ਬੀਬੀ ਸ਼ਰਨਜੀਤ ਕੌਰ ਜੀਂਦੜ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ
ਭੈਣੀ ਮੀਆਂ ਖਾਂ, 14 ਨਵੰਬਰ (ਜਸਬੀਰ ਸਿੰਘ ਬਾਜਵਾ)- 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਇਸਤਰੀ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਣੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਹਾਈਕਮਾਂਡ ਵਲੋਂ ਹਲਕਾ ਕਾਦੀਆਂ ਦੀ ਸੀਨੀਅਰ ਆਗੂ ਬੀਬੀ ਸ਼ਰਨਜੀਤ ਕੌਰ ਜੀਂਦੜ ਨੂੰ ਪਾਰਟੀ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਬੀਬੀ ਸ਼ਰਨਜੀਤ ਕੌਰ ਜੀਂਦੜ
15-11-2026