14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਐਨ . ਐਚ . ਐਮ . ਮੁਲਾਜ਼ਮਾਂ ਦੀ ਹੜਤਾਲ ਕਾਰਨ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ

ਪਠਾਨਕੋਟ, 14 ਨਵੰਬਰ (ਵਿਨੋਦ)- ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਮੁਲਾਜ਼ਮਾਂ ਵਲੋਂ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤੀ ਗਈ ਹੜਤਾਲ ਲਗਾਤਾਰ ਜਾਰੀ ਹੈ। ਸੂਬੇ ਭਰ ਦੇ ਐਨ.

Ad Position 21
No active advertisement
ਅਜੀਤ ਡੈਸਕ 15-11-2026
ਪਠਾਨਕੋਟ, 14 ਨਵੰਬਰ (ਵਿਨੋਦ)- ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਮੁਲਾਜ਼ਮਾਂ ਵਲੋਂ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤੀ ਗਈ ਹੜਤਾਲ ਲਗਾਤਾਰ ਜਾਰੀ ਹੈ। ਸੂਬੇ ਭਰ ਦੇ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਸਰਕਾਰ ਦੀਆਂ ਨੀਤੀਆਂ ਤੇ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਅਣਗਹਿਲੀ ਵਾਲੇ ਰਵੱਈਏ ਦੇ ਵਿਰੋਧ ਵਿਚ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਐਨ.ਐਚ. ਮੁਲਾਜ਼ਮਾਂ ਦੀ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਅਣਮਿਥੇ ਸਮੇਂ ਦੀ ਹੜਤਾਲ ਕਾਰਨ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ। ਸੂਬਾ ਸਕੱਤਰ ਅਮਨਦੀਪ ਸਿੰਘ ਤੇ ਰਾਮ ਸਿੰਘ ਨੇ ਦੱਸਿਆ ਕਿ ਹੁਣ 17 ਨਵੰਬਰ ਨੂੰ ਮੁਲਾਜ਼ਮ ਭਲਾਈ ਕਮੇਟੀ ਦੀ ਹੋਣ ਵਾਲੀ ਅਹਿਮ ਮੀਟਿੰਗ ਤੋਂ ਸਮੂਹ ਐਨ.ਐਚ.ਐਮ. ਮੁਲਾਜ਼ਮਾਂ ਨੂੰ ਕਾਫ਼ੀ ਉਮੀਦਾਂ ਹਨ। ਮੁਲਾਜ਼ਮਾਂ ਨੂੰ ਆਸ ਹੈ ਕਿ ਇਸ ਮੀਟਿੰਗ ਦੌਰਾਨ ਕੋਈ ਸਾਰਥਕ ਹੱਲ ਕੱਢਿਆ ਜਾਵੇਗਾ। ਜ਼ਿਲ੍ਹਾ ਆਗੂ ਦੀਪਿਕਾ ਸ਼ਰਮਾ ਤੇ ਪੰਕਜ ਕੁਮਾਰ ਨੇ ਸਰਕਾਰ ਨੂੰ ਸਪੱਸ਼ਟ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 17 ਨਵੰਬਰ ਦੀ ਮੀਟਿੰਗ ਵਿਚ ਸਾਰਥਕ ਨਤੀਜਾ ਨਹੀਂ ਨਿਕਲਿਆ ਤਾਂ ਯੂਨੀਅਨ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਡਾ: ਪਰੀਕਸ਼ਿਤ, ਡਾ: ਸਚਿਨ, ਡਾ: ਪੰਕਜ, ਡਾ: ਵੀਮੁਕਤ, ਡਾ: ਤਨਵੀ, ਡਾ: ਅਤੁਲ, ਮੀਨਾਕਸ਼ੀ, ਡਾ: ਸੰਧਨਾ, ਡਾ: ਗੌਰਵ, ਡਾ: ਸਾਹਿਲ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪ੍ਰਭਾਤ ਫੇਰੀਆਂ ਸ਼ੁਰੂ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਦੇ ਨਵੇਂ ਆਰੋਗਿਆ ਕੇਂਦਰ ਤੇ ਖੇਤਰੀ ਦਫ਼ਤਰ ਦਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਉਦਘਾਟਨ ਆਰੋਗ...
Ad Position 24