15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ ਵਿਖੇ ਬਾਲ ਦਿਵਸ ਮਨਾਇਆ

ਬਟਾਲਾ, 15 ਨਵੰਬਰ (ਸਤਿੰਦਰ ਸਿੰਘ)-ਸੀ. ਬੀ.

Ad Position 21
No active advertisement
5ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀ ਬਾਲ ਦਿਵਸ ਮਨਾਉਂਦੇ ਹੋਏ। ਅਜੀਤ ਤਸਵੀਰ 16-11-2026
ਬਟਾਲਾ, 15 ਨਵੰਬਰ (ਸਤਿੰਦਰ ਸਿੰਘ)-ਸੀ.ਬੀ.ਐੱਸ.ਈ. (ਨਵੀਂ ਦਿੱਲੀ) ਤੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ ਵਿਖੇ ਬਾਲ ਦਿਵਸ ਉਤਸ਼ਾਹਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਵਿਦਿਆਰਥੀਆਂ ਲਈ ਵੱਖ-ਵੱਖ ਮਨੋਰੰਜਕ, ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਹਰ ਗਤੀਵਿਧੀ ਵਿਚ ਵੱਧ-ਚੜ੍ਹ ਕੇ ਭਾਗ ਲਿਆ ਅਤੇ ਆਪਣੀ ਕਲਾ, ਹੁਨਰ, ਆਤਮ-ਵਿਸ਼ਵਾਸ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਭੂਮਿਕਾ ਨਿਭਾਈ ਅਤੇ ਕਲਾਸਾਂ ਵਿਚ ਜਾ ਕੇ ਪੜ੍ਹਾਉਣ ਦਾ ਤਜਰਬਾ ਹਾਸਲ ਕੀਤਾ। ਇਸ ਮੌਕੇ ਪਤੰਗਬਾਜ਼ੀ ਮੁਕਾਬਲਾ ਵੀ ਕਰਵਾਇਆ ਗਿਆ, ਜੋ ਬੱਚਿਆਂ ਲਈ ਖਾਸ ਖਿੱਚ ਦਾ ਕੇਂਦਰ ਰਿਹਾ। ਇਸੇ ਤਰ੍ਹਾਂ ਰੰਗੋਲੀ ਮੁਕਾਬਲੇ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਵਿਦਿਆਰਥੀਆਂ ਨੇ ਵੱਖ-ਵੱਖ ਰੰਗਾਂ ਦੀ ਵਰਤੋਂ ਕਰਕੇ ਬਹੁਤ ਹੀ ਆਕਰਸ਼ਕ ਅਤੇ ਸੁੰਦਰ ਰੰਗੋਲੀਆਂ ਤਿਆਰ ਕੀਤੀਆਂ। ਬੱਚਿਆਂ ਦੇ ਮਨੋਰੰਜਨ ਲਈ ਮਿਊਜ਼ੀਕਲ ਚੇਅਰ ਤੇ ਹੋਰ ਮਨੋਰੰਜਕ ਖੇਡਾਂ ਅਤੇ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਪ੍ਰਿੰਸੀਪਲ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਬੱਚੇ ਕਿਸੇ ਵੀ ਦੇਸ਼ ਅਤੇ ਸਮਾਜ ਦਾ ਅਨਮੋਲ ਸਰਮਾਇਆ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਸਿਰਫ਼ ਵਿਦਿਆਰਥੀਆਂ ਨੂੰ ਪੜ੍ਹਾਉਣਾ ਹੀ ਨਹੀਂ, ਸਗੋਂ ਉਨ੍ਹਾਂ ਦੇ ਸਰਵਪੱਖੀ ਵਿਕਾਸ ਵੱਲ ਧਿਆਨ ਦੇਣਾ ਵੀ ਹੈ। ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਹਿਯੋਗ ਦੀ ਸ਼ਾਲਾਘਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲਣ ’ਤੇ ਪੰਜਾਬ ਸਰਕਾਰ ਵਲੋਂ ਲਗਾਈਆਂ ਸ਼ਰਤਾਂ ਪਰਿਵਾਰ ਨਾਲ ਭੱਦਾ ਮਜ਼ਾਕ-ਜ਼ਿਲ੍ਹਾ ਪ੍ਰ... ਅਗਲੀ ਖ਼ਬਰ ਡੀ. ਏ. ਵੀ. ਸਕੂਲ ਤੇ ਕਿਡਜ਼ ਕੇਅਰ ਇੰਟਰਨੈਸ਼ਨਲ ਦੀਆਂ ਖੇਡਾਂ ਧੂਮਧਾਮ ਨਾਲ ਸਮਾਪਤ
Ad Position 24