ਹਲਕਾ ਇੰਚਾਰਜ ਨੇ ਹਰੀ ਝੰਡੀ ਵਿਖਾ ਕੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ
ਦੀਨਾਨਗਰ, 14 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਦੀਨਾਨਗਰ ਸ਼ਹਿਰ ਦੇ ਵਾਰਡ ਨੰਬਰ 9 ਤੋਂ ਸ਼ਰਧਾਲੂਆਂ ਦਾ ਇਕ ਜਥਾ ਰਵਾਨਾ ਹੋਇਆ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਅਜੀਤ ਡੈਸਕ
15-11-2026