16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪੰਜਾਬ ਵਿਧਾਨ ਸਭਾ ਚੋਣਾਂ-2027- ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟੇਲ ਮਸ਼ੀਨਾਂ ਦੀ ਜਾਂਚ ਪ੍ਰਕਿਰਿਆ ਜਾਰੀ

ਗੁਰਦਾਸਪੁਰ, 16 ਨਵੰਬਰ (ਚੱਕਰਾਜਾ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ. ਵੀ.

Ad Position 21
No active advertisement
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ। 17-11-2026
ਗੁਰਦਾਸਪੁਰ, 16 ਨਵੰਬਰ (ਚੱਕਰਾਜਾ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ. ਪੈਟਜ਼ ਦੀ ਜਾਂਚ ਈ.ਵੀ.ਐੱਮ. ਵੇਅਰਹਾਊਸ ਪਿੰਡ ਘੁੱਲਾ ਜੇਲ੍ਹ ਰੋਡ ਗੁਰਦਾਸਪੁਰ ਵਿਖੇ 12 ਨਵੰਬਰ ਤੋਂ ਭਾਰਤ ਇਲੈਕਟ੍ਰਾਨਿਕਸ ਲਿਮਟਿਡ ਦੇ ਅਧਿਕਾਰਿਤ ਇੰਜੀਨੀਅਰਾਂ ਵਲੋਂ ਜ਼ਿਲ੍ਹਾ ਚੋਣ ਅਧਿਕਾਰੀ ਦੀ ਨਿਗਰਾਨੀ ਹੇਠ ਕੀਤੀ ਜਾ ਰਹੀ ਹੈ। ਇਸ ਪ੍ਰਕਿਰਿਆ ਦੌਰਾਨ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਹਾਜ਼ਰ ਰਹਿਣ ਤੇ ਪੂਰੀ ਪ੍ਰਕਿਰਿਆ ਦੇ ਗਵਾਹ ਬਣਨ ਦਾ ਮੌਕਾ ਦਿੱਤਾ ਗਿਆ ਹੈ। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਇਸ ਸਬੰਧੀ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਅਧਿਕਾਰਿਤ ਨੁਮਾਇੰਦੇ ਨਾਮਜ਼ਦ ਕਰਨ ਲਈ ਵੀ ਅਪੀਲ ਕੀਤੀ ਗਈ ਹੈ ਤਾਂ ਜੋ ਚੋਣ ਪ੍ਰਕਿਰਿਆ ਵਿਚ ਪਾਰਦਰਸ਼ਤਾ ਅਤੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਇਸ ਸਮੁੱਚੀ ਪ੍ਰਕਿਰਿਆ ਵਿਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਹੋਣ ਦਾ ਮੱਕਾ ਦਿੱਤਾ ਜਾ ਰਿਹਾ ਹੈ। ਇਹ ਪ੍ਰਕਿਰਿਆ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਜਾਰੀ ਰਹਿੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਪੌਣੇ ਪੰਜ ਸਾਲਾ ’ਚ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀ ਕੋਈ ਮੰਗ ਪੂਰੀ ਨਹੀਂ ਕੀਤੀ- ਕਾਮਰੇਡ ਅਮਰਜੀਤ ਸਿੰਘ... ਅਗਲੀ ਖ਼ਬਰ ਸ੍ਰੀ ਅਚਲੇਸ਼ਵਰ ਧਾਮ ਦੇ ਨੌਮੀ ਦਸਮੀਂ ਦੇ ਮੇਲੇ ਦੌਰਾਨ ਕੱਲ੍ਹ ਬਟਾਲਾ ਤਹਿਸੀਲ ’ਚ ਲੋਕਲ ਛੁੱਟੀ
Ad Position 24