15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 756ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਹੋਣਗੇ ਵੱਡੇ ਸਮਾਗਮ 19 ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

ਘੁਮਾਣ, 15 ਨਵੰਬਰ (ਬੰਮਰਾਹ, ਬਾਵਾ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 756ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਗੁਰਦਾਸਪੁਰ ਵਲੋਂ ਵਿਸ਼ੇਸ਼ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਇਸ ਸੰਬੰਧੀ ਕਮੇਟੀ ਦੇ ਸਰਪ੍ਰਸਤ ਹਰਜਿੰਦਰ ਸਿੰਘ ਬਾਵਾ, ਪ੍ਰਧਾਨ ਤਰਸੇਮ ਸਿੰਘ ਬਾਵਾ, ਸਕੱਤਰ ਸੁਖਜਿੰਦਰ ਸਿੰਘ ਲਾਲੀ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ, ਸਾ.

Ad Position 21
No active advertisement
ਸ਼੍ਰੋਮਣੀ ਭਗਤ ਨਾਮਦੇਵ 16-11-2026
ਘੁਮਾਣ, 15 ਨਵੰਬਰ (ਬੰਮਰਾਹ, ਬਾਵਾ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 756ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਗੁਰਦਾਸਪੁਰ ਵਲੋਂ ਵਿਸ਼ੇਸ਼ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਇਸ ਸੰਬੰਧੀ ਕਮੇਟੀ ਦੇ ਸਰਪ੍ਰਸਤ ਹਰਜਿੰਦਰ ਸਿੰਘ ਬਾਵਾ, ਪ੍ਰਧਾਨ ਤਰਸੇਮ ਸਿੰਘ ਬਾਵਾ, ਸਕੱਤਰ ਸੁਖਜਿੰਦਰ ਸਿੰਘ ਲਾਲੀ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ, ਸਾ. ਸਰਪੰਚ ਨਰਿੰਦਰ ਸਿੰਘ ਨਿੰਦੀ, ਜੁਆਇੰਟ ਸਕੱਤਰ ਸਰਬਜੀਤ ਸਿੰਘ ਬਾਵਾ, ਮਾਸਟਰ ਗੁਰਮੁਖ ਸਿੰਘ ਸਲਾਹਕਾਰ ਨੇ ਦੱਸਿਆ ਕਿ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਪੁਰਬ 20 ਨਵੰਬਰ ਨੂੰ ਘੁਮਾਣ ਦੀ ਧਰਤੀ ’ਤੇ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 18 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, 19 ਨਵੰਬਰ ਨੂੰ ਸ੍ਰੀ ਨਾਮਦੇਵ ਦਰਬਾਰ ਘੁਮਾਣ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, 20 ਨਵੰਬਰ ਨੂੰ ਸਵੇਰੇ 11 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ। ਉਪਰੰਤ ਕੀਰਤਨ ਸਮਾਗਮ ਹੋਣਗੇ ਤੇ ਸ਼ਾਮ ਨੂੰ 7 ਵਜੇ ਤੋਂ ਰਾਤ 11 ਵਜੇ ਤੱਕ ਕੀਰਤਨ ਦਰਬਾਰ ਕਰਵਾਇਆ ਜਾਵੇਗਾ, ਜਿਸ ’ਚ ਪ੍ਰੋਫੈਸਰ ਜਤਿੰਦਰ ਸਿੰਘ ਅੰਮ੍ਰਿਤਸਰ ਵਾਲੇ, ਭਾਈ ਮਨਦੀਪ ਸਿੰਘ ਮੁਰੀਦ, ਢਾਡੀ ਭਾਈ ਗੁਰਪ੍ਰੀਤ ਸਿੰਘ ਭੰਗੂ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ, ਭਾਈ ਸਚਨਦੀਪ ਸਿੰਘ ਸੋਹਲ ਢਾਡੀ ਜੱਥਾ, ਭਾਈ ਰਣਜੀਤ ਸਿੰਘ ਭੋਮਾ ਕੀਰਤਨੀ ਜਥਾ ਅਤੇ ਭਾਈ ਹਰਮਨਦੀਪ ਸਿੰਘ, ਜਸ਼ਨਪ੍ਰੀਤ ਸਿੰਘ, ਰਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਨਾਮਦੇਵ ਦਰਬਾਰ ਵਲੋਂ ਪਹੁੰਚ ਕੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ ਜਾਵੇਗਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਬਾਬਾ ਬੇਅੰਤ ਸਿੰਘ, ਮੀਤ ਪ੍ਰਧਾਨ ਰਘਬੀਰ ਸਿੰਘ, ਸੁਖਵੰਤ ਸਿੰਘ ਰਾਜੂ ਕੈਸ਼ੀਅਰ, ਮਨਜੀਤ ਸਿੰਘ, ਸੁਖਬੀਰ ਸਿੰਘ ਬਾਵਾ, ਪ੍ਰਿਤਪਾਲ ਸਿੰਘ, ਦਲਜੀਤ ਸਿੰਘ, ਹਰਵਿੰਦਰ ਸਿੰਘ ਬਾਵਾ, ਕੁਲਦੀਪ ਸਿੰਘ ਬਾਵਾ, ਰਣਜੀਤ ਸਿੰਘ ਬਾਵਾ, ਜਸਬੀਰ ਸਿੰਘ, ਨਰੇਸ਼ ਕੁਮਾਰ ਬਾਵਾ, ਸਤਨਾਮ ਸਿੰਘ ਕੁੱਕੂ, ਮੈਨੇਜਰ ਪ੍ਰਿਤਪਾਲ ਸਿੰਘ, ਅਰਵਿੰਦਰ ਸਿੰਘ, ਅਸ਼ਵਨੀ ਕੁਮਾਰ ਮਿੰਟਾ, ਗੁਰਸ਼ਰਨਜੀਤ ਸਿੰਘ ਤੇ ਸ੍ਰੀ ਨਾਮਦੇਵ ਸੇਵਾ ਸੁਸਾਇਟੀ ਘੁਮਾਣ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿਵਿਆ ਜਯੋਤੀ ਵਲੋਂ ਹਰਪੁਰਾ ’ਚ ਪ੍ਰਕਾਸ਼ ਪੁਰਬ ਸਮਰਪਿਤ 2 ਰੋਜ਼ਾ ਕੀਰਤਨ ਸਮਾਗਮ ਕਰਵਾਇਆ ਅਗਲੀ ਖ਼ਬਰ ਸਰਪੰਚ ਤਰਸੇਮ ਸਿੰਘ ਘੁੰਮਣ ਸਾਥੀਆਂ ਸਮੇਤ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲੇ
Ad Position 24