ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ
ਗੁਰਦਾਸਪੁਰ, 14 ਨਵੰਬਰ (ਅਸ਼ੋਕ ਸ਼ਰਮਾ)- ਨਸ਼ਿਆਂ ਖ਼ਿਲਾਫ਼ ਵਿਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੁਰਾਣਾ ਸ਼ਾਲਾ ਪੁਲਿਸ ਨੇ ਨਸ਼ਾ ਤਸਕਰ ਨੂੰ ਕਾਬੂ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਪੁਰਾਣਾ ਸ਼ਾਲਾ ਦੇ ਤਫਤੀਸ਼ੀ ਅਫਸਰ ਏ.
ਗੁਰਦਾਸਪੁਰ, 14 ਨਵੰਬਰ (ਅਸ਼ੋਕ ਸ਼ਰਮਾ)- ਨਸ਼ਿਆਂ ਖ਼ਿਲਾਫ਼ ਵਿਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੁਰਾਣਾ ਸ਼ਾਲਾ ਪੁਲਿਸ ਨੇ ਨਸ਼ਾ ਤਸਕਰ ਨੂੰ ਕਾਬੂ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਪੁਰਾਣਾ ਸ਼ਾਲਾ ਦੇ ਤਫਤੀਸ਼ੀ ਅਫਸਰ ਏ.ਐਸ.ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਭੁਪਿੰਦਰ ਸਿੰਘ ਪੁੱਤਰ ਬੀਰਾ ਲਾਲ ਵਾਸੀ ਬਹਾਦਰ ਥਾਣਾ ਪੁਰਾਣਾ ਸ਼ਾਲਾ ਨੂੰ 1 ਲਾਇਟਰ, ਸਿਲਵਰ ਪੰਨੀ, 10 ਰੁਪਏ ਦੇ ਨੋਟ ਅਤੇ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਉਕਤ ਨਸ਼ਾ ਤਸਕਰ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |