14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਾਇੰਸ ਅਤੇ ਗਣਿਤ ਪ੍ਰਦਰਸ਼ਨੀ ਦੌਰਾਨ ਬੱਚਿਆਂ ਨੇ ਦਿਖਾਇਆ ਹੁਨਰ

ਬਟਾਲਾ, 14 ਨਵੰਬਰ (ਸਤਿੰਦਰ ਸਿੰਘ)- ਬਾਬਾ ਬੁੱਢਾ ਸਾਹਿਬ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਉਗਰੇਵਾਲ ਵਿਖੇ ਅੱਜ ਸਾਇੰਸ ਤੇ ਗਣਿਤ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ਵਿਚ ਸਕੂਲ ਦੇ ਵਿਦਿਆਰਥੀਆਂ ਵਲੋਂ ਵਧ-ਚੜ੍ਹ ਕੇ ਹਿੱਸਾ ਲਿਆ ਗਿਆ ਤੇ ਬਹੁਤ ਸਾਰੇ ਖ਼ੂਬਸੂਰਤ ਤੇ ਉਪਯੋਗੀ ਵਰਕਿੰਗ ਮਾਡਲ ਬਣਾ ਕੇ ਪੇਸ਼ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 15-11-2026
ਬਟਾਲਾ, 14 ਨਵੰਬਰ (ਸਤਿੰਦਰ ਸਿੰਘ)- ਬਾਬਾ ਬੁੱਢਾ ਸਾਹਿਬ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਉਗਰੇਵਾਲ ਵਿਖੇ ਅੱਜ ਸਾਇੰਸ ਤੇ ਗਣਿਤ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ਵਿਚ ਸਕੂਲ ਦੇ ਵਿਦਿਆਰਥੀਆਂ ਵਲੋਂ ਵਧ-ਚੜ੍ਹ ਕੇ ਹਿੱਸਾ ਲਿਆ ਗਿਆ ਤੇ ਬਹੁਤ ਸਾਰੇ ਖ਼ੂਬਸੂਰਤ ਤੇ ਉਪਯੋਗੀ ਵਰਕਿੰਗ ਮਾਡਲ ਬਣਾ ਕੇ ਪੇਸ਼ ਕੀਤੇ ਗਏ। ਬੱਚਿਆਂ ਨੇ ਆਪਣੀ ਮਿਹਨਤ ਤੇ ਸਿਰਜਣਾਤਮਕ ਸੋਚ ਨਾਲ ਵਿਗਿਆਨ ਤੇ ਗਣਿਤ ਦੇ ਵੱਖ-ਵੱਖ ਸਿਧਾਂਤਾਂ ਨੂੰ ਮਾਡਲਾਂ ਦੇ ਰੂਪ ਵਿਚ ਬਹੁਤ ਹੀ ਸੁੰਦਰ ਢੰਗ ਨਾਲ ਦਰਸਾਇਆ। ਸਕੂਲ ਪ੍ਰਿੰਸੀਪਲ ਮੈਡਮ ਅਤੇ ਸਮੂਹ ਅਧਿਆਪਕਾਂ ਨੇ ਇਕ-ਇਕ ਕਰਕੇ ਸਾਰੇ ਬੱਚਿਆਂ ਦੇ ਮਾਡਲਾਂ ਨੂੰ ਬਾਰੀਕੀ ਨਾਲ ਚੈੱਕ ਕੀਤਾ। ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਜੇਤੂ ਬੱਚਿਆਂ ਨੂੰ ਵਿਸ਼ੇਸ਼ ਤੌਰ ’ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਇਸ ਪ੍ਰਦਰਸ਼ਨੀ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਵੀ ਹੌਂਸਲਾ ਵਧਾਉਣ ਲਈ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਅਮਿਤ ਵਿਜ ਦਾ ਦੌਰਾ ਮਹਿਜ਼ ਪ੍ਰਚਾਰ ਦਾ ਹਿੱਸਾ- ਅਮਨ ਸ਼ਰਮਾ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਨ ਮਨਾਇਆ
Ad Position 24