14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਰੋਹਿਤ ਸਿਆਲ ਨੂੰ ਉਮੀਦਵਾਰ ਐਲਾਨਣ ’ ਤੇ ‘ ਆਪ ’ ਦੇ ਅੰਦਰੋਂ ਹੀ ਉੱਠੇ ਵਿਰੋਧ ਦੇ ਸੁਰ - ਅਸ਼ੋਕ ਕੁਮਾਰ

ਪਠਾਨਕੋਟ 14 ਨਵੰਬਰ (ਅ. ਬ.)

Ad Position 21
No active advertisement
ਅਜੀਤ ਡੈਸਕ 15-11-2026
ਪਠਾਨਕੋਟ 14 ਨਵੰਬਰ (ਅ.ਬ.)- ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਪਠਾਨਕੋਟ ਵਿਧਾਨ ਸਭਾ ਹਲਕੇ ਤੋਂ ਰੋਹਿਤ ਸਿਆਲ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪਾਰਟੀ ਅੰਦਰ ਹੀ ਵਿਰੋਧ ਦੇ ਸੁਰ ਉੱਠਣ ਲੱਗੇ ਹਨ। ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਅਸ਼ੋਕ ਕੁਮਾਰ ਨੇ ਇਸ ਫ਼ੈਸਲੇ ’ਤੇ ਸਵਾਲ ਚੁੱਕਦਿਆਂ ਪਾਰਟੀ ਹਾਈਕਮਾਂਡ ਨੂੰ ਉਮੀਦਵਾਰ ਦੀ ਚੋਣ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਇਸ ਸੰਬੰਧੀ ਅਸ਼ੋਕ ਕੁਮਾਰ ਵਲੋਂ ਸੋਸ਼ਲ ਮੀਡੀਆ ’ਤੇ ਰੋਹਿਤ ਸਿਆਲ ਦੀ ਇਕ ਪੁਰਾਣੀ ਵੀਡੀਓ ਵੀ ਸਾਂਝੀ ਕੀਤੀ ਗਈ ਹੈ। ਇਸ ਵੀਡੀਓ ਵਿਚ ਰੋਹਿਤ ਸਿਆਲ ਆਮ ਆਦਮੀ ਪਾਰਟੀ ਨੂੰ ‘ਛਲਾਵਾ’ ਕਹਿੰਦੇ ਹੋਏ ਦਿਖਾਈ ਦੇ ਰਹੇ ਹਨ। ਅਸ਼ੋਕ ਕੁਮਾਰ ਦਾ ਕਹਿਣਾ ਹੈ ਕਿ ਜੇਕਰ ਕਿਸੇ ਵਿਅਕਤੀ ਵਲੋਂ ਪਹਿਲਾਂ ਪਾਰਟੀ ਬਾਰੇ ਅਜਿਹੇ ਵਿਚਾਰ ਪ੍ਰਗਟ ਕੀਤੇ ਗਏ ਹਨ ਤਾਂ ਉਸ ਦੀ ਪਾਰਟੀ ਪ੍ਰਤੀ ਨਿਸ਼ਠਾ ਤੇ ਜਵਾਬਦੇਹੀ ਬਾਰੇ ਸਵਾਲ ਉੱਠਣੇ ਸੁਭਾਵਿਕ ਹਨ। ਉਨ੍ਹਾਂ ਪਾਰਟੀ ਹਾਈਕਮਾਂਡ ਨੂੰ ਅਪੀਲ ਕੀਤੀ ਕਿ ਪਠਾਨਕੋਟ ਵਿਧਾਨ ਸਭਾ ਹਲਕੇ ’ਚ ਮੁੜ ਸਰਵੇ ਕਰਵਾਇਆ ਜਾਵੇ ਤੇ ਜ਼ਮੀਨੀ ਪੱਧਰ ’ਤੇ ਪਾਰਟੀ ਵਰਕਰਾਂ ਤੇ ਆਮ ਲੋਕਾਂ ਦੀ ਰਾਏ ਲਈ ਜਾਵੇ। ਅਸ਼ੋਕ ਕੁਮਾਰ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਮੀਦਵਾਰ ਦੀ ਚੋਣ ਪਾਰਟੀ ਲਈ ਅਹਿਮ ਮਾਮਲਾ ਹੈ ਤੇ ਇਸ ਸਬੰਧੀ ਕਿਸੇ ਵੀ ਫ਼ੈਸਲੇ ਤੋਂ ਪਹਿਲਾਂ ਜ਼ਮੀਨੀ ਹਾਲਾਤ ਤੇ ਵਰਕਰਾਂ ਦੀ ਰਾਏ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਗਊ ਸੇਵਾ ਸਮਿਤੀ ਦੀ ਸ਼ੋਭਾ ਯਾਤਰਾ ਦਾ ਸਵਾਗਤ ਅਗਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਦਮਦਮਾ ਸਾਹਿਬ ਤੋਂ ਪ੍ਰਭਾਤ ਫੇਰੀਆਂ ਆਰੰਭ
Ad Position 24