14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬਾਬਾ ਸ੍ਰੀ ਚੰਦ ਖ਼ਾਲਸਾ ਕਾਲਜ ਵਿਖੇ ਧਾਰਮਿਕ ਸਮਾਗਮ ਤੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਗੁਰਦਾਸਪੁਰ, 14 ਨਵੰਬਰ (ਚੱਕਰਾਜਾ)- ਬਾਬਾ ਸ੍ਰੀ ਚੰਦ ਸੀਨੀਅਰ ਸੈਕੰਰਡੀ ਸਕੂਲ ਅਤੇ ਬਾਬਾ ਸ੍ਰੀ ਚੰਦ ਖਾਲਸਾ ਕਾਲਜ ਗਾਹਲੜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਤੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਟਾਹਲੀ ਸਾਹਿਬ ਦੇ ਮੈਨੇਜਰ ਹਰਜੀਤ ਸਿੰਘ ਅਲਵਰ ਤੇ ਹੈੱਡ ਗ੍ਰੰਥੀ ਭਾਈ ਸਰਬਜੀਤ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ।

Ad Position 21
No active advertisement
ਅਜੀਤ ਡੈਸਕ 15-11-2026
ਗੁਰਦਾਸਪੁਰ, 14 ਨਵੰਬਰ (ਚੱਕਰਾਜਾ)- ਬਾਬਾ ਸ੍ਰੀ ਚੰਦ ਸੀਨੀਅਰ ਸੈਕੰਰਡੀ ਸਕੂਲ ਅਤੇ ਬਾਬਾ ਸ੍ਰੀ ਚੰਦ ਖਾਲਸਾ ਕਾਲਜ ਗਾਹਲੜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਤੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਟਾਹਲੀ ਸਾਹਿਬ ਦੇ ਮੈਨੇਜਰ ਹਰਜੀਤ ਸਿੰਘ ਅਲਵਰ ਤੇ ਹੈੱਡ ਗ੍ਰੰਥੀ ਭਾਈ ਸਰਬਜੀਤ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ। ਉਪਰੰਤ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਸਰੂਪ ਸਿੰਘ ਰੂਪ, ਹੈੱਡ ਗ੍ਰੰਥੀ ਭਾਈ ਸਰਬਜੀਤ ਸਿੰਘ ਗੁਰਦੁਆਰਾ ਟਾਹਲੀ ਸਾਹਿਬ ਵਲੋਂ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਵਿਦਿਆਰਥਣਾਂ ਵਲੋਂ ਸ਼ਬਦ ਕੀਰਤਨ ਪੇਸ਼ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਐਸ.ਡੀ.ਐਮ. ਰਾਜਪਾਲ ਸਿੰਘ ਸੇਖੋਂ, ਲਛਮਣ ਸਿੰਘ ਐਸ.ਡੀ.ਐਮ. ਕਲਾਨੌਰ ਕਮ ਰਸੀਵਰ ਗੁਰਦੁਆਰਾ ਟਾਹਲੀ ਸਾਹਿਬ ਨੂੰ ਗੁਰਦੁਆਰਾ ਸਾਹਿਬ ਵਲੋਂ ਸਨਮਾਨਿਤ ਕੀਤਾ ਗਿਆ। ਐਸ.ਡੀ.ਐਮ. ਵਲੋਂ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ ਗਏ। ਇਸ ਮੌਕੇ ਵਿਦਿਆਰਥਣਾਂ ਦੀ ਪੜ੍ਹਾਈ ਕਰਵਾਉਣ ਵਿਚ ਮਦਦ ਕਰ ਰਹੇ ਦਾਨੀ ਪੁਰਸ਼ ਜਿਨ੍ਹਾਂ ਵਿਚ ਸੁੱਚਾ ਸਿੰਘ ਖੋਖਰ, ਪਟਵਾਰੀ ਹੀਰਾ ਸਿੰਘ, ਹਰਦਿਆਲ ਸਿੰਘ, ਮਨਦੀਪ ਸਿੰਘ, ਦਵਿੰਦਰ ਸਿੰਘ, ਕੈਪਟਨ ਕ੍ਰਿਪਾਲ ਸਿੰਘ, ਪ੍ਰਚਾਰਕ ਬਲਬੀਰ ਸਿੰਘ ਵੀ ਪਹੁੰਚੇ ਸਨ। ਕਾਲਜ ਦੇ ਕੋਆਰਡੀਨੇਟਰ ਹਰਦੀਪ ਕੌਰ, ਪ੍ਰਿੰਸੀਪਲ ਸਿਮਰਜੀਤ ਕੌਰ ਵਲੋਂ ਆਈਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪੀ . ਸੀ . ਸੀ . ਟੀ . ਯੂ . ਵਲੋਂ ਮੰਗਾ ਸੰਬੰਧੀ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਐਸ . ਡੀ . ਕਾਲਜ ਵਲੋਂ ਯੁਵਾ ਇਨੋਵੇਸ਼ਨ ਮੇਲਾ
Ad Position 24