ਗੁਰੂ ਅਰਜਨ ਦੇਵ ਪ੍ਰਾਇਮਰੀ ਸਕੂਲ ਪਠਾਨਕੋਟ ਵਿਖੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ
ਪਠਾਨਕੋਟ, 13 ਨਵੰਬਰ (ਸੁਮਿਤ)- ਸਿੱਖਿਆ ਦੇ ਮਹੱਤਵ ਨੂੰ ਉਤਸ਼ਾਹਿਤ ਕਰਨ ਤੇ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ‘ਬਚਪਨ ਪੜ੍ਹੇ-ਦੇਸ਼ ਅੱਗੇ ਵਧੇ’ ਮੁਹਿੰਮ ਤਹਿਤ ਗੌਰੀ ਸ਼ੰਕਰ ਸੇਵਾ ਸਮਿਤੀ ਵਲੋਂ ਸਵ: ਬਲਰਾਮ ਜਸਵਾਨੀ ਦੀ ਯਾਦ ਵਿਚ ਬਾਲ ਦਿਵਸ ਮੌਕੇ ਗੁਰੂ ਅਰਜਨ ਦੇਵ ਪ੍ਰਾਇਮਰੀ ਸਕੂਲ ਪਠਾਨਕੋਟ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ । ਇਹ ਪ੍ਰੋਗਰਾਮ ਸਕੂਲ ਦੀ ਪ੍ਰਿੰਸੀਪਲ ਰਿੰਪੀ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ।
ਪਠਾਨਕੋਟ, 13 ਨਵੰਬਰ (ਸੁਮਿਤ)- ਸਿੱਖਿਆ ਦੇ ਮਹੱਤਵ ਨੂੰ ਉਤਸ਼ਾਹਿਤ ਕਰਨ ਤੇ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ‘ਬਚਪਨ ਪੜ੍ਹੇ-ਦੇਸ਼ ਅੱਗੇ ਵਧੇ’ ਮੁਹਿੰਮ ਤਹਿਤ ਗੌਰੀ ਸ਼ੰਕਰ ਸੇਵਾ ਸਮਿਤੀ ਵਲੋਂ ਸਵ: ਬਲਰਾਮ ਜਸਵਾਨੀ ਦੀ ਯਾਦ ਵਿਚ ਬਾਲ ਦਿਵਸ ਮੌਕੇ ਗੁਰੂ ਅਰਜਨ ਦੇਵ ਪ੍ਰਾਇਮਰੀ ਸਕੂਲ ਪਠਾਨਕੋਟ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ । ਇਹ ਪ੍ਰੋਗਰਾਮ ਸਕੂਲ ਦੀ ਪ੍ਰਿੰਸੀਪਲ ਰਿੰਪੀ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਮੌਕੇ ਗੌਰੀ ਸ਼ੰਕਰ ਸੇਵਾ ਸਮਿਤੀ ਦੇ ਸੰਸਥਾਪਕ ਸੰਜੀਵ ਮਲਹਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਵਿਸ਼ਵ ਹਿੰਦੂ ਸੁਰੱਖਿਆ ਦਲ ਦੇ ਜ਼ਿਲ੍ਹਾ ਪ੍ਰਧਾਨ ਬੀਰਬਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ । ਪ੍ਰੋਗਰਾਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਾ ਸਮਾਨ ਅਤੇ ਰਿਫਰੈਸ਼ਮੈਂਟ ਵੰਡੀ ਗਈ । ਇਸ ਮੌਕੇ ਸੁਨੀਲ ਦੱਤ ਤੇ ਸੱਤਪਾਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ । ਪ੍ਰੋਗਰਾਮ ਦੀ ਸ਼ੁਰੂਆਤ ਵਿਚ ਸਕੂਲ ਪ੍ਰਿੰਸੀਪਲ ਰਿੰਪੀ ਨੇ ਗੌਰੀ ਸ਼ੰਕਰ ਸੇਵਾ ਸਮਿਤੀ ਦਾ ਦਿਲੋਂ ਧੰਨਵਾਦ ਕੀਤਾ। ਵਿਸ਼ੇਸ਼ ਮਹਿਮਾਨ ਬੀਰਬਲ ਨੇ ਗੌਰੀ ਸ਼ੰਕਰ ਸੇਵਾ ਸਮਿਤੀ ਦੇ ਕੰਮਾਂ ਦੀ ਸ਼ਲਾਘਾ ਕੀਤੀ। ਸਮਿਤੀ ਦੇ ਸੰਸਥਾਪਕ ਸੰਜੀਵ ਮਲਹਨ ਦੀ ਸਮਾਜ ਸੇਵਾ ਦੀ ਭਾਵਨਾ ਦੀ ਵੀ ਸ਼ਲਾਘਾ ਕੀਤੀ । ਪ੍ਰੋਗਰਾਮ ਦੇ ਅੰਤ ਵਿਚ ਗੌਰੀ ਸ਼ੰਕਰ ਸੇਵਾ ਸਮਿਤੀ ਦੇ ਸੰਸਥਾਪਕ ਸੰਜੀਵ ਮਲਹਨ ਨੇ ਹਾਜ਼ਰ ਸਾਰੇ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਵਿਜੇ ਮਹਾਜਨ ਅਤੇ ਤਿਲਕ ਰਾਜ ਅਮਨ ਵਲੋਂ ਸਕੂਲ ਦੇ ਸਟਾਫ਼ ਨੂੰ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਸਕੂਲ ਦੀਆਂ ਅਧਿਆਪਕਾਵਾਂ ਜੋਤੀ ਬਾਲਾ, ਪੋਨਮਜੀਤ, ਸੀਮਾ ਸ਼ਰਮਾ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ ।