ਗੁਰਦਾਸਪੁਰ ਵਿਖੇ ਸਾਰੰਗਪ੍ਰੀਤ ਸਿੰਘ ਔਜਲਾ ਨੇ ਨਵੇਂ ਟਰਾਂਸਪੋਰਟ ਅਫ਼ਸਰ ਦਾ ਅਹੁਦਾ ਸੰਭਾਲਿਆ
ਗੁਰਦਾਸਪੁਰ, 14 ਨਵੰਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ ਵਿਖੇ ਸਾਰੰਗਪ੍ਰੀਤ ਸਿੰਘ ਔਜਲਾ ਨੇ ਬਤੌਰ ਜਿਲ੍ਹਾ ਟਰਾਂਸਪੋਰਟ ਅਫਸਰ ਵਜੋਂ ਅਹੁਦਾ ਸੰਭਾਲ ਕੇ ਦਫਤਰੀ ਕੰਮਕਾਜ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦਾ ਤਬਾਦਲਾ ਐਸ.
ਗੁਰਦਾਸਪੁਰ, 14 ਨਵੰਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ ਵਿਖੇ ਸਾਰੰਗਪ੍ਰੀਤ ਸਿੰਘ ਔਜਲਾ ਨੇ ਬਤੌਰ ਜਿਲ੍ਹਾ ਟਰਾਂਸਪੋਰਟ ਅਫਸਰ ਵਜੋਂ ਅਹੁਦਾ ਸੰਭਾਲ ਕੇ ਦਫਤਰੀ ਕੰਮਕਾਜ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦਾ ਤਬਾਦਲਾ ਐਸ.ਡੀ.ਐਮ. ਬਟਾਲਾ ਤੋਂ ਗੁਰਦਾਸਪੁਰ ਕੀਤਾ ਗਿਆ ਹੈ। ਉਨ੍ਹਾਂ ਦਾ ਦਫਤਰ ਪਹੁੰਚਣ ’ਤੇ ਸਮੂਹ ਸਟਾਫ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਸਟਾਫ ਨਾਲ ਪਹਿਲੀ ਮੀਟਿੰਗ ’ਚ ਕੰਮਕਾਜ ਦੇ ਲੇਖਾ ਜੋਖਾ ਦੇਖਿਆ ਤੇ ਸਟਾਫ ਨੂੰ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਨਿਪਟਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸਟਾਫ ਨੂੰ ਸਖਤ ਹਦਾਇਤ ਕੀਤੀ ਕਿ ਉਹ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤੇ ਖਾਸ ਕਰਕੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਮੁਤਾਬਿਕ ਕੰਮ ’ਚ ਕੋਈ ਵੀ ਢਿਲ ਨਾ ਵਰਤਣ ਅਤੇ ਕਿਸੇ ਵੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜਿਸ ’ਤੇ ਸਮੂਹ ਸਟਾਫ ਨੇ ਭਰੋਸਾ ਦਿਵਾਇਆ ਕਿ ਉਹ ਇਮਾਨਦਾਰੀ ਨਾਲ ਕੰਮ ਕਰਨ ਵਿਚ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਏ.ਆਰ.ਟੀ.ਏ. ਸ਼ਾਲੂ ਹਰਚੰਦ, ਸੁਪਰਡੈਂਟ ਕਾਂਤਾ ਦੇਵੀ, ਅਕਾਊਂਟੈਂਟ ਅਖਿਲ ਕੁਮਾਰ, ਰਾਮ ਗੋਪਾਲ ਡਾਟਾ ਐਂਟਰੀ ਆਪ੍ਰੇਟਰ, ਰਜਿੰਦਰ ਕੁਮਾਰ ਡਾਟਾ ਐਂਟਰੀ ਆਪ੍ਰੇਟਰ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।