ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਪਿੰਡ ਅਲਾਵਲਪੁਰ ਦੇ ਲੋਕਾਂ ਨਾਲ ਅਹਿਮ ਮੀਟਿੰਗ
ਗੁਰਦਾਸਪੁਰ, 16 ਨਵੰਬਰ (ਗੁਰਪ੍ਰਤਾਪ ਸਿੰਘ)- ਆਗਾਮੀ ਵਿਧਾਨ ਸਭਾ ਚੋਣਾਂ ਅਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਪਿੰਡ ਅਲਾਵਲਪੁਰ ਵਿਖੇ ਮੋਹਤਬਰ ਵਿਅਕਤੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਿਧਾਇਕ ਪਾਹੜਾ ਨੇ ਪਾਰਟੀ ਦੀ ਮਜ਼ਬੂਤੀ ਤੇ ਆਗਾਮੀ ਚੋਣ ਰਣਨੀਤੀ ਬਾਰੇ ਚਰਚਾ ਕੀਤੀ।
ਗੁਰਦਾਸਪੁਰ, 16 ਨਵੰਬਰ (ਗੁਰਪ੍ਰਤਾਪ ਸਿੰਘ)- ਆਗਾਮੀ ਵਿਧਾਨ ਸਭਾ ਚੋਣਾਂ ਅਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਪਿੰਡ ਅਲਾਵਲਪੁਰ ਵਿਖੇ ਮੋਹਤਬਰ ਵਿਅਕਤੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਿਧਾਇਕ ਪਾਹੜਾ ਨੇ ਪਾਰਟੀ ਦੀ ਮਜ਼ਬੂਤੀ ਤੇ ਆਗਾਮੀ ਚੋਣ ਰਣਨੀਤੀ ਬਾਰੇ ਚਰਚਾ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਦੇ ਵਧਦੇ ਗ੍ਰਾਫ਼ ਨੂੰ ਦੇਖਦਿਆਂ ਵਿਰੋਧੀ ਪਾਰਟੀਆਂ ਦੀ ਨੀਂਦ ਉੱਡੀ ਹੈ ਤੇ ਲੋਕਾਂ ਦਾ ਭਰੋਸਾ ਕਾਂਗਰਸ ਨਾਲ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਵਿਰੋਧੀ ਧਿਰਾਂ ਵਿਚ ਬੇਚੈਨੀ ਪਾਈ ਜਾ ਰਹੀ ਹੈ। ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਵਿਧਾਇਕ ਪਾਹੜਾ ਨੇ ਦੋਸ਼ ਲਗਾਇਆ ਕਿ ਜਦੋਂ ਤੋਂ ਸੱਤਾ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਦੋਂ ਤੋਂ ਹੀ ਪੰਜਾਬ ਦੇ ਹਾਲਾਤ ਵਿਗੜਦੇ ਗਏ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਕਾਰਨ ਲੋਕ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਤੇ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਦਿਨੋ-ਦਿਨ ਖ਼ਰਾਬ ਹੁੰਦੀ ਜਾ ਰਹੀ ਹੈ ਜਿਸ ਦਾ ਸਿੱਧਾ ਅਸਰ ਆਮ ਨਾਗਰਿਕਾਂ ਦੇ ਜੀਵਨ ’ਤੇ ਪੈ ਰਿਹਾ ਹੈ। ਵਿਧਾਇਕ ਪਾਹੜਾ ਨੇ ਕਿਹਾ ਕਿ ਹਾਲਾਤ ਇਹ ਬਣ ਚੁੱਕੇ ਹਨ ਕਿ ਬਾਹਰੋਂ ਆਉਣ ਵਾਲੇ ਵਪਾਰੀ ਵੀ ਪੰਜਾਬ ਵਿਚ ਆਪਣਾ ਕਾਰੋਬਾਰ ਕਰਨ ਤੋਂ ਘਬਰਾ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਜਨਤਾ ਦਾ ਪੂਰਾ ਸਮਰਥਨ ਮਿਲੇਗਾ।