16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਡੇਹਰੀਵਾਲ ਦਰੋਗਾ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ

ਬਟਾਲਾ, 16 ਨਵੰਬਰ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਆਉਂਦੇ ਪਿੰਡ ਡੇਹਰੀਵਾਲ ਦਰੋਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ, ਜਦੋਂ ਨੌਜਵਾਨ ਆਗੂ ਸੁਖਦੇਵ ਸਿੰਘ ਗੋਲਡੀ ਸੈਂਕੜੇ ਵਰਕਰਾਂ ਤੇ ਆਗੂਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਤੇ ਵਰਕਰਾਂ ਨੂੰ ਹਲਕਾ ਕਾਦੀਆਂ ਦੇ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਵਲੋਂ ਨਿੱਘਾ ਸਵਾਗਤ ਕਰਦਿਆਂ ਸਨਮਾਨਿਤ ਕੀਤਾ ਗਿਆ।

Ad Position 21
No active advertisement
ਪਿੰਡ ਡੇਹਰੀਵਾਲ ਦਰੋਗਾ ਦੇ ਅਕਾਲੀ ਦਲ ’ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨਾਲ ਹਲਕਾ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਤੇ ਹੋਰ। ਅਜੀਤ ਤਸਵੀਰ 17-11-2026
ਬਟਾਲਾ, 16 ਨਵੰਬਰ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਆਉਂਦੇ ਪਿੰਡ ਡੇਹਰੀਵਾਲ ਦਰੋਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ, ਜਦੋਂ ਨੌਜਵਾਨ ਆਗੂ ਸੁਖਦੇਵ ਸਿੰਘ ਗੋਲਡੀ ਸੈਂਕੜੇ ਵਰਕਰਾਂ ਤੇ ਆਗੂਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਤੇ ਵਰਕਰਾਂ ਨੂੰ ਹਲਕਾ ਕਾਦੀਆਂ ਦੇ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਵਲੋਂ ਨਿੱਘਾ ਸਵਾਗਤ ਕਰਦਿਆਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼ਾਮਲ ਹੋਣ ਵਾਲਿਆਂ ’ਚ ਕੈਪਟਨ ਮੰਗਲ ਸਿੰਘ, ਦਰਸ਼ਨ ਸਿੰਘ ਖਹਿਰਾ, ਬਲਦੇਵ ਸਿੰਘ ਖਹਿਰਾ, ਸਾਹਿਬ ਸਿੰਘ ਮੈਂਬਰ ਪੰਚਾਇਤ, ਚੈਨ ਸਿੰਘ ਮੈਂਬਰ ਪੰਚਾਇਤ, ਅਮਰਜੀਤ ਸਿੰਘ ਮੈਂਬਰ ਪੰਚਾਇਤ, ਸੁੱਚਾ ਸਿੰਘ ਘੁੰਮਣ, ਸੁਲੱਖਣ ਸਿੰਘ, ਮੇਜਰ ਸਿੰਘ ਸੂਬੇਦਾਰ, ਸੁਖਦੇਵ ਸਿੰਘ, ਬਲਕਾਰ ਸਿੰਘ ਬੱਲੀ, ਜਗੀਰ ਸਿੰਘ, ਅਵਤਾਰ ਸਿੰਘ, ਮਨਿੰਦਰ ਸਿੰਘ ਮੱਕੋ, ਗੁਰਪ੍ਰੀਤ ਸਿੰਘ, ਬਲਬੀਰ ਸਿੰਘ ਘੁੰਮਣ, ਲਖਵਿੰਦਰ ਸਿੰਘ ਘੁੰਮਣ, ਮੱਖਣ ਸਿੰਘ ਜੌਹਲ, ਜਸਪਾਲ ਸਿੰਘ, ਬਲਜਿੰਦਰ ਸਿੰਘ, ਰਾਮ ਸਿੰਘ, ਸਿਕੰਦਰ ਸਿੰਘ, ਸਲਾਖਨ ਸਿੰਘ ਫੌਜੀ, ਦਿਲਬਾਗ ਸਿੰਘ, ਮਨਪ੍ਰੀਤ ਸਿੰਘ ਚੌਹਾਨ, ਮੇਜਰ ਸਿੰਘ ਜੌਹਲ, ਭਗਵੰਤ ਸਿੰਘ ਖਹਿਰਾ, ਤਰਸੇਮ ਸਿੰਘ ਖਹਿਰਾ, ਜਗਰਾਜ ਸਿੰਘ ਫੌਜੀ ਅਤੇ ਰਣਜੀਤ ਸਿੰਘ ਰਾਣਾ ਸਮੇਤ ਹੋਰ ਵਰਕਰਾਂ ਤੋਂ ਇਲਾਵਾ ਕੁਲਬੀਰ ਸਿੰਘ ਰਿਆੜ, ਐਡਵੋਕੇਟ ਨਗਿੰਦਰ ਸਿੰਘ ਸਿੱਧਵਾਂ, ਸੁਖਪਾਲ ਸਿੰਘ ਐਮ.ਡੀ., ਸਰਵਣ ਸਿੰਘ ਤੱਤਲਾ, ਮਨੋਹਰ ਸਿੰਘ ਮਾਣਾ ਸੀਨੀਅਰ ਮੀਤ ਪ੍ਰਧਾਨ ਕਿਸਾਨ ਵਿੰਗ, ਗੁਰਪ੍ਰੀਤ ਸਿੰਘ ਰਿਆੜ ਯੂਥ ਪ੍ਰਧਾਨ ਹਲਕਾ ਕਾਦੀਆਂ, ਮਿਹਰਬਾਨ ਸਿੰਘ ਸਰਕਲ ਪ੍ਰਧਾਨ ਧਾਰੀ ਵਾਲ ਯੂਥ ਅਕਾਲੀ ਦਲ, ਮਨਜੀਤ ਸਿੰਘ ਕੰਗ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ , ਅਵਤਾਰ ਸਿੰਘ ਕਾਲਾ ਬਾਲਾ ਸਰਕਲ ਪ੍ਰਧਾਨ, ਦਲੇਰ ਸਿੰਘ ਸਾਬਕਾ ਸਰਪੰਚ ਤੇ ਜ਼ੋਨ ਪ੍ਰਧਾਨ, ਅਮਰਪ੍ਰਤਾਪ ਸਿੰਘ ਕਾਹਲੋਂ ਹਰਜੀ ਸੰਗਰ, ਬਾਪੂ ਮੇਲਾ ਸਿੰਘ ਸੋਹਲ ਅਤੇ ਗੁਰਜੀਤ ਸਿੰਘ ਮਿੰਟਾ ਆਲੋਵਾਲ ਜ਼ੋਨ ਪ੍ਰਧਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਦੀ ਅਣਪਛਾਤੇ ਵਾਹਨ ਨਾਲ ਹੋਈ ਟੱਕਰ - ਵਿਅਕਤੀ ਦੀ ਮੌਤ ਅਗਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਪਿੰਡ ਮਸਤਕੋਟ ਵਿਖੇ 18 ਨੂੰ ਪਹੁੰਚਣਗੇ : ਗਿੱਲ, ਪਾਰਸ
Ad Position 24