਕਤ ਸੂਬਾ ਕਾਂਗਰਸ ਇੰਚਾਰਜ ਸਚਿਨ ਪਾਇਲਟ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਦੋਵਾਂ ਆਗੂਆਂ ਨੇ ਹਲਕੇ ਦੀ ਮੌਜੂਦਾ ਰਾਜਨੀਤਿਕ ਸਥਿਤੀ, ਕਾਂਗਰਸ ਸੰਗਠਨ ਦੀਆਂ ਗਤੀਵਿਧੀਆਂ, ਪਾਰਟੀ ਦੀ ਜ਼ਮੀਨੀ ਪੱਧਰ ’ਤੇ ਮੌਜੂਦਗੀ ਤੇ ਆਪਣੇ ਵਰਕਰਾਂ ਦੀ ਭੂਮਿਕਾ ਬਾਰੇ ਵਿਸਥਾਰ ਵਿਚ ਚਰਚਾ ਕੀਤੀ । ਜੋਗਿੰਦਰ ਪਾਲ ਨੇ ਸਚਿਨ ਪਾਇਲਟ ਨੂੰ ਹਲਕੇ ਦੀ ਰਾਜਨੀਤਿਕ ਸਥਿਤੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ ਤੇ ਕਾਂਗਰਸ ਉਨ੍ਹਾਂ ਦੇ ਹਲਕੇ ਵਿਚ ਵੀ ਵੱਡੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ। ਮੀਟਿੰਗ ਦੌਰਾਨ ਬਲਾਕ ਪ੍ਰਧਾਨ ਗੁਰਨਾਮ ਸਿੰਘ ਛੀਨਾ, ਬਲਾਕ ਪ੍ਰਧਾਨ ਹਰਸ਼ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਸੀ.ਐਸ. ਭਰਤੀ ਘੁਟਾਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਵਲੋਂ ਪ੍ਰਦਰਸ਼ਨ ਅਗਲੀ ਖ਼ਬਰ 15 ਵਾਂ ਸਾਲਾਨਾ ਸ਼ਿਵ ਵਿਆਹ ਸਮਾਗਮ ਤੇ ਵਿਸ਼ਾਲ ਭੰਡਾਰਾ ਸ਼ਰਧਾ ਨਾਲ ਕਰਵਾਇਆ
Ad Position 24