14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਾਬਕਾ ਵਿਧਾਇਕ ਅਮਿਤ ਵਿਜ ਦਾ ਦੌਰਾ ਮਹਿਜ਼ ਪ੍ਰਚਾਰ ਦਾ ਹਿੱਸਾ- ਅਮਨ ਸ਼ਰਮਾ

ਪਠਾਨਕੋਟ, 14 ਨਵੰਬਰ (ਸੁਮਿਤ)- ਭਾਜਪਾ ਨਾਰਥ ਮੰਡਲ ਦੇ ਪ੍ਰਧਾਨ ਅਮਨ ਸ਼ਰਮਾ ਨੇ ਸਾਬਕਾ ਵਿਧਾਇਕ ਅਮਿਤ ਵਿਜ ਦੇ ਢਾਕੀ ਫਲਾਈਓਵਰ ਦੌਰੇ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਉਨ੍ਹਾਂ ਦਾ ਇਹ ਦੌਰਾ ਸਿਰਫ਼ ਪ੍ਰਚਾਰ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਜਨਤਾ ਨੂੰ ਹੁਣ ਦਿਖਾਵੇ ਤੇ ਪ੍ਰਚਾਰ ਦੀ ਰਾਜਨੀਤੀ ਨਹੀਂ, ਸਗੋਂ ਆਪਣੇ ਹਲਕੇ ਵਿਚ ਹੋਏ ਅਸਲ ਵਿਕਾਸ ਕਾਰਜਾਂ ਦਾ ਹਿਸਾਬ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 15-11-2026
ਪਠਾਨਕੋਟ, 14 ਨਵੰਬਰ (ਸੁਮਿਤ)- ਭਾਜਪਾ ਨਾਰਥ ਮੰਡਲ ਦੇ ਪ੍ਰਧਾਨ ਅਮਨ ਸ਼ਰਮਾ ਨੇ ਸਾਬਕਾ ਵਿਧਾਇਕ ਅਮਿਤ ਵਿਜ ਦੇ ਢਾਕੀ ਫਲਾਈਓਵਰ ਦੌਰੇ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਉਨ੍ਹਾਂ ਦਾ ਇਹ ਦੌਰਾ ਸਿਰਫ਼ ਪ੍ਰਚਾਰ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਜਨਤਾ ਨੂੰ ਹੁਣ ਦਿਖਾਵੇ ਤੇ ਪ੍ਰਚਾਰ ਦੀ ਰਾਜਨੀਤੀ ਨਹੀਂ, ਸਗੋਂ ਆਪਣੇ ਹਲਕੇ ਵਿਚ ਹੋਏ ਅਸਲ ਵਿਕਾਸ ਕਾਰਜਾਂ ਦਾ ਹਿਸਾਬ ਚਾਹੀਦਾ ਹੈ। ਅਮਨ ਸ਼ਰਮਾ ਨੇ ਕਿਹਾ ਕਿ ਸਾਬਕਾ ਵਿਧਾਇਕ ਅਮਿਤ ਵਿਜ ਨੂੰ ਆਪਣੇ ਪੰਜ ਸਾਲਾ ਦੇ ਕਾਰਜਕਾਲ ਦੌਰਾਨ ਕਰਵਾਏ ਵਿਕਾਸ ਕਾਰਜਾਂ ਦਾ ਪੂਰਾ ਵੇਰਵਾ ਜਨਤਾ ਸਾਹਮਣੇ ਰੱਖਣਾ ਚਾਹੀਦਾ ਹੈ। ਖਾਸ ਕਰਕੇ ਢਾਕੀ ਫਲਾਈਓਵਰ ਦੇ ਨਿਰਮਾਣ ਕਾਰਜ ਵਿਚ ਹੋਈ ਦੇਰੀ ਬਾਰੇ ਉਨ੍ਹਾਂ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਆਖਿਰ ਇਸ ਮਹੱਤਵਪੂਰਨ ਪ੍ਰੋਜੈਕਟ ਨੂੰ ਸਮੇਂ ਸਿਰ ਪੂਰਾ ਕਰਵਾਉਣ ਵਿਚ ਦੇਰੀ ਕਿਉਂ ਹੋਈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਵਿਕਾਸ ਦੇ ਨਾਂਅ ’ਤੇ ਵੱਡੇ-ਵੱਡੇ ਦਾਅਵੇ ਕੀਤੇ ਗਏ ਪਰ ਜ਼ਮੀਨੀ ਪੱਧਰ ’ਤੇ ਵਿਕਾਸ ਦੀ ਅਸਲ ਸਥਿਤੀ ਜਨਤਾ ਤੋਂ ਲੁਕੀ ਹੋਈ ਨਹੀਂ ਹੈ। ਵਿਕਾਸ ਕਾਰਜਾਂ ਦੇ ਨਾਂਅ ’ਤੇ ਹੋਈ ਕਥਿਤ ਲੁੱਟ ਤੇ ਬੇਨਿਯਮੀਆਂ ਬਾਰੇ ਵੀ ਸਾਬਕਾ ਵਿਧਾਇਕ ਨੂੰ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ। ਅਮਨ ਸ਼ਰਮਾ ਨੇ ਕਿਹਾ ਕਿ ਜਨਤਾ ਹੁਣ ਸਿਰਫ਼ ਪ੍ਰਚਾਰ ਤੇ ਸਿਆਸੀ ਦੌਰਿਆਂ ਨਾਲ ਪ੍ਰਭਾਵਿਤ ਹੋਣ ਵਾਲੀ ਨਹੀਂ ਹੈ। ਲੋਕ ਹਰ ਆਗੂ ਤੋਂ ਉਸ ਦੇ ਕਾਰਜਕਾਲ ਦਾ ਹਿਸਾਬ ਮੰਗ ਰਹੇ ਹਨ ਅਤੇ ਵਿਕਾਸ ਦੇ ਦਾਅਵਿਆਂ ਦੀ ਅਸਲੀਅਤ ਜਾਣਨਾ ਚਾਹੁੰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਸਾਇੰਸ ਅਤੇ ਗਣਿਤ ਪ੍ਰਦਰਸ਼ਨੀ ਦੌਰਾਨ ਬੱਚਿਆਂ ਨੇ ਦਿਖਾਇਆ ਹੁਨਰ
Ad Position 24