ਦਿਵਿਆ ਜਯੋਤੀ ਵਲੋਂ ਹਰਪੁਰਾ ’ਚ ਪ੍ਰਕਾਸ਼ ਪੁਰਬ ਸਮਰਪਿਤ 2 ਰੋਜ਼ਾ ਕੀਰਤਨ ਸਮਾਗਮ ਕਰਵਾਇਆ
ਊਧਨਵਾਲ, 15 ਨਵੰਬਰ (ਪਰਗਟ ਸਿੰਘ)-ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਦੀ ਸ਼ਾਖਾ ਹਰਪੁਰਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਰੋਜ਼ਾ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਮੌਕੇ ਸੰਸਥਾਨ ਦੇ ਕੀਰਤਨੀਏ ਜਥਾ ਭਾਈ ਮੰਗਲ ਸਿੰਘ ਦੇ ਜਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਇਲਾਹੀ ਬਾਣੀ ਦਾ ਕੀਰਤਨ ਅਤੇ ਕਥਾ ਵਿਚਾਰਾਂ ਆਈਆਂ ਸੰਗਤਾਂ ਨਾਲ ਸਾਂਝੀਆਂ ਕੀਤੀਆਂ।
ਊਧਨਵਾਲ, 15 ਨਵੰਬਰ (ਪਰਗਟ ਸਿੰਘ)-ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਦੀ ਸ਼ਾਖਾ ਹਰਪੁਰਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਰੋਜ਼ਾ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਮੌਕੇ ਸੰਸਥਾਨ ਦੇ ਕੀਰਤਨੀਏ ਜਥਾ ਭਾਈ ਮੰਗਲ ਸਿੰਘ ਦੇ ਜਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਇਲਾਹੀ ਬਾਣੀ ਦਾ ਕੀਰਤਨ ਅਤੇ ਕਥਾ ਵਿਚਾਰਾਂ ਆਈਆਂ ਸੰਗਤਾਂ ਨਾਲ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਸਮਾਜ ਵਿਚ ਫ਼ੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਲਈ ਦੇਸ਼ ਦੁਨੀਆਂ ਦੇ ਕੋਨੇ-ਕੋਨੇ ਵਿਚ ਜਾ ਕੇ ਪ੍ਰਚਾਰ ਕੀਤਾ ਅਤੇ ਭੁੱਲੇ-ਭਟਕੇ ਲੋਕਾਂ ਨੂੰ ਰੱਬ ਦੇ ਨਾਲ ਜੋੜਿਆ। ਇਸ ਗੁਰਮਤਿ ਸਮਾਗਮ ਵਿਚ ਸਾ. ਵਿਧਾਇਕ ਬਲਵਿੰਦਰ ਸਿੰਘ ਲਾਡੀ, ਹਲਕਾ ਇੰਚਾਰਜ ਮਨਦੀਪ ਸਿੰਘ ਰੰਘੜ ਨੰਗਲ, ਮੀਤ ਪ੍ਰਧਾਨ ਐੱਸ.ਸੀ. ਵਿੰਗ ਪੰਜਾਬ ਹਰਵਿੰਦਰਪਾਲ ਸਿੰਘ ਸ਼ਾਹਬਾਦ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਐਡਵੋਕੇਟ ਸਰਬਜੀਤ ਸਿੰਘ ਮਾਨ, ਮੀਤ ਪ੍ਰਧਾਨ ਐੱਸ.ਸੀ. ਵਿੰਗ ਪੰਜਾਬ ਪ੍ਰਿੰਸੀਪਲ ਸੁਲੱਖਣ ਸਿੰਘ ਭੇਟ ਪੱਤਣ, ਸਾ. ਸਰਪੰਚ ਹਰਪਾਲ ਸਿੰਘ ਹਰਪੁਰਾ, ਸਰਪੰਚ ਮਨਦੀਪ ਸਿੰਘ, ਸਰਪੰਚ ਕੇਵਲ ਸਿੰਘ ਨੰਗਲ ਘੁਮਾਣ, ਸਰਪੰਚ ਪਰਮਜੀਤ ਕੌਰ ਕਰਮ ਸਿੰਘ, ਸੁਖਵਿੰਦਰ ਕੌਰ ਗੁਰਵਿੰਦਰ ਸਿੰਘ, ਗੁਰਭੇਜ ਸਿੰਘ ਧਾਲੀਵਾਲ ਅਤੇ ਹੋਰ ਵੱਖ-ਵੱਖ ਪਿੰਡਾਂ ਤੋਂ ਪੰਚਾਂ-ਸਰਪੰਚਾਂ ਅਤੇ ਮੋਹਤਬਰਾਂ ਨੇ ਪਹੁੰਚ ਕੇ ਇਸ ਸਮਾਗਮ ਦਾ ਅਨੰਦ ਮਾਣਿਆਂ। ਇਸ ਮੌਕੇ ਅਮਰਜੀਤ ਸਿੰਘ, ਮੱਖਣ ਸਿੰਘ, ਸੁਲੱਖਣ ਸਿੰਘ, ਸਤਨਾਮ ਸਿੰਘ, ਅਵਤਾਰ ਸਿੰਘ, ਜਸਵੰਤ ਸਿੰਘ, ਸੰਦੀਪ ਸਿੰਘ ਬਲਵੰਤ ਸਿੰਘ, ਬਲਵਿੰਦਰ ਸਿੰਘ, ਕਰਮ ਸਿੰਘ, ਦਿਲਬਾਗ ਸਿੰਘ, ਜੁਗਰਾਜ ਸਿੰਘ, ਮੁਖਤਾਰ ਸਿੰਘ ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।