16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਪਿੰਡ ਮਸਤਕੋਟ ਵਿਖੇ 18 ਨੂੰ ਪਹੁੰਚਣਗੇ : ਗਿੱਲ, ਪਾਰਸ

ਬਟਾਲਾ, 16 ਨਵੰਬਰ (ਸਤਿੰਦਰ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ 18 ਨਵੰਬਰ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਮਸਤਕੋਟ ਵਿਖੇ ਪਹੁੰਚ ਰਹੇ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਗੁਰਦਾਸਪੁਰ ਦੇ ਦਿਹਾਤੀ ਪ੍ਰਧਾਨ ਸ: ਅਮਨਦੀਪ ਸਿੰਘ ਗਿੱਲ ਅਤੇ ਸ਼ਹਿਰੀ ਪ੍ਰਧਾਨ ਸ: ਬਲਦੇਵ ਸਿੰਘ ਪਾਰਸ ਨੇ ਦੱਸਿਆ ਕਿ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਦੀ ਅਗਵਾਈ ਹੇਠ ਹੋ ਰਹੀ ਇਸ ਰੈਲੀ ਸਬੰਧੀ ਵੱਡੀ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

Ad Position 21
No active advertisement
ਅਮਨਦੀਪ ਸਿੰਘ ਗਿੱਲ, ਬਲਦੇਵ ਸਿੰਘ ਪਾਰਸ 17-11-2026
ਬਟਾਲਾ, 16 ਨਵੰਬਰ (ਸਤਿੰਦਰ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ 18 ਨਵੰਬਰ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਮਸਤਕੋਟ ਵਿਖੇ ਪਹੁੰਚ ਰਹੇ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਗੁਰਦਾਸਪੁਰ ਦੇ ਦਿਹਾਤੀ ਪ੍ਰਧਾਨ ਸ: ਅਮਨਦੀਪ ਸਿੰਘ ਗਿੱਲ ਅਤੇ ਸ਼ਹਿਰੀ ਪ੍ਰਧਾਨ ਸ: ਬਲਦੇਵ ਸਿੰਘ ਪਾਰਸ ਨੇ ਦੱਸਿਆ ਕਿ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਦੀ ਅਗਵਾਈ ਹੇਠ ਹੋ ਰਹੀ ਇਸ ਰੈਲੀ ਸਬੰਧੀ ਵੱਡੀ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਇਸ ਰੈਲੀ ਵਿਚ ਪੰਜਾਬ ਦੇ ਮੌਜੂਦਾ ਹਾਲਾਤ, ਪੰਥਕ ਮੁੱਦਿਆਂ ਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਮਿਸ਼ਨ ਬਾਰੇ ਆਪਣੇ ਵਿਚਾਰ ਰੱਖਣਗੇ। ਦੋਵਾਂ ਆਗੂਆਂ ਨੇ ਸਮੂਹ ਵਰਕਰਾਂ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਮਸਤਕੋਟ ਵਿਖੇ ਸਮੇਂ ਸਿਰ ਪਹੁੰਚ ਕੇ ਗਿਆਨੀ ਹਰਪ੍ਰੀਤ ਸਿੰਘ ਦੇ ਵਿਚਾਰ ਸੁਣਨ। ਇਹ ਰੈਲੀ ਪੰਥ ਤੇ ਪੰਜਾਬ ਦੇ ਭਵਿੱਖ ਲਈ ਬਹੁਤ ਅਹਿਮ ਹੋਵੇਗੀ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਰੈਲੀ ਸਬੰਧੀ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ ਤੇ ਲੋਕਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਡੇਹਰੀਵਾਲ ਦਰੋਗਾ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਪੌਣੇ ਪੰਜ ਸਾਲਾ ’ਚ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀ ਕੋਈ ਮੰਗ ਪੂਰੀ ਨਹੀਂ ਕੀਤੀ- ਕਾਮਰੇਡ ਅਮਰਜੀਤ ਸਿੰਘ...
Ad Position 24