14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਕ੍ਰਾਈਸਟ ਦਾ ਕਿੰਗ ਕਾਨਵੈਂਟ ਸਕੂਲ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ

ਪਠਾਨਕੋਟ, 14 ਨਵੰਬਰ (ਸੰਧੂ)- ਕ੍ਰਾਈਸਟ ਦਾ ਕਿੰਗ ਕਾਨਵੈਂਟ ਸਕੂਲ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੁੱਚੇ ਕੈਂਪਸ ਨੂੰ ਸਜਾਇਆ ਗਿਆ।

Ad Position 21
No active advertisement
ਅਜੀਤ ਡੈਸਕ 15-11-2026
ਪਠਾਨਕੋਟ, 14 ਨਵੰਬਰ (ਸੰਧੂ)- ਕ੍ਰਾਈਸਟ ਦਾ ਕਿੰਗ ਕਾਨਵੈਂਟ ਸਕੂਲ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੁੱਚੇ ਕੈਂਪਸ ਨੂੰ ਸਜਾਇਆ ਗਿਆ। ਸਮਾਗਮ ਵਿਚ ਰੈਵਰੇਡ ਫਾਦਰ ਫੈਲਿਕਸ ਸ਼ੇਰਗਿੱਲ ਤੇ ਸਮੂਹ ਸਿਸਟਰਜ਼ ਦੀ ਮਾਣਮੱਤੀ ਹਾਜ਼ਰੀ ਨੇ ਸਮਾਰੋਹ ਦੀ ਸ਼ੋਭਾ ਨੂੰ ਹੋਰ ਵਧਾ ਦਿੱਤਾ। ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜਗਾ ਕੇ ਕੀਤੀ ਗਈ। ਵਿਦਿਆਰਥੀਆਂ ਨੇ ਮਨਮੋਹਕ ਨਾਚ, ਮਿੱਠੇ ਗੀਤਾਂ ਤੇ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਦੀਵਾਲੀ ਦੇ ਮਹੱਤਵ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ। ਰੈਵ. ਸਿਸਟਰ ਸਮਿਤਾ ਥਾਮਸ ਨੇ ਦੀਵਾਲੀ ਦੇ ਅਸਲ ਮਹੱਤਵ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਰਹਿਣ ਤੇ ਸੁਰੱਖਿਅਤ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਵੀ ਪ੍ਰੇਰਿਤ ਕੀਤਾ। ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਰਿਟਾਇਰਡ ਪ੍ਰਿੰਸੀਪਲ ਰਾਮ ਲਾਲ ਨਰੋਟ ਵਲੋਂ ਸਚਿਨ ਪਾਇਲਟ ਨਾਲ ਮੁਲਾਕਾਤ ਅਗਲੀ ਖ਼ਬਰ ਸੰਕਲਪ ਸੇਵਾ ਸੰਸਥਾ ਵਲੋਂ ਰਾਸ਼ਨ ਵੰਡ ਸਮਾਗਮ
Ad Position 24