ਆਰ . ਆਰ . ਬਾਵਾ ਡੀ . ਏ . ਵੀ . ਕਾਲਜੀਏਟ ਸਕੂਲ ਵਿਖੇ ਲੇਖ ਲਿਖਣ ਮੁਕਾਬਲੇ ਕਰਵਾਏ
ਬਟਾਲਾ, 14 ਨਵੰਬਰ (ਸਤਿੰਦਰ ਸਿੰਘ)- ਆਰ. ਆਰ.
ਬਟਾਲਾ, 14 ਨਵੰਬਰ (ਸਤਿੰਦਰ ਸਿੰਘ)- ਆਰ.ਆਰ.ਬਾਵਾ ਡੀ.ਏ.ਵੀ. ਕਾਲਜੀਏਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਨਾਕਸ਼ੀ ਦੁੱਗਲ ਦੇ ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀਮਤੀ ਏਕਤਾ ਭੰਡਾਰੀ (ਕੋਆਰਡੀਨੇਟਰ, ਸਕੂਲ) ਅਤੇ ਰਣਜੀਤ ਕੌਰ ਦੀ ਯੋਗ ਅਗਵਾਈ ਹੇਠ ਕਾਲਜ ਵਿਖੇ ਸਿਸਟਮੈਟਿਕ ਵੋਟਰਸ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਲੋਕਤੰਤਰ ਵਿਚ ਹਰ ਵੋਟ ਦੀ ਅਹਿਮੀਅਤ ਵਿਸ਼ੇ ਤੇ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ। ਮੁਕਾਬਲਿਆਂ ਵਿਚ ਸੁਖਮਨਪ੍ਰੀਤ ਕੌਰ ਨੇ ਪਹਿਲਾ, ਰਾਜਦੀਪ ਕੌਰ ਤੇ ਹਰਮਨਪ੍ਰੀਤ ਕੌਰ ਨੇ ਕ੍ਰਮਵਾਰ ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਾਰਜਕਾਰੀ ਪ੍ਰਿੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਇਸ ਸਾਰਥਕ ਗਤੀਵਿਧੀ ਦੇ ਸਫਲ ਆਯੋਜਨ ਲਈ ਸ਼ਲਾਘਾ ਕੀਤੀ।