ਸੁਆਮੀ ਸਰੂਪਾ ਨੰਦ ਦੀ ਯਾਦ ’ ਚ 43 ਵੀਂ ਬਰਸੀ ਨੂੰ ਸਮਰਪਿਤ ਨਵਾਂ ਬਲੜਵਾਲ ਵਿਖੇ ਕਰਵਾਏ ਸਮਾਗਮ
ਘੁਮਾਣ, 14 ਨਵੰਬਰ (ਬੰਮਰਾਹ)- ਮਹਾਨ ਤਪੱਸਵੀ ਸੁਆਮੀ ਸਰੂਪਾ ਨੰਦ ਦੀ ਯਾਦ ਨੂੰ ਸਮਰਪਿਤ 43ਵੀਂ ਬਰਸੀ ਡੇਰਾ ਨਵਾਂ ਬੱਲੜਵਾਲ ਨੇੜੇ ਘੁਮਾਣ ਵਿਖੇ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਈ ਗਈ। ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ ਤੇ ਸੰਤ ਸਮਾਗਮ ਕਰਵਾਇਆ ਗਿਆ ਜਿਸ ਵਿਚ ਸੰਤ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਭਾਈ ਰਣਜੀਤ ਸਿੰਘ ਬੱਲੜਵਾਲ ਵਾਲੇ, ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਨਿਰਮਲ ਸਿੰਘ ਨਿੰਮਾ ਨੇ ਪਹੁੰਚ ਕੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ।
ਘੁਮਾਣ, 14 ਨਵੰਬਰ (ਬੰਮਰਾਹ)- ਮਹਾਨ ਤਪੱਸਵੀ ਸੁਆਮੀ ਸਰੂਪਾ ਨੰਦ ਦੀ ਯਾਦ ਨੂੰ ਸਮਰਪਿਤ 43ਵੀਂ ਬਰਸੀ ਡੇਰਾ ਨਵਾਂ ਬੱਲੜਵਾਲ ਨੇੜੇ ਘੁਮਾਣ ਵਿਖੇ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਈ ਗਈ। ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ ਤੇ ਸੰਤ ਸਮਾਗਮ ਕਰਵਾਇਆ ਗਿਆ ਜਿਸ ਵਿਚ ਸੰਤ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਭਾਈ ਰਣਜੀਤ ਸਿੰਘ ਬੱਲੜਵਾਲ ਵਾਲੇ, ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਨਿਰਮਲ ਸਿੰਘ ਨਿੰਮਾ ਨੇ ਪਹੁੰਚ ਕੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ। ਇਸ ਮੌਕੇ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਸੰਤ-ਮਹਾਂਪੁਰਖਾਂ ਨੇ ਪਹੁੰਚ ਕੇ ਹਾਜ਼ਰੀ ਭਰੀ। ਡੇਰੇ ਦੇ ਮੁੱਖ ਸੇਵਾਦਾਰ ਸੁਆਮੀ ਗੁਰਬਖਸ਼ ਦੇਵੀ ਨੇ ਪਹੁੰਚੀਆਂ ਸੰਗਤਾਂ ਤੇ ਸੰਤਾਂ-ਮਹਾਂਪੁਰਖਾਂ ਨੂੰ ਜੀ ਆਇਆਂ ਕਿਹਾ ਤੇ ਧੰਨਵਾਦ ਕੀਤਾ। ਇਸ ਮੌਕੇ ਸੁਆਮੀ ਗੁਰਬਖਸ਼ ਦੇਵੀ ਤੋਂ ਇਲਾਵਾ ਬਾਬਾ ਕ੍ਰਿਸ਼ਨਾ ਨੰਦ, ਬਾਬਾ ਰਾਮਦਾਸ, ਬਾਬਾ ਪ੍ਰੇਮ ਦਾਸ, ਬਾਬਾ ਸੁਖਦੇਵ ਮੁਨੀ ਆਦਿ ਹਾਜ਼ਰ ਸਨ।