15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪਿੰਡਾਂ ਦੇ ਲੋਕਾਂ ਨੂੰ ਟੀਕਾਕਰਨ ਦੀ ਸਹੀ ਸਹੂਲਤ ਨਾ ਮਿਲਣ ਕਰਕੇ ਹੋ ਰਹੀ ਪ੍ਰੇਸ਼ਾਨ ਕਈ ਗਰਭਵਤੀ ਔਰਤਾਂ ਅਤੇ ਬੱਚੇ ਟੀਕਾਕਰਨ ਤੋਂ ਰਹਿ ਜਾਂਦੇ ਨੇ ਵਾਂਝੇ

ਗੁਰਦਾਸਪੁਰ, 14 ਨਵੰਬਰ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਗੁਰਦਾਸਪੁਰ ਤੇ ਦੀਨਾਨਗਰ ਅਧੀਨ ਪੈਂਦੇ ਪਿੰਡਾਂ ਅੰਦਰ ਬਹੁਤ ਸਾਰੇ ਬੱਚਿਆਂ ਤੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਸਮੇਂ ਸਿਰ ਨਾ ਹੋਣ ਕਰਕੇ ਛੋਟੇ ਬੱਚਿਆਂ ਤੇ ਗਰਭਵਤੀ ਔਰਤਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਪਾਸੇ ਸਿਹਤ ਵਿਭਾਗ ਦਾ ਧਿਆਨ ਨਾ ਹੋਣ ਕਰਕੇ ਲੋਕਾਂ ਦਾ ਵਿਭਾਗ ਖ਼ਿਲਾਫ਼ ਭਾਰੀ ਰੋਸ ਹੈ।

Ad Position 21
No active advertisement
ਅਜੀਤ ਡੈਸਕ 15-11-2026
ਗੁਰਦਾਸਪੁਰ, 14 ਨਵੰਬਰ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਗੁਰਦਾਸਪੁਰ ਤੇ ਦੀਨਾਨਗਰ ਅਧੀਨ ਪੈਂਦੇ ਪਿੰਡਾਂ ਅੰਦਰ ਬਹੁਤ ਸਾਰੇ ਬੱਚਿਆਂ ਤੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਸਮੇਂ ਸਿਰ ਨਾ ਹੋਣ ਕਰਕੇ ਛੋਟੇ ਬੱਚਿਆਂ ਤੇ ਗਰਭਵਤੀ ਔਰਤਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਪਾਸੇ ਸਿਹਤ ਵਿਭਾਗ ਦਾ ਧਿਆਨ ਨਾ ਹੋਣ ਕਰਕੇ ਲੋਕਾਂ ਦਾ ਵਿਭਾਗ ਖ਼ਿਲਾਫ਼ ਭਾਰੀ ਰੋਸ ਹੈ। ਗੁਰਮੀਤ ਸਿੰਘ, ਤਰਸੇਮ ਸਿੰਘ ਵਾਸੀ ਪੁਰਾਣਾ ਸ਼ਾਲਾ ਤੇ ਹੋਰਨਾਂ ਪਿੰਡਾਂ ਦੇ ਲੋਕਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਵਲੋਂ ਟੀਕਾਕਰਨ ਦੀ ਮੁਹਿੰਮ ਤੇਜ਼ੀ ਨਾਲ ਵਿਢੀ ਗਈ ਹੈ ਪਰ ਇਸ ਦਾ ਲਾਭ ਲੋਕਾਂ ਨੂੰ ਬਹੁਤ ਘੱਟ ਮਿਲ ਰਿਹਾ ਹੈ। ਇਥੋਂ ਤੱਕ ਕਿ ਟੀਕਾਕਰਨ ਬਾਰੇ ਬੱਚਿਆਂ ਦੇ ਮਾਪਿਆਂ ਨੂੰ ਸਮੇਂ-ਸਿਰ ਜਾਣਕਾਰੀ ਨਹੀਂ ਦਿੱਤੀ ਜਾਂਦੀ। ਜਦੋਂ ਬੱਚਿਆਂ ਦੇ ਮਾਪੇ ਦੂਰ ਦੁਰਾਡੇ ਗਏ ਹੁੰਦੇ ਹਨ ਤਾਂ ਉਸ ਸਮੇਂ ਫੋਨ ਕਰਕੇ ਦੱਸਿਆ ਜਾਂਦਾ ਹੈ ਕਿ ਅੱਜ ਟੀਕਾਕਰਨ ਕਰਵਾ ਲੈਣ। ਇਸੇ ਤਰ੍ਹਾਂ ਕਈ ਲੋਕਾਂ ਨੂੰ ਦੂਰ ਦੁਰਾਡੇ ਥਾਵਾਂ ‘ਤੇ ਟੀਕਾਕਰਨ ਕਰਨ ਲਈ ਭੇਜਿਆ ਜਾਂਦਾ ਹੈ ਜਿਨ੍ਹਾਂ ਦਾ ਲੋਕਾਂ ਨੂੰ ਪਤਾ ਤੱਕ ਨਹੀਂ ਹੁੰਦਾ। ਕੁਝ ਟੀਕਾਕਰਨ ਵਾਲੀਆਂ ਥਾਵਾਂ ’ਤੇ ਜਾਣ ਲਈ ਬੱਸ ਸਰਵਿਸ ਨਹੀਂ ਜਾਂਦੀ ਜਿਸ ਕਰਕੇ ਇਕੱਲੀ ਔਰਤ ਦਾ ਜਾਣਾ ਮੁਸ਼ਕਿਲ ਹੋ ਜਾਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਟੀਕਾਕਰਨ ਟੀਮ ਵਲੋਂ ਆਸ਼ਾ ਵਰਕਰਾਂ ਨੂੰ ਟੀਕਾਕਰਨ ਕਿਟ ਲਿਆਉਣ ਲਈ ਬੋਲਿਆ ਜਾਂਦਾ ਹੈ ਉਥੇ ਹੀ ਦੂਸਰੇ ਪਾਸੇ ਆਸ਼ਾ ਵਰਕਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵਿਭਾਗ ਵਲੋਂ ਅਜਿਹਾ ਕਰਨ ਤੋਂ ਸਾਫ਼ ਮਨਾ ਕੀਤਾ ਗਿਆ ਹੈ ਜਿਸ ਦੇ ਚੱਲਦਿਆਂ ਇਸ ਦਾ ਨੁਕਸਾਨ ਟੀਕਾਕਰਨ ਕਰਵਾਉਣ ਵਾਲੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਇਸ ਸਭ ਦੇ ਚੱਲਦਿਆਂ ਕੁਝ ਹਲਕਿਆਂ ਅੰਦਰ ਟੀਕਾਕਰਨ ਦੀ ਮੁਹਿੰਮ ਠੁੱਸ ਹੁੰਦੀ ਨਜ਼ਰ ਆ ਰਹੀ ਹੈ। ਲੋਕਾਂ ਨੇ ਪੰਜਾਬ ਦੇ ਸਿਹਤ ਮੰਤਰੀ ਪਾਸੋਂ ਮੰਗ ਕੀਤੀ ਕਿ ਪਿੰਡਾਂ ਅੰਦਰ ਟੀਕਾਕਰਨ ਦੀ ਸਹੀ ਸਹੂਲਤ ਦੇਣ ਲਈ ਸਿਵਲ ਸਰਜਨ ਗੁਰਦਾਸਪੁਰ ਨੂੰ ਹਦਾਇਤਾਂ ਕੀਤੀਆਂ ਜਾਣ ਤਾਂ ਜੋ ਕੋਈ ਵੀ ਬੱਚਾ ਜਾਂ ਗਰਭਵਤੀ ਔਰਤ ਟੀਕਾਕਰਨ ਤੋਂ ਵਾਂਝਾ ਨਾ ਰਹਿ ਸਕੇ। ਇਸ ਸੰਬੰਧੀ ਸਿਵਲ ਸਰਜਨ ਗੁਰਦਾਸਪੁਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਜਿਹੜੇ ਪਿੰਡ ਟੀਕਾਕਰਨ ਤੋਂ ਵਾਂਝੇ ਹਨ, ਉਨ੍ਹਾਂ ਪਿੰਡਾਂ ਅੰਦਰ ਟੀਮਾਂ ਭੇਜ ਕੇ ਗਰਭਵਤੀ ਔਰਤਾਂ ਤੇ ਬੱਚਿਆਂ ਦਾ ਟੀਕਾਕਰਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਨੇ ਹਰੀ ਝੰਡੀ ਵਿਖਾ ਕੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਅਗਲੀ ਖ਼ਬਰ ਆਰ . ਆਰ . ਬਾਵਾ ਡੀ . ਏ . ਵੀ . ਕਾਲਜੀਏਟ ਸਕੂਲ ਵਿਖੇ ਲੇਖ ਲਿਖਣ ਮੁਕਾਬਲੇ ਕਰਵਾਏ
Ad Position 24