15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਨਗਰ ਕੀਰਤਨ ਸੰਬੰਧੀ ਜਥੇਬੰਦੀਆਂ ਦੀ ਹੋਈ ਇਕੱਤਰਤਾ

ਬਟਾਲਾ, 14 ਨਵੰਬਰ (ਹਰਦੇਵ ਸਿੰੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 24 ਨਵੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 23 ਨਵੰਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਸੰਬੰਧੀ ਬਟਾਲਾ ਦੇ ਧਾਰਮਿਕ ਜਥੇਬੰਦੀਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਇਕੱਤਰਤਾ ਗੁਰਦੁਆਰਾ ਰਾਮਗੜ੍ਹੀਆ ਕਾਹਨੂੰਵਾਨ ਰੋਡ ਵਿਖੇ ਹੋਈ ਜਿਸ ਦੌਰਾਨ ਨਗਰ ਕੀਰਤਨ ਸੰਬੰਧੀ ਵਿਚਾਰ ਵਟਾਂਦਰਾਂ ਕੀਤਾ ਗਿਆ ਤੇ ਵੱਖ-ਵੱਖ ਅਹੁਦੇਦਾਰਾਂ ਵਲੋਂ ਆਪਣੇ ਆਪਣੇ ਵਿਚਾਰ ਰੱਖੇ ਤੇ ਨਗਰ ਕੀਰਤਨ ਨੂੰ ਚੰਗੇ ਢੰਗ ਨਾਲ ਸਜਾਉਣ ਲਈ ਜਥੇਬੰਦੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਸੰਬੰਧੀ ਪ੍ਰਬੰਧਕਾਂ ਟਹਿਲ ਸਿੰਘ ਸੰਧੂ, ਸਤਨਾਮ ਸਿੰਘ ਤੇ ਬਲਦੇਵ ਸਿੰਘ ਵਕੀਲ ਨੇ ਦੱਸਿਆ ਕਿ ਨਗਰ ਕੀਰਤਨ 23 ਨਵੰਬਰ ਨੂੰ ਸਵੇਰੇ 8 ਵਜੇ ਗੁਰਦੁਆਰਾ ਰਾਮਗੜ੍ਹੀਆ ਕਾਹਨੂੂੰਵਾਨ ਰੋਡ ਬਟਾਲਾ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋ ਕੇ ਸ਼ਾਮ ਨੂੰ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ।

Ad Position 21
No active advertisement
ਨਗਰ ਕੀਰਤਨ ਸੰਬੰਧੀ ਹੋਈ ਇਕੱਤਰਤਾ ’ਚ ਹਾਜ਼ਰ ਧਾਰਮਿਕ ਜਥੇਬੰਦੀਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦੇ। ਅਜੀਤ ਤਸਵੀਰ। 15-11-2026
ਬਟਾਲਾ, 14 ਨਵੰਬਰ (ਹਰਦੇਵ ਸਿੰੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 24 ਨਵੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 23 ਨਵੰਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਸੰਬੰਧੀ ਬਟਾਲਾ ਦੇ ਧਾਰਮਿਕ ਜਥੇਬੰਦੀਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਇਕੱਤਰਤਾ ਗੁਰਦੁਆਰਾ ਰਾਮਗੜ੍ਹੀਆ ਕਾਹਨੂੰਵਾਨ ਰੋਡ ਵਿਖੇ ਹੋਈ ਜਿਸ ਦੌਰਾਨ ਨਗਰ ਕੀਰਤਨ ਸੰਬੰਧੀ ਵਿਚਾਰ ਵਟਾਂਦਰਾਂ ਕੀਤਾ ਗਿਆ ਤੇ ਵੱਖ-ਵੱਖ ਅਹੁਦੇਦਾਰਾਂ ਵਲੋਂ ਆਪਣੇ ਆਪਣੇ ਵਿਚਾਰ ਰੱਖੇ ਤੇ ਨਗਰ ਕੀਰਤਨ ਨੂੰ ਚੰਗੇ ਢੰਗ ਨਾਲ ਸਜਾਉਣ ਲਈ ਜਥੇਬੰਦੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਸੰਬੰਧੀ ਪ੍ਰਬੰਧਕਾਂ ਟਹਿਲ ਸਿੰਘ ਸੰਧੂ, ਸਤਨਾਮ ਸਿੰਘ ਤੇ ਬਲਦੇਵ ਸਿੰਘ ਵਕੀਲ ਨੇ ਦੱਸਿਆ ਕਿ ਨਗਰ ਕੀਰਤਨ 23 ਨਵੰਬਰ ਨੂੰ ਸਵੇਰੇ 8 ਵਜੇ ਗੁਰਦੁਆਰਾ ਰਾਮਗੜ੍ਹੀਆ ਕਾਹਨੂੂੰਵਾਨ ਰੋਡ ਬਟਾਲਾ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋ ਕੇ ਸ਼ਾਮ ਨੂੰ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ। ਇਸ ਮੌਕੇ ਟਹਿਲ ਸਿੰਘ, ਸਤਨਾਮ ਸਿੰਘ ਮਠਾਰੂ, ਸੁਖਵਿੰਦਰ ਸਿੰਘ, ਬਲਦੇਵ ਸਿੰਘ, ਬਾਵਾ ਸਿੰਘ, ਵਕੀਲ ਰਜਿੰਦਰ ਸਿੰਘ, ਸਤਨਾਮ ਸਿੰਘ ਸਮਰੱਥ, ਮਾ. ਜੋਗਿੰਦਰ ਸਿੰਘ, ਕੁਲਵੰਤ ਸਿੰਘ ਕੋਂਸਲਰ, ਰਵੇਲ ਸਿੰਘ, ਜਗਦੀਸ਼ ਸਿੰਘ, ਸਵਿੰਦਰ ਸਿੰਘ, ਗੁਰਮੀਤ ਸਿੰਘ, ਮਾ. ਕਸਤੂਰੀ ਲਾਲ, ਸਿੰਘ, ਜਥੇਦਾਰ ਹਰਪ੍ਰੀਤ ਸਿੰਘ ਮਹਾਕਾਲ, ਜਗਜੀਤ ਸਿੰਘ, ਗੁਰਨਾਮ ਸਿੰਘ, ਕਰਨੈਲ ਸਿੰਘ, ਧਿਆਨ ਸਿੰਘ, ਅਮਰੀਕ ਸਿੰਘ, ਗਿਆਨੀ ਹਰਬੰਸ ਸਿੰਘ, ਸਤਨਾਮ ਸਿੰਘ ਕਲਸੀ, ਜਗਤ ਸਿੰਘ ਨਾਮਧਾਰੀ, ਬਲਵਿੰਦਰ ਸਿੰਘ, ਤਰਸੇਮ ਸਿੰਘ, ਬਾਬਾ ਪਲਵਿੰਦਰ ਸਿੰਘ ਗ੍ਰੰਥੀ, ਅਰਜਨ ਸਿੰਘ, ਮਾ. ਪ੍ਰਵੀਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਜੇ ਸੋਨੀ ਮੋਹਲੋਵਾਲੀ ਵਲੋਂ ਪਿੰਡਾਂ ’ ਚ ਮੀਟਿੰਗਾਂ , ਭਾਜਪਾ ਦੇ ਹੱਕ ’ ਚ ਲੋਕਾਂ ਨੂੰ ਕੀਤਾ ਲਾਮਬੰਦ ਅਗਲੀ ਖ਼ਬਰ ਵੱਖ - ਵੱਖ ਸਿੱਖਿਆ ਸੰਸਥਾਵਾਂ ’ ਚ ਵਿਦਿਆਰਥੀਆਂ ਨੇ ਬਾਲ ਦਿਵਸ ਧੂਮਧਾਮ ਨਾਲ ਮਨਾਇਆ ਹੋਲੀ ਚਾਇਲਡ ਸਕੂਲ ਛੋਹਣ
Ad Position 24