ਪੰਜਾਬ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰਾ ਦੇ ਵਿਦਿਆਰਥੀ ਨੇ ਕੁਰਾਸ਼ ਖੇਡ ਮੁਕਾਬਲੇ ’ ਚੋਂ ਕਾਂਸੀ ਦਾ ਤਗਮਾ ਜਿੱਤਿਆ
ਗੁਰਦਾਸਪੁਰ, 14 ਨਵੰਬਰ (ਚੱਕਰਾਜਾ)- ਪੰਜਾਬ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰਾ ਦੇ 12ਵੀਂ ਜਮਾਤ ਦੇ ਵਿਦਿਆਰਥੀ ਪੰਕਜ ਕੁੰਡਲ ਨੇ ਕੁਰਾਸ਼ ਖੇਡ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਟੇਟ ਲੈਵਲ ’ਤੇ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਵਿਦਿਆਰਥੀ ਦੀ ਇਸ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਰਣਦੀਪ ਕੁਮਾਰ ਨੇ ਵਧਾਈ ਦਿੰਦਿਆਂ ਹੋਰਨਾਂ ਬੱਚਿਆਂ ਨੂੰ ਵੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ, ਉਨ੍ਹਾਂ ਨੇ ਵਿਦਿਆਰਥੀ ਨੂੰ ਉਸ ਦੇ ਚੰਗੇ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ।
ਕੁਰਾਸ਼ ਖੇਡ ਮੁਕਾਬਲੇ ਵਿਚੋਂ ਕਾਂਸੀ ਦਾ ਤਗਮਾ ਜਿੱਤਣ ਵਾਲਾ ਖਿਡਾਰੀ ਪੰਕਜ ਕੁੰਡਲ।
15-11-2026