ਹਲਕਾ ਵਿਧਾਇਕਾ ਅਰੁਣਾ ਚੌਧਰੀ ਤੇ ਅਸ਼ੋਕ ਚੌਧਰੀ ਵਲੋਂ ਪੁਰਾਣਾ ਸ਼ਾਲਾ ਵਿਖੇ ਭਰਵੀਂ ਮੀਟਿੰਗ
ਗੁਰਦਾਸਪੁਰ, 14 ਨਵੰਬਰ (ਅਸ਼ੋਕ ਸ਼ਰਮਾ)- ਵਿਧਾਨ ਸਭਾ ਹਲਕਾ ਦੀਨਾਨਗਰ ਦੀ ਵਿਧਾਇਕਾ ਤੇ ਸਾਬਕਾ ਕੈਬਨਿਟ ਮੰਤਰੀ ਅਰੁਣਾ ਚੌਧਰੀ ਤੇ ਸੀਨੀਅਰ ਆਗੂ ਅਸ਼ੋਕ ਚੌਧਰੀ ਨੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਸਾਬਕਾ ਸਰਪੰਚ ਪੁਰਾਣਾ ਸ਼ਾਲਾ ਦੇ ਗ੍ਰਹਿ ਵਿਖੇ ਪੰਚਾਂ, ਸਰਪੰਚਾਂ ਦੇ ਪਾਰਟੀ ਆਗੂਆਂ ਨਾਲ ਭਰਵੀਂ ਮੀਟਿੰਗ ਕੀਤੀ। ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ।
ਮ
ਮੀਟਿੰਗ ਦੌਰਾਨ ਹਲਕਾ ਵਿਧਾਇਕਾ ਅਰੁਣਾ ਚੌਧਰੀ ਤੇ ਅਸ਼ੋਕ ਚੌਧਰੀ (ਹੇਠਾਂ) ਹਾਜ਼ਰ ਆਗੂ ਤੇ ਵਰਕਰ। ਤਸਵੀਰਾਂ: ਅਸ਼ੋਕ ਸ਼ਰਮਾ
15-11-2026
ਗੁਰਦਾਸਪੁਰ, 14 ਨਵੰਬਰ (ਅਸ਼ੋਕ ਸ਼ਰਮਾ)- ਵਿਧਾਨ ਸਭਾ ਹਲਕਾ ਦੀਨਾਨਗਰ ਦੀ ਵਿਧਾਇਕਾ ਤੇ ਸਾਬਕਾ ਕੈਬਨਿਟ ਮੰਤਰੀ ਅਰੁਣਾ ਚੌਧਰੀ ਤੇ ਸੀਨੀਅਰ ਆਗੂ ਅਸ਼ੋਕ ਚੌਧਰੀ ਨੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਸਾਬਕਾ ਸਰਪੰਚ ਪੁਰਾਣਾ ਸ਼ਾਲਾ ਦੇ ਗ੍ਰਹਿ ਵਿਖੇ ਪੰਚਾਂ, ਸਰਪੰਚਾਂ ਦੇ ਪਾਰਟੀ ਆਗੂਆਂ ਨਾਲ ਭਰਵੀਂ ਮੀਟਿੰਗ ਕੀਤੀ। ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਅੰਦਰ ਹਮੇਸ਼ਾ ਕਾਂਗਰਸ ਪਾਰਟੀ ਹੀ ਲੋਕਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਹਰ ਵਰਗ ਦੇ ਹਿਤਾਂ ਦੀ ਰਾਖੀ ਕਰਦੀ ਹੈ ਪਰ ਮੌਜੂਦਾ ਸਰਕਾਰ ਹਰ ਫਰੰਟ ’ਤੇ ਬੁਰੀ ਤਰ੍ਹਾਂ ਨਾਲ ਫੇਲ ਹੋਈ ਹੈ, ਇਨ੍ਹਾਂ ਦੇ ਪੰਜ ਸਾਲ ਦੇ ਰਾਜ ਦਰ ਵਿਕਾਸ ਨਾਂਅ ਦੀ ਕੋਈ ਚੀਜ਼ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਜਲਦ 2027 ਦੀਆਂ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਲਈ ਲੋਕਾਂ ਦੇ ਪੂਰਨ ਸਹਿਯੋਗ ਦੀ ਲੋੜ ਹੈ ਤਾਂ ਜੋ ਪੰਜਾਬ ਅੰਦਰ ਕਾਂਗਰਸ ਸਰਕਾਰ ਬਣ ਸਕੇ। ਉਨ੍ਹਾਂ ਨੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਜਲਦ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਸੀਨੀਅਰ ਆਗੂ ਤੇ ਉਪ ਪ੍ਰਧਾਨ ਕਾਂਗਰਸ ਕਮੇਟੀ ਗੁਰਦਾਸਪੁਰ ਸੁਭਾਸ਼ ਮੇਘੀਆਂ, ਭੁਪਿੰਦਰ ਸਿੰਘ ਸੇਖਵਾਂ ਸਕੱਤਰ ਜਿਲ੍ਹਾ ਕਾਂਗਰਸ ਕਮੇਟੀ ਗੁਰਦਾਸਪੁਰ, ਸਾਬਕਾ ਸਰਪੰਚ ਰਾਮ ਲੁਭਾਇਆ ਜਗਤਪੁਰ, ਸਰਪੰਚ ਦਲਬੀਰ ਚੰਦ ਪੱਖੋਵਾਲ ਨਡਾਲਾ, ਬਲਜਿੰਦਰ ਸਿੰਘ ਚੀਮਾ, ਸਾਬਕਾ ਸਰਪੰਚ ਜੋਗਿੰਦਰ ਕੌਰ ਪੁਰਾਣਾ ਸ਼ਾਲਾ, ਆਗੂ ਹੀਰਾ ਲਾਲ ਆੜ੍ਹਤੀ, ਡਾ: ਬਲਕਾਰ ਚੰਦ ਟਾਂਡਾ, ਅਮਨੀਤ ਕੁਮਾਰ ਸਾਬਕਾ ਸਰਪੰਚ ਦਾਊਵਾਲ, ਅਜਮੇਰ ਸਿੰਘ ਕਾਂਗਰਸੀ ਆਗੂ, ਬਾਬਾ ਰਣਜੀਤ ਸਿੰਘ ਜ਼ੋਨ ਇੰਚਾਰਜ ਸੈਦੇਵਾਲ ਕਲਾਂ, ਵਿਪਨ ਵਰਮਾ, ਲਖਵੀਰ ਸਿੰਘ ਪੁਰਾਣਾ ਸ਼ਾਲਾ, ਸੁਭਾਸ਼ ਲੰਬੜਦਾਰ ਤੇ ਹੋਰ ਆਗੂਆਂ ਨੇ ਭਰੋਸਾ ਦਿੱਤਾ ਕਿ ਜਿਸ ਤਰ੍ਹਾਂ ਪਹਿਲਾਂ ਕਾਂਗਰਸ ਦੀ ਜਿੱਤ ਹੋਈ ਸੀ, ਉਸ ਨੂੰ ਬਰਕਰਾਰ ਰੱਖਣ ਲਈ ਹੁਣ ਵੱਡਾ ਹੰਭਲਾ ਮਾਰਿਆ ਜਾਵੇਗਾ ਜਿਸ ਨਾਲ ਵਿਰੋਧੀ ਪਾਰਟੀ ਦੇ ਹੋਸ਼ ਉਡ ਜਾਣਗੇ।