13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਐਸ.ਐਮ.ਡੀ.ਆਰ.ਐਸ.ਡੀ. ਕਾਲਜ ਦੇ ਵਿਦਿਆਰਥੀ ਸ਼ਿਵਾਂਗ ਸ਼ਾਂਡਿਲ ਦੀ ਆਲ ਇੰਡੀਆ ਇੰਟਰ-ਯੂਨੀਵਰਸਿਟੀ ਕ੍ਰਿਕਟ ਚੈਂਪੀਅਨਸ਼ਿਪ ਲਈ ਚੋਣ

ਪਠਾਨਕੋਟ, 13 ਨਵੰਬਰ (ਸੰਧੂ)- ਐਸ. ਐਮ.

Ad Position 21
No active advertisement
ਪ੍ਰਿੰਸੀਪਲ ਜੀ.ਐਸ. ਰਾਠੌਰ ਵਿਦਿਆਰਥੀ ਸ਼ਿਵਾਂਗ ਨੂੰ ਸਨਮਾਨਿਤ ਕਰਦੇ ਹੋਏ । ਤਸਵੀਰ: ਸੰਧੂ 14-11-2026
ਪਠਾਨਕੋਟ, 13 ਨਵੰਬਰ (ਸੰਧੂ)- ਐਸ.ਐਮ.ਡੀ.ਆਰ.ਐਸ.ਡੀ. ਕਾਲਜ ਪਠਾਨਕੋਟ ਦੇ ਬੀ.ਸੀ.ਏ. ਤੀਜੇ ਸਮੈਸਟਰ ਦੇ ਹੋਣਹਾਰ ਵਿਦਿਆਰਥੀ ਸ਼ਿਵਾਂਗ ਸ਼ਾਂਡਿਲ ਦੀ ਆਲ ਇੰਡੀਆ ਇੰਟਰ-ਯੂਨੀਵਰਸਿਟੀ ਕ੍ਰਿਕਟ ਚੈਂਪੀਅਨਸ਼ਿਪ ਲਈ ਚੋਣ ਹੋਣ ਨਾਲ ਕਾਲਜ ਅਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਹੈ । ਇਸ ਪ੍ਰਾਪਤੀ ਨੂੰ ਕਾਲਜ ਦੇ ਨਾਲ-ਨਾਲ ਗੁਰਦਾਸਪੁਰ ਤੇ ਪਠਾਨਕੋਟ ਖੇਤਰ ਲਈ ਵੀ ਮਾਣ ਵਾਲੀ ਗੱਲ ਦੱਸਿਆ ਜਾ ਰਿਹਾ ਹੈ । ਇਸ ਮੌਕੇ ਕਾਲਜ ਦੇ ਆਜੀਵਨ ਪ੍ਰਧਾਨ ਚੌਧਰੀ ਡਾ: ਰਾਜੇਸ਼ਵਰ ਸਿੰਘ ਨੇ ਸ਼ਿਵਾਂਗ ਸ਼ਾਂਡਿਲ ਦਾ ਨਿੱਘਾ ਸਵਾਗਤ ਕਰਦਿਆਂ ਉਸ ਨੂੰ ਯਾਦਗਾਰੀ ਚਿੰਨ੍ਹ ਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ । ਪ੍ਰਿੰਸੀਪਲ ਜੀ.ਐਸ. ਰਾਠੌਰ ਨੇ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਉਸ ਦੀ ਸਖ਼ਤ ਮਿਹਨਤ ਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ । ਡਾਇਰੈਕਟਰ ਪ੍ਰੋ: ਜੇ.ਸੀ. ਕਟੋਚ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ ।
Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ’ਚ ਜਨਗਣਨਾ ਫੇਜ਼-2 ਦਾ ਕੰਮ ਸ਼ੁਰੂ, ਡੀ.ਸੀ. ਡਾ: ਪੱਲਵੀ ਨੇ ਪਬਲੀਸਿਟੀ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵ... ਅਗਲੀ ਖ਼ਬਰ ਐਸ.ਡੀ.ਐਮ. ਧਾਰਕਲਾਂ ਸ਼ੰਕਰ ਸ਼ਰਮਾ ਵਲੋਂ ਸਿੱਧ ਬਾਬਾ ਮੰਦਿਰ ਦਾ ਦੌਰਾ
Ad Position 24