ਵੱਖ - ਵੱਖ ਸਿੱਖਿਆ ਸੰਸਥਾਵਾਂ ’ ਚ ਵਿਦਿਆਰਥੀਆਂ ਨੇ ਬਾਲ ਦਿਵਸ ਧੂਮਧਾਮ ਨਾਲ ਮਨਾਇਆ
ਹੋਲੀ ਚਾਇਲਡ ਸਕੂਲ ਛੋਹਣ
ਕਲਾਨੌਰ, 14 ਨਵੰਬਰ (ਪੁਰੇਵਾਲ)- ਨੇੜਲੇ ਪਿੰਡ ਛੋਹਣ ’ਚ ਸਥਿਤ ਇਲਾਕੇ ਦੇ ਚਾਨਣ ਮੁਨਾਰੇ ਹੋਲੀ ਚਾਇਲਡ ਸਕੂਲ ਵਿਖੇ ਸਕੂਲ ਦੀ ਮੈਨੇਜਮੈਂਟ ਤੇ ਅਧਿਆਪਕਾਂ ਵਲੋਂ ਪ੍ਰਿੰਸੀਪਲ ਸਿਸਟਰ ਸ਼ੈਰੀਨ ਦੀ ਯੋਗ ਅਗਵਾਈ ਹੇਠ ਬੱਚਿਆਂ ਦਾ ਖਾਸ ਦਿਨ ‘ਬਾਲ ਦਿਵਸ’ ਰੰਗਾਰੰਗ ਪ੍ਰੋਗਰਾਮ ਪੇਸ਼ ਕਰ ਕੇ ਬੜੇ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਫੈਂਸੀ ਡਰੈੱਸ ਮੁਕਾਬਲੇ ਵੀ ਕਰਵਾਏ ਗਏ ਜਿਸ ਵਿਚ ਬੱਚਿਆਂ ਵਲੋਂ ਹੋਰਨਾਂ ਸ਼ਖ਼ਸੀਅਤਾਂ ਤੋਂ ਇਲਾਵਾ ਜਵਾਹਰ ਲਾਲ ਨਹਿਰੂ ਦੀ ਤਰ੍ਹਾਂ ਪੋਸ਼ਾਕਾਂ ਪਾ ਕੇ ਮਨਮੋਹਕ ਨਜ਼ਾਰਾ ਪੇਸ਼ ਕੀਤਾ ਗਿਆ।
ਵ
ਵਿਦਿਆਰਥਣਾਂ ਨਾਲ ਮੁੱਖ ਮਹਿਮਾਨ ਤੇ ਹੋਰ ਸਟਾਫ। ਤਸਵੀਰ: ਵਿਸ਼ਾਲ ਮੁੰਨਾ
ਗੋਲਡਨ ਸਕੂਲ ਵਿਖੇ ਬਾਲ ਦਿਵਸ ਮਨਾਉਣ ਮੌਕੇ ਬੱਚਿਆਂ ਨਾਲ ਚੇਅਰਮੈਨ ਡਾ: ਮੋਹਿਤ ਮਹਾਜਨ, ਪ੍ਰਿੰਸੀਪਲ ਪ੍ਰਿਯੰਕਾ ਮਹਾਜਨ ਤੇ ਸਟਾਫ। ਤਸਵੀਰ: ਵਿਸ਼ਾਲ ਮੁੰਨਾ
ਸਮਾਗਮ ਦੇ ਜੇਤੂਆਂ ਨੂੰ ਸਨਮਾਨਿਤ ਕਰਦੇ ਪ੍ਰਿੰਸੀਪਲ ਤੇ ਸਟਾਫ ਮੈਂਬਰ। ਤਸਵੀਰ: ਸੋਢੀ
ਐਚ. ਕੇ. ਐਮ. ਵੀ. ਧਾਰੀਵਾਲ ਵਿਖੇ ਬਾਲ ਦਿਵਸ ਮਨਾਉਂਦੇ ਹੋਏ ਵਿਦਿਆਰਥੀ ਤੇ ਹੋਰ। ਤਸਵੀਰ: ਸਵਰਨ ਸਿੰਘ
15-11-2026
ਕਲਾਨੌਰ, 14 ਨਵੰਬਰ (ਪੁਰੇਵਾਲ)- ਨੇੜਲੇ ਪਿੰਡ ਛੋਹਣ ’ਚ ਸਥਿਤ ਇਲਾਕੇ ਦੇ ਚਾਨਣ ਮੁਨਾਰੇ ਹੋਲੀ ਚਾਇਲਡ ਸਕੂਲ ਵਿਖੇ ਸਕੂਲ ਦੀ ਮੈਨੇਜਮੈਂਟ ਤੇ ਅਧਿਆਪਕਾਂ ਵਲੋਂ ਪ੍ਰਿੰਸੀਪਲ ਸਿਸਟਰ ਸ਼ੈਰੀਨ ਦੀ ਯੋਗ ਅਗਵਾਈ ਹੇਠ ਬੱਚਿਆਂ ਦਾ ਖਾਸ ਦਿਨ ‘ਬਾਲ ਦਿਵਸ’ ਰੰਗਾਰੰਗ ਪ੍ਰੋਗਰਾਮ ਪੇਸ਼ ਕਰ ਕੇ ਬੜੇ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਫੈਂਸੀ ਡਰੈੱਸ ਮੁਕਾਬਲੇ ਵੀ ਕਰਵਾਏ ਗਏ ਜਿਸ ਵਿਚ ਬੱਚਿਆਂ ਵਲੋਂ ਹੋਰਨਾਂ ਸ਼ਖ਼ਸੀਅਤਾਂ ਤੋਂ ਇਲਾਵਾ ਜਵਾਹਰ ਲਾਲ ਨਹਿਰੂ ਦੀ ਤਰ੍ਹਾਂ ਪੋਸ਼ਾਕਾਂ ਪਾ ਕੇ ਮਨਮੋਹਕ ਨਜ਼ਾਰਾ ਪੇਸ਼ ਕੀਤਾ ਗਿਆ। ਪ੍ਰਿੰਸੀਪਲ ਸਿਸਟਰ ਸ਼ੈਰੀਨ ਨੇ ਦੱਸਿਆ ਕਿ ਪ੍ਰੋਗਰਾਮ ਵਿਚ ਅਧਿਆਪਕਾਂ ਵਲੋਂ ਸੰਗੀਤ, ਨੈਤਿਕ ਸਿੱਖਿਆ ’ਤੇ ਆਧਾਰਿਤ ਸਕਿੱਟ, ਹਾਸ ਰਸ ਸਕਿੱਟਾਂ, ਡਾਂਸ, ਗੀਤ ਤੇ ਕਵਿਤਾ ਪੇਸ਼ ਕੀਤੇ ਗਏ। ਉਨ੍ਹਾਂ ਦੱਸਿਆ ਗਿਆ ਅਧਿਆਪਕਾਂ ਦੀਆਂ ਪੇਸ਼ਕਾਰੀਆਂ ਨੇ ਸਭ ਦਾ ਮਨ ਜਿੱਤ ਲਿਆ। ਅੰਤ ਵਿਚ ਪ੍ਰਿੰਸੀਪਲ ਸਿਸਟਰ ਸ਼ੈਰੀਨ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਉਪ ਪ੍ਰਿੰਸੀਪਲ ਸਿਸਟਰ ਪਰਮੀਤਾ, ਸਿਸਟਰ ਰੂਬੀ, ਕੋਆਰਡੀਨੇਟਰ ਸੁਖਬੀਰ ਕੌਰ ਸਮੇਤ ਸਟਾਫ਼ ਅਤੇ ਬੱਚੇ ਹਾਜ਼ਰ ਸਨ। ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਧਾਰੀਵਾਲ, (ਸਵਰਨ ਸਿੰਘ)- ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਪ੍ਰਿੰਸੀਪਲ ਸਿਸਟਰ ਦਿਵਿਆ ਦੀ ਅਗਵਾਈ ਵਿਚ ‘ਬਾਲ ਦਿਵਸ’ ਮਨਾਇਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸਕੂਲ ਦੇ ਡਾਇਰੈਕਟਰ ਫਾਦਰ ਜੌਹਨ ਜਾਰਜ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਬੱਚਿਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਬੱਚਿਆਂ ਨੇ ਗੀਤ, ਨਾਚ, ਕਵਿਤਾਵਾਂ ਤੇ ਨਾਟਕਾਂ ਰਾਹੀਂ ਸਭ ਦਾ ਮਨ ਮੋਹ ਲਿਆ। ਅਧਿਆਪਕਾਂ ਵਲੋਂ ਵੀ ਬੱਚਿਆਂ ਲਈ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤੇ ਗਏ। ਪ੍ਰਿੰਸੀਪਲ ਸਿਸਟਰ ਦਿਵਿਆ ਨੇ ਬੱਚਿਆਂ ਨੂੰ ਮਠਿਆਈ ਵੰਡਦੇ ਹੋਏ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਪ ਪ੍ਰਿੰਸੀਪਲ ਸਿਸਟਰ ਰਿੰਪੀ ਰੋਜ, ਸਿਸਟਰ ਐਨਸ ਮਾਰੀਆ, ਪੀ. ਆਰ.ਓ. ਸਵਰਨ ਸਿੰਘ, ਸਟਾਫ਼ ਸੈਕਟਰੀ ਅਮ੍ਰਿਤਪਾਲ ਕੌਰ, ਜਤਿੰਦਰ ਕੌਰ ਢਿੱਲੋਂ, ਨੌਰਮਨ ਇਜੈਕੀਅਲ, ਗਤੀਵਿਧੀਆਂ ਇੰਚਾਰਜ ਮੈਡਮ ਅੰਜਲੀ, ਪੂਨਮਜੀਤ ਕੌਰ ਮਾਂਗਟ, ਮਧੂ ਕਾਲੀਆਂ, ਸੁਖਜੀਤ ਕੌਰ, ਨੇਹਾ ਚੋਪੜਾ, ਨਵਨੀਤ ਕੌਰ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ। ਐਮ . ਐਲ . ਪੁਰੀ ਚਿਲਡਰਨ ਹਾਈ ਸਕੂਲ ਕਲਾਨੌਰ, (ਪੁਰੇਵਾਲ)- ਸਥਾਨਕ ਸ਼੍ਰੀ ਐਮ.ਐਲ. ਪੁਰੀ ਚਿਲਡਰਨ ਹਾਈ ਸਕੂਲ ਵਿਚ ਪ੍ਰਿੰਸੀਪਲ ਸ਼੍ਰੀ ਸਤਿਆ ਸਿੰਘ ਠਾਕੁਰ, ਸਕੂਲ ਪ੍ਰਬੰਧਕ ਸ੍ਰੀ ਰਾਮ ਸਿੰਘ ਠਾਕੁਰ, ਉਪ ਪ੍ਰਿੰਸੀਪਲ ਸ਼੍ਰੀਮਤੀ ਨੰਦਿਤਾ, ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਨਿਰਮਲ ਪ੍ਰਧਾਨ, ਸਲਾਹਕਾਰ ਸ੍ਰੀਮਤੀ ਅੰਮ੍ਰਿਤਾ ਠਾਕੁਰ ਦੀ ਯੋਗ ਅਗਵਾਈ, ਅਧਿਆਪਕਾਂ ਤੇ ਸਕੂਲੀ ਬੱਚਿਆਂ ਦੇ ਸਹਿਯੋਗ ਨਾਲ ਬਾਲ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਸ੍ਰੀ ਸੱਤਿਆ ਸਿੰਘ ਠਾਕੁਰ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਜਮਾਤਾਂ ਦੇ ਬੱਚਿਆਂ ਦਰਮਿਆਨ ਗੀਤ ਪੇਸ਼ ਕਰਨ ਦੇ ਮੁਕਾਬਲੇ ਕਰਵਾਏ ਗਏ ਤੇ ਇਨ੍ਹਾਂ ਮੁਕਾਬਲਿਆਂ ’ਚ ਬਤੌਰ ਜੱਜ ਦੀ ਭੂਮਿਕਾ ਕਵਲਜੀਤ ਕੌਰ, ਵੰਦਨਾ ਤੇ ਨਿਸ਼ਾ ਅਤੇ ਫੈਕਲਟੀ ਮੈਂਬਰ ਦੀ ਭੂਮਿਕਾ ਸ੍ਰੀਮਤੀ ਨੰਦਿਤਾ ਨੇ ਨਿਭਾਈ। ਸ੍ਰੀ ਠਾਕੁਰ ਨੇ ਦੱਸਿਆ ਕਿ ਦਸਵੀਂ ਜਮਾਤ ਦੀ ਕਿਰਨਵੀਰ ਕੌਰ ਪਹਿਲੇ, ਅੱਠਵੀਂ ਦੀ ਸ਼ਿਵਾਨੀ ਦੂਸਰੇ, ਪੰਜਵੀਂ ਦੀ ਮਾਹਿਰਾ ਠਾਕੁਰ ਤੇ ਚੌਥੀ ਦੇ ਰਣਵੀਰ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸ਼੍ਰੀ ਸੱਤਿਆ ਠਾਕੁਰ ਨੇ ਮੋਹਰੀ ਰਹਿਣ ਵਾਲੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ। ਸ਼੍ਰੀ ਸੱਤਿਆ ਠਾਕੁਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਬਾਲ ਦਿਵਸ ਦੇ ਸੰਖੇਪ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਅਧਿਆਪਕ ਸ਼੍ਰੀਮਤੀ ਵੰਦਨਾ ਕੁਮਾਰੀ, ਰਮਣਦੀਪ, ਰਣਜੀਤ ਕੌਰ, ਪੁਨੀਤ, ਸੁਨੇਹਾ ਠਾਕੁਰ, ਸ਼ਾਲੂ ਸ਼ਰਮਾ, ਬਬਲੀ ਸ਼ਰਮਾ, ਪਲਕ, ਚੰਦਰ ਪ੍ਰਭਾ, ਪੂਨਮ ਸ਼ਰਮਾ, ਨਿਕਿਤਾ, ਕਾਜਲ, ਨਿਸ਼ਾ, ਪਲਵੀ ਅਮਨਜੋਤ ਕੌਰ ਆਦਿ ਦਾ ਵੀ ਯੋਗਦਾਨ ਰਿਹਾ। ਸ੍ਰੀ ਗੁਰੂ ਨਾਨਕ ਕਿੰਡਰ ਗਾਰਟਨ ਸਕੂਲ ਕਾਲਾ ਅਫਗਾਨਾ ਫ਼ਤਹਿਗੜ੍ਹ ਚੂੜੀਆਂ, (ਅਵਤਾਰ ਸਿੰਘ ਰੰਧਾਵਾ)- ਗੁਰੂ ਨਾਨਕ ਕਿਡਰ ਗਾਰਟਨ ਸਕੂਲ ਕਾਲਾ ਅਫਗਾਨਾ ਦੇ ਵਿਹੜੇ ਵਿਚ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ। ਇਸ ਦੌਰਾਨ ਅਧਿਆਪਕ ਅਤੇ ਵਿਦਿਆਰਥੀ ਦੇ ਬੁਲਾਰਿਆਂ ਨੇ ਬਾਲ ਦਿਵਸ ਦੀ ਸ਼ੁਰੂਆਤ ਚਾਰ ਸਾਹਿਬਜ਼ਾਦਿਆਂ ਦੀ ਜੀਵਨੀ ਨਾਲ ਸੰਬੰਧਿਤ ਇਤਿਹਾਸ ਤੋਂ ਜਾਣੂ ਕਰਾਉਂਦਿਆਂ ਕੀਤੀ। ਪੰਡਿਤ ਜਵਾਹਰ ਲਾਲ ਨਹਿਰੂ ਦੀ ਜੀਵਨੀ ਉੱਪਰ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਸਰਮਾਇਆ ਹਨ ਜਿਨ੍ਹਾਂ ਨੇ ਆਉਣ ਵਾਲੇ ਸਮੇਂ ਵਿਚ ਦੇਸ਼ ਦੀ ਵਾਗਡੋਰ ਸੰਭਾਲਣੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਕੂਲੀ ਸੰਸਥਾਵਾਂ ਦੇ ਨਾਲ-ਨਾਲ ਸਿੱਖਿਅਤ ਕਰਨਾ ਮਾਪਿਆਂ ਦਾ ਮੁੱਢਲਾ ਫ਼ਰਜ਼ ਹੈ ਜਦਕਿ ਬੱਚਿਆਂ ਦੀ ਜ਼ਿੰਦਗੀ ਨੂੰ ਸਾਰਥਕ ਬਣਾਉਣ ਲਈ ਚੰਗੀ ਸੰਸਥਾ ਤੇ ਚੰਗੇ ਅਧਿਆਪਕਾਂ ਦੀ ਲੋੜ ਹੈ। ਇਸ ਮੌਕੇ ਬੱਚਿਆਂ ਨੇ ਕਵਿਤਾਵਾਂ, ਭਾਸ਼ਣ ਤੇ ਹੋਰ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ। ਅਖੀਰ ਵਿਚ ਮੈਨੇਜਿੰਗ ਡਾਇਰੈਕਟਰ ਨਰਿੰਦਰ ਸਿੰਘ ਖਾਲਸਾ, ਸੋਸਾਇਟੀ ਦੇ ਪ੍ਰਧਾਨ ਬਲਵੀਰ ਕੌਰ ਰੰਧਾਵਾ, ਪ੍ਰਿੰਸੀਪਲ ਪ੍ਰਗਟ ਸਿੰਘ ਬਾਜਵਾ ਵਲੋਂ ਇਸ ਪ੍ਰੋਗਰਾਮ ਨੂੰ ਸੁਚੱਜਾ ਬਣਾਉਣ ’ਤੇ ਧੰਨਵਾਦ ਕੀਤਾ। ਇਸ ਮੌਕੇ ਕੋਆਡੀਨੇਟਰ ਦਿਲਜੀਤ ਕੌਰ ਬਾਜਵਾ, ਅਮਨਦੀਪ ਕੌਰ, ਕਵਲਜੀਤ ਕੌਰ, ਹਰਮਨਜੀਤ ਕੌਰ, ਮੈਡਮ ਸੁਮਨ, ਪਰਮਜੀਤ ਕੌਰ, ਸਿਮਰਨਜੀਤ ਕੌਰ, ਸਿਮਰਜੀਤ ਕੌਰ, ਰਿੰਪੀ ਜਸਪ੍ਰੀਤ ਕੌਰ, ਜਸਪ੍ਰੀਤ ਕੌਰ ਸੀੜਾ, ਬਲਬੀਰ ਕੌਰ ਕਾਲਾ ਅਫਗਾਨਾ ਆਦਿ ਹਾਜ਼ਰ ਸਨ। ਐੱਸ . ਐੱਸ . ਬਾਜਵਾ ਸਕੂਲ ਬਟਾਲਾ, (ਸਤਿੰਦਰ ਸਿੰਘ)- ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਵਿਖੇ ਬਾਲ ਦਿਵਸ ਬੜੇ ਉਤਸ਼ਾਹ, ਉਮੰਗ ਤੇ ਖੁਸ਼ੀ ਨਾਲ ਮਨਾਇਆ ਗਿਆ। ਇਹ ਦਿਨ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਪੰਡਿਤ ਜਵਾਹਰ ਲਾਲ ਨਹਿਰੂ ਨੂੰ ਬੱਚਿਆਂ ਨਾਲ ਬਹੁਤ ਪਿਆਰ ਕਰਦੇ ਸੀ। ਬੱਚੇ ਉਨ੍ਹਾਂ ਨੂੰ ਪਿਆਰ ਨਾਲ ‘ਚਾਚਾ ਨਹਿਰੂ’ ਕਹਿ ਕੇ ਬੁਲਾਉਂਦੇ ਸਨ। ਉਨ੍ਹਾਂ ਦਾ ਮੰਨਣਾ ਸੀ ਕਿ ਬੱਚੇ ਦੇਸ਼ ਦਾ ਭਵਿੱਖ ਤੇ ਰਾਸ਼ਟਰ ਦੀ ਅਸਲ ਤਾਕਤ ਹਨ, ਇਸੇ ਕਾਰਨ ਉਨ੍ਹਾਂ ਦੇ ਜਨਮ ਦਿਵਸ ਨੂੰ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ। ਪ੍ਰਿੰਸੀਪਲ ਅਮਿਤ ਸਿੰਘ ਨੋਗਾ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਸਕੂਲ ਡਾਇਰੈਕਟਰ ਐੱਮ.ਐੱਲ. ਸ਼ਰਮਾ (ਰਾਸ਼ਟਰੀ ਪੁਰਸਕਾਰ ਵਿਜੇਤਾ), ਚੇਅਰਮੈਨ ਡਾ. ਰਾਜੇਸ਼ ਸ਼ਰਮਾ, ਕੋਆਰਡੀਨੇਟਰ ਡਾ. ਸ਼ਾਲਿਨੀ ਸ਼ਰਮਾ, ਉਪ ਪ੍ਰਿੰਸੀਪਲ ਕਪਿਲ ਸ਼ਰਮਾ ਅਤੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ। ਗੁੱਡਵਿਲ ਸਕੂਲ ਬਟਾਲਾ, (ਸਤਿੰਦਰ ਸਿੰਘ)- ਗੁੱਡਵਿਲ ਇੰਟਰਨੈਸ਼ਨਲ ਸਕੂਲ (ਸੀ.ਬੀ.ਐੱਸ.ਈ.) ਢਡਿਆਲਾ ਨੱਤ ਵਿਖੇ ਬੁੱਕ ਰੀਡਰਜ਼ ਕਲੱਬ ਵਲੋਂ ਬਾਲ ਦਿਵਸ ’ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਕਲੱਬ ਦੇ ਇੰਚਾਰਜ ਹਰਪ੍ਰੀਤ ਸਿੰਘ ਨੇ ਪ੍ਰਧਾਨਗੀ ਭਾਸ਼ਨ ਵਿਚ ਦੱਸਿਆ ਕਿ 14 ਨਵੰਬਰ ਨੂੰ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ’ਤੇ ਉਨ੍ਹਾਂ ਦਾ ਸਨਮਾਨ ਕਰਨ ਲਈ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ। ਨਹਿਰੂ ਜੀ ਨੂੰ ਬੱਚੇ ਪਿਆਰ ਨਾਲ ‘ਚਾਚਾ ਨਹਿਰੂ’ ਕਹਿ ਕੇ ਬੁਲਾਉਂਦੇ ਸਨ। ਇਸ ਦਿਨ ਨਾਲ ਸਬੰਧ ਭਾਸ਼ਣ ਵਿਦਿਆਰਥਣ ਰਮਨਪ੍ਰੀਤ ਕੌਰ 9ਵੀਂ ਜਮਾਤ ਵਲੋਂ ਪੇਸ਼ ਕੀਤਾ ਗਿਆ। ਵਿਦਿਆਰਥਣ ਰਾਜਵਿੰਦਰ ਕੌਰ, ਹਰਸਿਮਰਨਪ੍ਰੀਤ ਕੌਰ ਅਤੇ ਤੇ ਲਵਲੀਨਦੀਪ ਕੌਰ ਨੇ ਆਪਣੀਆਂ ਕਵਿਤਾਵਾਂ ਰਾਹੀਂ ਬਾਲ ਦਿਵਸ ਦੀ ਮਹੱਤਤਾ ਬਾਰੇ ਦੱਸਿਆ। ਪ੍ਰਿੰਸੀਪਲ ਕੰਵਲ ਕਿਸ਼ੌਰ ਨੇ ਵਿਦਿਾਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ। ਡਾਇਰੈਕਟਰ ਪ੍ਰਿੰਸੀਪਲ ਜਸਬਿੰਦਰ ਕੌਰ ਨੇ ਇਸ ਦਿਨ ਦੀ ਵਧਾਈ ਦਿੰਦਿਆਂ ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਕਵਿਤਾਵਾਂ ਦੀ ਭਰਪੂਰ ਸ਼ਲਾਘਾ ਕੀਤੀ। ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ, (ਸਵਰਨ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ, ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਤੇ ਸਕੱਤਰ ਪਰਮਿੰਦਰ ਕੌਰ ਚਾਹਲ ਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਬਾਲ ਦਿਵਸ ਬੜੇ ਹੀ ਉਤਸ਼ਾਹ, ਖੁਸ਼ੀ ਤੇ ਧੂਮਧਾਮ ਨਾਲ ਮਨਾਇਆ ਗਿਆ। ਬਾਲ ਦਿਵਸ ਦੇ ਮੌਕੇ ’ਤੇ ਅਧਿਆਪਕਾਂ ਵੱਲੋਂ ਬਾਲ ਦਿਵਸ ਦੇ ਸਬੰਧ ਵਿਚ ਇੱਕ ਪ੍ਰਭਾਵਸ਼ਾਲੀ ਲੈਕਚਰ ਦਿੱਤਾ ਗਿਆ ਜਿਸ ਵਿੱਚ ਬੱਚਿਆਂ ਨੂੰ ਇਸ ਦਿਨ ਦੀ ਮਹੱਤਤਾ ਤੇ ਪੰਡਿਤ ਜਵਾਹਰ ਲਾਲ ਨਹਿਰੂ ਦੇ ਬੱਚਿਆਂ ਪ੍ਰਤੀ ਪਿਆਰ ਬਾਰੇ ਜਾਣਕਾਰੀ ਦਿੱਤੀ ਗਈ। ਸਕੂਲ ਦੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਮੁਬਾਰਕਾਂ ਦਿੱਤੀ। ਐਚ . ਕੇ . ਐਮ . ਵੀ . ਧਾਰੀਵਾਲ, (ਸਵਰਨ ਸਿੰਘ)- ਸਥਾਨਕ ਹਿੰਦੂ ਕੰਨਿਆ ਮਹਾ ਵਿਦਿਆਲਿਆ ਧਾਰੀਵਾਲ ਵਿਖੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਐਨ. ਡੀ. ਆਨੰਦ, ਸਕੱਤਰ ਸ਼੍ਰੀ ਰਮੇਸ਼ ਕੋਹਲੀ ਤੇ ਪ੍ਰਿੰਸੀਪਲ ਡਾ. ਰਜਵਿੰਦਰ ਕੌਰ ਦੀ ਅਗਵਾਈ ਹੇਠ ਕਾਲਜ ਵਿਖੇ ਬਾਲ ਦਿਵਸ ਮਨਾਇਆ ਗਿਆ ਜਿਸ ਵਿੱਚ ਵਿਦਿਆਰਥਣਾਂ ਨੇ ਬਾਲ ਦਿਵਸ ਦੇ ਮੌਕੇ ’ਤੇ ਸੱਭਿਆਚਾਰਿਕ ਪ੍ਰੋਗਰਾਮ ਭਾਸ਼ਣ ਤੇ ਲੇਖ ਮੁਕਾਬਲਿਆਂ ਵਿੱਚ ਭਾਗ ਲਿਆ। ਪ੍ਰਿੰਸੀਪਲ ਡਾ. ਰਜਵਿੰਦਰ ਕੌਰ ਦੁਆਰਾ ਵੀ ਇਸ ਦਿਨ ਨਾਲ ਸੰਬੰਧਿਤ ਆਪਣੇ ਵਿਚਾਰ ਸਾਂਝੇ ਕੀਤੇ ਗਏ। ਅੰਤ ਵਿੱਚ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਬਾਲ ਦਿਵਸ ਦੀ ਮੁਬਾਰਕਬਾਦ ਦਿੱਤੀ। ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸਕੂਲ ਕਲਾਨੌਰ, (ਪੁਰੇਵਾਲ)- ਸਥਾਨਕ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸਕੂਲ ਵਿੱਚ ਚੇਅਰਮੈਨ ਅਜੀਤ ਸਿੰਘ ਮੱਲੀ, ਸੁਖਜੀਤ ਕੌਰ ਮੱਲੀ ਦੀ ਰਹਿਨੁਮਾਈ ਹੇਠ, ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ, ਵਾਇਸ ਪ੍ਰਿੰਸੀਪਲ ਜਗਪ੍ਰੀਤ ਕੌਰ, ਕਿੰਡਰਗਾਰਟਨ ਹੈੱਡ ਮੈਡਮ ਪਵਨਪ੍ਰੀਤੀ, ਕੋਆਰਡੀਨੇਟਰ ਮੈਡਮ ਸਰਬਜੀਤ ਕੌਰ ਤੇ ਸਮੂਹ ਸਕੂਲ ਸਟਾਫ ਦੀ ਯੋਗ ਅਗਵਾਈ ’ਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਮਿਲਕੇ ਬੜੇ ਉਤਸ਼ਾਹ ਨਾਲ ਬਾਲ ਦਿਵਸ ਮਨਾਇਆ। ਪ੍ਰੋਗਰਾਮ ਦੀ ਸ਼ੁਰੂਆਤ ਸਵੇਰ ਦੀ ਸਭਾ ’ਚ ਬਾਲ ਦਿਵਸ ਦੇ ਉਪਰ ਇਕ ਵਿਸਥਾਰਪੂਰਵਕ ਭਾਸ਼ਣ ਨਾਲ ਹੋਈ। ਇਸ ਮੌਕੇ ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ ਬਟਾਲਾ, (ਹਰਦੇਵ ਸਿੰੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ ਵਿਖੇ ਬਾਲ ਦਿਵਸ ਪੂਰੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਛੇਵੀਂ ਤੇ ਸੱਤਵੀਂ ਦੀਆਂ ਵਿਦਿਆਰਥਣਾਂ ਨੇ ਗੀਤ, ਕਵਿਤਾਵਾਂ ਤੇ ਸਕਿੱਟਾਂ ਪੇਸ਼ ਕੀਤਾ। ਬਾਰ੍ਹਵੀਂ ਜਮਾਤ ਦੀ ਰਵਨੀਤ ਕੌਰ ਨੇ ਆਪਣੇ ਭਾਸ਼ਣ ਰਾਹੀਂ ਬਾਲ ਦਿਵਸ ਬਾਰੇ ਜਾਣਕਾਰੀ ਦਿੱਤੀ। ਛੋਟੇ-ਛੋਟੇ ਬੱਚਿਆਂ ਦੇ ਫੈਂਸੀ ਡਰ੍ਰੈਸ ਤੇ ਡਾਂਸ ਮੁਕਾਬਲੇ ਕਰਵਾਏ ਤੇ ਹਰੇਕ ਜਮਾਤ ਵਿਚੋਂ ਚੁਣੇ ਗਏ ਬੈਸਟ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ। ਸਟੇਜ ਸੰਚਾਲਨ ਸੱਤਵੀਂ ਜਮਾਤ ਦੀ ਸਵਲੀਨ ਕੌਰ ਤੇ ਰਜਨੀਤ ਕੌਰ ਵਲੋਂ ਨਿਭਾਇਆ ਗਿਆ। ਸਟੇਜ ਡੈਕੋਰੇਸ਼ਨ ਮੈਡਮ ਮਨਦੀਪ ਕੌਰ ਵਲੋਂ ਕਰਵਾਇਆ ਗਿਆ। ਸਕੂਲ ਐਮ.ਡੀ. ਰਾਜਿੰਦਰ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ਼ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਚੇਅਰਮੈਨ ਹਰਚਰਨ ਸਿੰਘ ਰੰਧਾਵਾ, ਐਮ.ਡੀ. ਰਾਜਿੰਦਰ ਸਿੰਘ ਰੰਧਾਵਾ, ਪ੍ਰਿੰ. ਅਮਨਦੀਪ ਕੌਰ ਰੰਧਾਵਾ, ਉਪ ਪ੍ਰਿੰਸੀਪਲ ਸੁਖਮਿੰਦਰ ਕੌਰ, ਸੀਨੀਅਰ ਲੈਕਚਰਾਰ ਗੁਰਮੀਤ ਕੌਰ, ਰਾਜਬੀਰ ਸਿੰਘ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ। ਉਕਤ ਪ੍ਰੋਗਰਾਮ ਟੈਗੋਰ ਹਾਊਸ ਦੇ ਇੰਚਾਰਜ ਮੈਡਮ ਅਮਨਦੀਪ ਕੌਰ ਦੀ ਅਗਵਾਈ ਹੇਠ ਤਿਆਰ ਕੀਤਾ ਗਿਆ। ਚੀਮਾ ਪਬਲਿਕ ਸਕੂਲ ਕਿਸ਼ਨਕੋਟ ਘੁਮਾਣ, (ਬੰਮਰਾਹ)- ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਅਧਿਆਪਕਾਂ ਨੇ ਪ੍ਰੇਰਨਾਦਾਇਕ ਭਾਸ਼ਣਾਂ, ਸੰਦੇਸ਼ਾਂ ਤੇ ਕਵਿਤਾਵਾਂ ਰਾਹੀਂ ਬੱਚਿਆਂ ਨੂੰ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਚੇਅਰਮੈਨ ਅਮਰਿੰਦਰ ਸਿੰਘ ਚੀਮਾ, ਪ੍ਰਿੰਸੀਪਲ ਡਾ. ਮਨਦੀਪ ਕੌਰ ਤੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਆਰਤੀ ਨੰਦਾ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਜੀ . ਐਸ . ਇੰਟਰਨੈਸ਼ਨਲ ਸਕੂਲ ਭਗਵਾਨਪੁਰ ਕੋਟਲੀ ਸੂਰਤ ਮੱਲ੍ਹੀ, (ਕੁਲਦੀਪ ਸਿੰਘ ਨਾਗਰਾ)- ਜੀ.ਐਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਵਿਖੇ ਬਾਲ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਸੋਨੀਆ ਮਹਾਜਨ ਨੇ ਦੱਸਿਆ ਕਿ ਇਸ ਮੌਕੇ ਸਕੂਲ ਦੇ ਬੱਚੇ ਰੰਗ-ਬਿਰੰਗੇ ਤੇ ਮਨਮੋਹਕ ਪਹਿਰਾਵਿਆਂ ਵਿੱਚ ਬਿਨਾਂ ਵਰਦੀ ਦੇ ਸਕੂਲ ਪਹੁੰਚੇ। ਅਧਿਆਪਕਾਂ ਵਲੋਂ ਜਮਾਤਾਂ ਵਿਚ ਬੱਚਿਆਂ ਲਈ ਵੱਖ-ਵੱਖ ਮਨੋਰੰਜਕ ਤੇ ਗਿਆਨਵਰਧਕ ਖੇਡਾਂ ਕਰਵਾਈਆਂ ਗਈਆਂ। ਬੱਚਿਆਂ ਵੱਲੋਂ ਪੇਸ਼ ਕੀਤੀਆਂ ਗਈਆਂ ਵੱਖ-ਵੱਖ ਪੇਸ਼ਕਾਰੀਆਂ ਨੇ ਸਮਾਗਮ ਨੂੰ ਹੋਰ ਵੀ ਰੌਣਕਮਈ ਬਣਾ ਦਿੱਤਾ। ਸਕੂਲ ਦੇ ਐੱਮ.ਡੀ. ਹਰਦਿਆਲ ਸਿੰਘ ਤੇ ਚੇਅਰਪਰਸਨ ਬਲਜਿੰਦਰ ਕੌਰ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਡਾਇਰੈਕਟਰ ਅਯੋਧ ਸਿੰਘ ਨੇ ਬੱਚਿਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ। ਹਰਿ ਸੰਸਕ੍ਰਿਤੀ ਸਾਹਨੀ ਸਕੂਲ ਬਟਾਲਾ, (ਸਤਿੰਦਰ ਸਿੰਘ)- ਸਥਾਨਕ ਹਰਿ ਸੰਸਕ੍ਰਿਤੀ ਸਾਹਨੀ ਸਕੂਲ ’ਚ ਬਾਲ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਅਮਲਾ ਸਾਹਨੀ ਵਲੋਂ ਵਿਦਿਆਰਥੀਆਂ ਨੂੰ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ ਤੇ ਉਨ੍ਹਾਂ ਦੇ ਬੱਚਿਆਂ ਪ੍ਰਤੀ ਪਿਆਰ ਭਾਵਨਾ ਸੰਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਬੱਚਿਆਂ ਦੀ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਸਕੂਲ ਕੋਆਰਡੀਨੇਟਰ ਰਜਨੀ ਸ਼ਰਮਾ, ਕਵਿਤਾ ਆਨੰਦ, ਹਰਮਨ, ਸਾਕਸ਼ੀ, ਰਾਜਵੰਤ ਆਦਿ ਹਾਜ਼ਰ ਸਨ। ਗੋਬਿੰਦ ਪਬਲਿਕ ਸਕੂਲ ਦੀਨਾਨਗਰ, (ਸੋਢੀ/ਸ਼ਰਮਾ/ਘੁੰਮਣ)- ਗੋਬਿੰਦ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਸੋਨਿਕਾ ਸ਼ਰਮਾ ਦੀ ਪ੍ਰਧਾਨਗੀ ਹੇਠ ਬਾਲ ਦਿਵਸ ਮਨਾਇਆ ਗਿਆ। ਅਧਿਆਪਕਾਂ ਵਲੋਂ ਵਿਸ਼ੇਸ਼ ਸਮਾਗਮਾਂ ਰਾਹੀਂ ਵਿਦਿਆਰਥੀਆਂ ਲਈ ਇਸ ਦਿਨ ਨੂੰ ਯਾਦਗਾਰੀ ਬਣਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਾਰਥਨਾ ਸਭਾ ਤੇ ਸਹੁੰ ਚੁੱਕ ਸਮਾਗਮ ਨਾਲ ਹੋਈ। ਸਮਾਗਮ ਵਿਚ ਸਕੂਲ ਦੇ ਚੇਅਰਮੈਨ ਮਹਿੰਦਰ ਸਿੰਘ ਸੰਧੂ ਮੁੱਖ ਮਹਿਮਾਨ ਵਜੋਂ, ਮੈਨੇਜਰ ਸੋਨੀ ਸੰਧੂ ਤੇ ਉਪ ਪ੍ਰਧਾਨ ਸੰਦੀਪ ਸਿੰਘ ਸੰਧੂ ਵਿਸ਼ੇਸ਼ ਮਹਿਮਾਨ ਵਜ਼ੋਂ ਸ਼ਾਮਿਲ ਹੋਏ। ਸਾਰੇ ਅਧਿਆਪਕਾਂ ਨੇ ਪੰਡਿਤ ਨਹਿਰੂ ਦੀ ਤਸਵੀਰ ’ਤੇ ਫੁੱਲ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਨਰਸਰੀ ਤੋਂ ਤੀਜੀ ਜਮਾਤ ਤੱਕ ਦੇ ਬੱਚਿਆਂ ਲਈ ਫੈਂਸੀ ਡਰੈਸ ਮੁਕਾਬਲਾ ਕਰਵਾਇਆ ਗਿਆ। ਫੈਂਸੀ ਡਰੈਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਮਹਿੰਦਰ ਸਿੰਘ ਸੰਧੂ, ਉਪ ਪ੍ਰਧਾਨ ਸੰਦੀਪ ਸਿੰਘ ਸੰਧੂ ਤੇ ਪ੍ਰਿੰਸੀਪਲ ਸੋਨੀਕਾ ਸ਼ਰਮਾ ਵਲੋਂ ਸਨਮਾਨਿਤ ਕੀਤਾ ਗਿਆ। ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਜੌੜਾ ਛੱਤਰਾਂ, (ਪਰਮਜੀਤ ਸਿੰਘ ਘੁੰਮਣ)- ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਜਨਮ ਦਿਨ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਵਿਸ਼ੇਸ਼ ਸਭਾ ਨਾਲ ਹੋਈ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਸਕੂਲ ਪ੍ਰਿੰਸੀਪਲ ਹਰਪ੍ਰੀਤ ਕੌਰ ਤੇ ਡਾਇਰੈਕਟਰ ਕੁਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ। ਬੱਚਿਆਂ ਨੂੰ ਖਾਣ-ਪੀਣ ਦੀਆਂ ਵਸਤਾਂ ਵੰਡੀਆਂ ਗਈਆਂ ਜਿਸ ਨਾਲ ਉਨ੍ਹਾਂ ਦੀ ਖੁਸ਼ੀ ਹੋਰ ਵੱਧ ਗਈ। ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਰਾਜਵੀਰ ਕੌਰ, ਜਗਜੀਤ ਕੌਰ, ਤਨੁਰੀ, ਅਨੁਗਯਾ ਸਮੇਤ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ। ਸਰਕਾਰੀ ਨਰਸਿੰਗ ਇੰਸਟੀਚਿਊਟ ਗੁਰਦਾਸਪੁਰ, (ਗੁਰਪ੍ਰਤਾਪ ਸਿੰਘ)-ਸਰਕਾਰੀ ਨਰਸਿੰਗ ਇੰਸਟੀਚਿਊਟ ਗੁਰਦਾਸਪੁਰ ਵਿਖੇ ਬਾਲ ਦਿਵਸ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ’ਚ ਭਾਗ ਲਿਆ ਗਿਆ। ਇਸ ਮੌਕੇ ਮਿਸ ਫ੍ਰੈਸ਼ਰ, ਮਿਸ ਕਿਊਟ ਤੇ ਮਿਸ ਸਮਾਈਲ ਦੇ ਖਿਤਾਬ ਜਿੱਤਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਮਿੰਨੀ ਕੌਰ ਘੁੰਮਣ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਚੰਗੀ ਸਿੱਖਿਆ ਪ੍ਰਾਪਤ ਕਰਨ ਤੇ ਆਪਣੇ ਜੀਵਨ ਵਿਚ ਸਫਲਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਮਨਦੀਪ, ਜੀਵਨਜੋਤੀ, ਮਨਿੰਦਰ ਕੌਰ, ਰਮਨਦੀਪ ਕੌਰ, ਸੋਨੀਆ, ਦਲਜੀਤ ਕੌਰ ਸਮੇਤ ਹੋਰ ਸਟਾਫ਼ ਮੈਂਬਰ ਤੇ ਵਿਦਿਆਰਥੀ ਮੌਜੂਦ ਸਨ। ਗੋਲਡਨ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ, (ਚੱਕਰਾਜਾ)- ਗੋਲਡਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਡਾ: ਮੋਹਿਤ ਮਹਾਜਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਪ੍ਰਿਯੰਕਾ ਮਹਾਜਨ ਅਤੇ ਸਟਾਫ਼ ਵਲੋਂ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ। ਇਸ ਮੌਕੇ ਬੱਚਿਆਂ ਨੇ ਸੁੰਦਰ ਕਵਿਤਾਵਾਂ, ਗੀਤ, ਨਾਚ ਤੇ ਭਾਸ਼ਣ ਪੇਸ਼ ਕਰਕੇ ਸਾਰਿਆਂ ਦਾ ਮਨ ਮੋਹ ਲਿਆ। ਛੋਟੇ ਬੱਚਿਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਪੂਰੇ ਮਾਹੌਲ ਨੂੰ ਖੁਸ਼ੀ ਨਾਲ ਭਰ ਦਿੱਤਾ। ਬੱਚਿਆਂ ਦੇ ਨਾਲ-ਨਾਲ ਸਕੂਲ ਦੇ ਅਧਿਆਪਕਾਂ ਨੇ ਵੀ ਸੁੰਦਰ ਗੀਤ ਤੇ ਪ੍ਰੇਰਨਾਦਾਇਕ ਭਾਸ਼ਣ ਪੇਸ਼ ਕੀਤੇ। ਪ੍ਰਿੰਸੀਪਲ ਪ੍ਰਿਯੰਕਾ ਮਹਾਜਨ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਨੂੰ ਮਿਹਨਤ ਨਾਲ ਪੜ੍ਹਾਈ ਕਰਨੀ ਚਾਹੀਦੀ ਹੈ, ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਅੰਤ ਵਿਚ ਪ੍ਰਿੰਸੀਪਲ ਪ੍ਰਿਯੰਕਾ ਮਹਾਜਨ ਨੇ ਸਾਰੇ ਅਧਿਆਪਕਾਂ, ਬੱਚਿਆਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ।